ਗਿੱਦੜਬਾਹਾ, 5 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਗਿੱਦੜਬਾਹਾ ਦੇ ਡੀ.ਐੱਸ.ਪੀ. ਅਵਤਾਰ ਸਿੰਘ ਰਾਜਪਾਲ ਨੂੰ ਪੁਲਿਸ ਵਲੋਂ ਉਨ੍ਹਾਂ ਦੀਆਂ ਸ਼ਾਨਦਾਰ ਸੇਵਾਵਾਂ ਲਈ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤਾ ਗਿਆ ਹੈ | ਅੱਜ ਜ਼ਿਲ੍ਹਾ ਪੁਲਿਸ ਮੁਖੀ ਡਾ. ਅਖਿਲ ਚੌਧਰੀ ਵਲੋਂ ਡੀ.ਐੱਸ.ਪੀ. ਅਵਤਾਰ ਸਿੰਘ ਰਾਜਪਾਲ ਨੂੰ ਡੀ.ਜੀ.ਪੀ. ਡਿਸਕ ਦਿੱਤੀ ਗਈ | ਇਸ ਮੌਕੇ ਐੱਸ.ਪੀ. (ਡੀ.) ਮਨਮੀਤ ਸਿੰਘ ਢਿੱਲੋਂ ਵੀ ਸਨ | ਵਰਨਣਯੋਗ ਹੈ ਕਿ ਡੀ.ਐੱਸ.ਪੀ. ਅਵਤਾਰ ਸਿੰਘ ਰਾਜਪਾਲ ਇਸ ਤੋਂ ਪਹਿਲਾਂ ਵੀ 3 ਵਾਰ ਡੀ.ਜੀ.ਪੀ. ਡਿਸਕ ਨਾਲ ਸਨਮਾਨਿਤ ਕੀਤੇ ਜਾ ਚੁੱਕੇ ਹਨ |