14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 06-09-2025
ਸ੍ਰੀ ਮੁਕਤਸਰ ਸਾਹਿਬ, 5 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਗਰੁੱਪ ਦੀ ਮੀਟਿੰਗ ਭਾਈ ਮਹਾਂ ਸਿੰਘ ਦੀਵਾਨ ਹਾਲ ਸ੍ਰੀ ਮੁਕਤਸਰ ਸਾਹਿਬ ਵਿਖੇ ਨੰਬਰਦਾਰ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸੁਖਦੇਵ ਸਿੰਘ ਮੜ੍ਹਮੱਲੂ, ਤਹਿਸੀਲ ਸ੍ਰੀ ਮੁਕਤਸਰ ਸਾਹਿਬ ਨੰਬਰਦਾਰ ਯੂਨੀਅਨ ਦੇ ਪ੍ਰਧਾਨ ਗੁਰਜੰਟ ਸਿੰਘ ਮਹੰਤ, ਤਹਿਸੀਲ ਲੱਖੇਵਾਲੀ ਦੇ ਪ੍ਰਧਾਨ ਰਜਿੰਦਰ ਸਿੰਘ ਨੰਬਰਦਾਰ ਅਤੇ ਜਗਸੀਰ ਸਿੰਘ ਸੁਖਨਾ ਸੂਬਾ ਕਮੇਟੀ ਪੰਜਾਬ ਦੀ ਅਗਵਾਈ ਹੇਠ ਹੋਈ | ਇਸ ਮੀਟਿੰਗ 'ਚ ਸਾਰੀ ਯੂਨੀਅਨ ਵਲੋਂ ਮਤਾ ਪਾਇਆ ਗਿਆ ਕਿ ਇਕ ਮਹੀਨੇ ਦਾ ਮਾਣਭੱਤਾ ਹੜ੍ਹ ਪੀੜਤਾਂ ਦੇ ਲਈ ਰਾਹਤ ਫ਼ੰਡ 'ਚ ਆਪਣਾ ਬਣਦਾ ਯੋਗਦਾਨ ਪਾਉਣ | ਬੁਲਾਰੇ ਨੇ ਕਿਹਾ ਕਿ ਜੇਕਰ ਕੋਈ ਹੋਰ ਇਸ ਸੰਬੰਧੀ ਸੁਝਾਅ ਦੇਣਾ ਚਾਹੁੰਦਾ ਹੈ ਤਾਂ ਉਹ ਅਗਲੀ ਮੀਟਿੰਗ ਵਿਚ ਦੇ ਸਕਦਾ ਹੈ | ਇਸ ਮੌਕੇ ਨੰਬਰਦਾਰ ਯੂਨੀਅਨ ਦੀਆਂ ਮੰਗਾਂ ਤੇ ਮੁਸ਼ਕਿਲਾਂ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ | ਇਸ ਮੌਕੇ ਬਲਕਰਨ ਸਿੰਘ ਗੋਲਡੀ ਭਾਗਸਰ, ਰਜਵੰਤ ਸਿੰਘ ਸੰਗਰਾਣਾ, ਚਾਨਣ ਸਿੰਘ ਚੱਕ ਗਾਂਧਾ ਸਿੰਘ ਵਾਲਾ, ਭੁਪਿੰਦਰ ਸਿੰਘ ਬਾਜਾ ਮਰਾੜ੍ਹ, ਦਰਸ਼ਨ ਸਿੰਘ ਕਿ੍ਪਾਲਕੇ, ਬਲਦੇਵ ਸਿੰਘ ਕੋਟਲੀ ਸੰਘਰ, ਕੁਲਵੰਤ ਸਿੰਘ ਲੁਹਾਰਾ, ਸਵਰਨਜੀਤ ਸਿੰਘ ਬਧਾਈ, ਤੇਜਿੰਦਰ ਸਿੰਘ ਸ਼ੇਰੇਵਾਲਾ, ਵੀਰ ਸਿੰਘ ਗੂੜ੍ਹੀ ਸੰਘਰ ਅਤੇ ਭੁਲੇਰੀਆ ਤੋਂ ਵੀ ਨੰਬਰਦਾਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮਲੋਟ ਤੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ ਅਗਲੀ ਖ਼ਬਰ ਅਧਿਆਪਕ ਦਿਵਸ ਮੌਕੇ ਬ੍ਰਹਮਾਕੁਮਾਰੀ ਸੰਸਥਾਨ ਵਿਖੇ ਸਮਾਗਮ ਕਰਵਾਇਆ
Ad Position 24