14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਮਲੋਟ ਤੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ

Ad Position 21
No active advertisement
ਅਜੀਤ ਡੈਸਕ 06-09-2025
ਮਲੋਟ, 5 ਸਤੰਬਰ (ਪਾਟਿਲ)-ਮਲੋਟ ਸ਼ਹਿਰ ਅਤੇ ਇਲਾਕੇ ਦੀਆਂ ਸੰਗਤਾਂ ਵਲੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਸਮੱਗਰੀ ਦਾ ਟਰੱਕ ਗੁਰਦੁਆਰਾ ਭਾਈ ਜਗਤਾ ਜੀ ਤੋਂ ਸੁਲਤਾਨਪੁਰ ਲੋਧੀ ਲਈ ਰਵਾਨਾ ਕੀਤਾ ਗਿਆ | ਸਮਾਜ ਸੇਵੀ ਤੇ ਧਾਰਮਿਕ ਸੰਸਥਾਵਾਂ ਦੇ ਜ਼ਿਲ੍ਹਾ ਕੋਆਰਡੀਨੇਟਰ ਡਾ. ਸੁਖਦੇਵ ਸਿੰਘ ਗਿੱਲ ਦੀ ਅਗਵਾਈ ਵਿਚ ਇਹ ਰਾਸ਼ਨ ਵਾਲਾ ਟਰੱਕ ਸੁਲਤਾਨਪੁਰ ਲੋਧੀ ਦੇ ਪਿੰਡ ਆਹਲਿ ਕਲਾ ਅਤੇ ਆਹਲੀ ਖੁਰਦ ਲਈ ਰਵਾਨਾ ਕੀਤਾ ਗਿਆ | ਡਾ. ਗਿੱਲ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਐੱਨ.ਆਰ.ਆਈ. ਭਰਾਵਾਂ ਨੂੰ ਅੱਗੇ ਆਉਣ ਦੀ ਅਪੀਲ ਕੀਤੀ | ਇਸ ਮੌਕੇ ਬਾਬਾ ਬਚਿੱਤਰ ਸਿੰਘ ਗੁਰੂਸਰ ਯੋਧਾ ਕਾ, ਬਾਬਾ ਸਰਬਜੀਤ ਸਿੰਘ ਛਾਪਿਆਂਵਾਲੀ, ਚੇਅਰਮੈਨ ਰਾਜ ਰਸੇਵੱਟ, ਕੁਲਵਿੰਦਰ ਸਿੰਘ ਪੂਨੀਆ, ਮਾਸਟਰ ਹਰਜਿੰਦਰ ਸਿੰਘ, ਮਾਸਟਰ ਬਲਦੇਵ ਸਿੰਘ ਸਾਹੀਵਾਲ, ਜਗਜੀਤ ਸਿੰਘ ਔਲਖ, ਗੁਰਪ੍ਰੀਤ ਸਿੰਘ ਨੱਢਾ, ਹਰਪ੍ਰੀਤ ਸਿੰਘ, ਮਨਜੀਤ ਸਿੰਘ ਗੋਲਡੀ, ਸ਼ੈਰੀ ਭੁੱਲਰ, ਪੰਜਾਬ ਸਿੰਘ, ਹਰਦੀਪ ਸਿੰਘ, ਇਕਬਾਲ ਸਿੰਘ, ਚਰਨਜੀਤ ਸਿੰਘ, ਯਾਦਵਿੰਦਰ ਸਿੰਘ, ਜਰਨੈਲ ਸਿੰਘ, ਅਮਰੀਕ ਸਿੰਘ, ਰਾਜਵਿੰਦਰ ਸਿੰਘ, ਹਰਬੰਸ ਸਿੰਘ, ਪਵਿੱਤਰ ਸਿੰਘ, ਅਨਮੋਲਦੀਪ ਸਿੰਘ, ਪ੍ਰਧਾਨ ਹਰਜੀਤ ਸਿੰਘ, ਮੋਹਰ ਸਿੰਘ ਬਾਠ ਪਟਵਾਰੀ, ਪ੍ਰਕਾਸ਼ ਜਨਰਲ ਸਟੋਰ, ਮਨਜੀਤ ਸਿੰਘ, ਕੁਲਦੀਪ ਸਿੰਘ ਗਿੱਲ ਆਦਿ ਸਮਾਜ ਸੇਵੀ ਤੇ ਸੰਗਤਾ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸ਼ੁਕਦੇਵਾ ਕ੍ਰਿਸ਼ਨਾ ਕਾਲਜ 'ਚ ਅਧਿਆਪਕ ਦਿਵਸ ਮਨਾਇਆ ਅਗਲੀ ਖ਼ਬਰ ਪੰਜਾਬ ਨੰਬਰਦਾਰ ਐਸੋਸੀਏਸ਼ਨ (ਗਾਲਿਬ) ਦੀ ਮੀਟਿੰਗ
Ad Position 24