14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਸ਼ੁਕਦੇਵਾ ਕ੍ਰਿਸ਼ਨਾ ਕਾਲਜ 'ਚ ਅਧਿਆਪਕ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 06-09-2025
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਸ਼ੁਕਦੇਵਾ ਕ੍ਰਿਸ਼ਨਾ ਕਾਲਜ ਆਫ਼ ਐਜੂਕੇਸ਼ਨ ਫ਼ਾਰ ਗਰਲਜ਼ ਘੱਲ ਕਲਾਂ ਮੋਗਾ ਵਿਚ ਅਧਿਆਪਕ ਦਿਵਸ ਦਾ ਆਨਲਾਈਨ ਪ੍ਰਬੰਧ ਕੀਤਾ ਗਿਆ | ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਭਾਰੀ ਮੀਂਹ ਪੈਣ ਕਾਰਨ ਸੂਬੇ ਭਰ ਦੇ ਕਈ ਪਿੰਡਾਂ ਵਿਚ ਪੈਦਾ ਹੋਈ ਹੜ੍ਹਾਂ ਦੀ ਸਥਿਤੀ ਨੂੰ ਦੇਖਦਿਆਂ ਸਰਕਾਰ ਵਲੋਂ ਸਾਰੇ ਸਕੂਲਾਂ ਤੇ ਕਾਲਜਾਂ ਵਿਚ ਕੀਤੀਆਂ ਗਈਆਂ ਛੁੱਟੀਆਂ ਨੂੰ ਮੱਦੇਨਜ਼ਰ ਰੱਖਦੇ ਹੋਏ ਕਾਲਜ ਵਿਚ ਆਨਲਾਈਨ ਅਧਿਆਪਕ ਦਿਵਸ ਮਨਾਇਆ ਗਿਆ | ਇਸ ਮੌਕੇ ਵਿਦਿਆਰਥੀਆਂ ਵਲੋਂ ਅਧਿਆਪਕ ਦਿਵਸ ਨਾਲ ਸਬੰਧਿਤ ਗੀਤ, ਕਵਿਤਾਵਾਂ ਤੇ ਭਾਸ਼ਣ ਆਦਿ ਪੇਸ਼ ਕੀਤੇ ਗਏ | ਇਸ ਉਪਰੰਤ ਕਾਲਜ ਦੇ ਪਿ੍ੰਸੀਪਲ ਡਾ. ਮੋਨਿਕਾ ਵਰਮਾ ਨੇ ਅਧਿਆਪਕ ਦਿਵਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਭਾਰਤ ਦੇ ਦੂਜੇ ਰਾਸ਼ਟਰਪਤੀ ਡਾ. ਸਰਵਪੱਖੀ ਰਾਧਾ ਕ੍ਰਿਸ਼ਨ ਦਾ ਜਨਮ ਦਿਨ ਹਰ ਸਾਲ ਅਧਿਆਪਕ ਦਿਵਸ ਵਜੋਂ ਮਨਾਇਆ ਜਾਂਦਾ ਹੈ | ਡਾ. ਰਾਧਾ ਕ੍ਰਿਸ਼ਨ ਇਕ ਮਹਾਨ ਅਧਿਆਪਕ ਸਨ ਜਿਨ੍ਹਾਂ ਨੇ ਆਪਣੇ ਜੀਵਨ ਦੇ 40 ਸਾਲ ਅਧਿਆਪਨ ਕਿੱਤੇ ਨੂੰ ਸਮਰਪਿਤ ਕੀਤੇ | ਅਧਿਆਪਕਾਂ ਦੀ ਮਹੱਤਤਾ ਨੂੰ ਸਮਝਣ ਤੇ ਉਨ੍ਹਾਂ ਦੇ ਸਨਮਾਨ ਨੂੰ ਵਧਾਉਣ ਲਈ ਅਧਿਆਪਕ ਦਿਵਸ ਮਨਾਇਆ ਜਾਂਦਾ ਹੈ |
Ad Position 22
No active advertisement
ਪਿਛਲੀ ਖ਼ਬਰ ਜਸਵਿੰਦਰ ਸਿੰਘ ਸਿੱਧੂ ਹੜ੍ਹ ਪੀੜਤ ਪਰਿਵਾਰਾਂ ਨਾਲ ਡਟਿਆ <br/> ਅਗਲੀ ਖ਼ਬਰ ਮਲੋਟ ਤੋਂ ਹੜ੍ਹ ਪੀੜਤਾਂ ਦੀ ਮਦਦ ਲਈ ਰਾਸ਼ਨ ਸਮੱਗਰੀ ਦਾ ਟਰੱਕ ਰਵਾਨਾ
Ad Position 24