14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪੰਜਾਬ ਸਰਕਾਰ ਪੰਜਾਬ 'ਚ ਭਿਆਨਕ ਹੜ੍ਹਾਂ ਦੀ ਤਰਾਸ਼ਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ 'ਚ ਅਸਫਲ ਰਹੀ-ਡਾ. ਗਰਗ

Ad Position 21
No active advertisement
ਅਜੀਤ ਡੈਸਕ 06-09-2025
ਮੋਗਾ, 5 ਸਤੰਬਰ (ਸੁਰਿੰਦਰਪਾਲ ਸਿੰਘ)-ਭਾਜਪਾ ਦੇ ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲਿ੍ਹਆਂ ਵਿਚ ਮੀਂਹ ਪੈਣ ਅਤੇ ਪਹਾੜਾਂ ਤੋਂ ਦਰਿਆਵਾਂ ਵਿਚ ਪਾਣੀ ਆਉਣ ਕਾਰਨ ਪੂਰੇ ਪੰਜਾਬ ਵਿਚ ਹੜ੍ਹਾਂ ਦੀ ਸਥਿਤੀ ਪੈਦਾ ਹੋ ਗਈ ਹੈ ਅਤੇ ਪੰਜਾਬ ਦੇ ਕਿਸਾਨ ਜੋ ਪਹਿਲਾਂ ਹੀ ਆਪਣੀਆਂ ਖੇਤੀ ਸਮੱਸਿਆਵਾਂ ਨਾਲ ਜੂਝ ਰਹੇ ਸਨ, ਹੁਣ ਹੜ੍ਹ ਅਤੇ ਮੀਂਹ ਨੇ ਉਨ੍ਹਾਂ ਦੀਆਂ ਫ਼ਸਲਾਂ ਨੂੰ ਨੁਕਸਾਨ ਪਹੁੰਚਾਇਆ ਹੈ, ਜਿਸ ਕਾਰਨ ਅੱਜ ਦੇ ਕਿਸਾਨ ਇਸ ਕੁਦਰਤੀ ਆਫ਼ਤ ਵਿਚ ਸੜਕਾਂ 'ਤੇ ਆ ਗਏ ਹਨ ਅਤੇ ਜਿਹੜੇ ਕਿਸਾਨ ਪੂਰੇ ਦੇਸ਼ ਨੂੰ ਅਨਾਜ ਦੇ ਕੇ ਲੋਕਾਂ ਦਾ ਪੇਟ ਪਾਲਦੇ ਸਨ, ਅੱਜ ਉਹੀ ਕਿਸਾਨ ਹੜ੍ਹਾਂ ਕਾਰਨ ਪੀੜਤ ਹੋ ਗਏ ਹਨ ਜਿਨ੍ਹਾਂ ਦੀਆਂ ਸਮੱਸਿਆਵਾਂ ਨੂੰ ਹੱਲ ਕਰਨਾ ਪੰਜਾਬ ਸਰਕਾਰ ਦੀ ਜ਼ਿੰਮੇਵਾਰੀ ਹੈ ਪਰ ਪੰਜਾਬ ਵਿਚ ਸਰਕਾਰ ਨਾਂਅ ਦੀ ਕੋਈ ਚੀਜ਼ ਦਿਖਾਈ ਨਹੀਂ ਦੇ ਰਹੀ, ਸਿਰਫ਼ ਸਰਕਾਰ ਅਤੇ ਇਸ ਦੇ ਮੰਤਰੀ ਹੀ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾਣ ਅਤੇ ਲੋਕਾਂ ਨਾਲ ਫ਼ੋਟੋਆਂ ਖਿਚਵਾਉਣ ਵਿਚ ਰੁੱਝੇ ਹੋਏ ਦਿਖਾਈ ਦੇ ਰਹੇ ਹਨ |

Ad Position 22
No active advertisement
ਪਿਛਲੀ ਖ਼ਬਰ ਪਾਲ ਸਿੰਘ ਸ਼ਾਹ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਪਿੰਡ ਦੌਲਤਪੁਰਾ ਵਿਖੇ ਲੱਕੀ ਡਰਾਅ ਦੇ ਜੇਤੂਆਂ ਨੂੰ ਸਾਈਕਲ ਵੰਡੇ <br/>
Ad Position 24