14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2025

ਪਾਲ ਸਿੰਘ ਸ਼ਾਹ ਨਮਿਤ ਸ਼ਰਧਾਂਜਲੀ ਸਮਾਗਮ <br/>

Ad Position 21
No active advertisement
ਅਜੀਤ ਡੈਸਕ 06-09-2025
ਕਿਸ਼ਨਪੁਰਾ ਕਲਾਂ, 5 ਸਤੰਬਰ (ਅਮੋਲਕ ਸਿੰਘ ਕਲਸੀ, ਪਰਮਿੰਦਰ ਸਿੰਘ ਗਿੱਲ)-ਕਸਬਾ ਕਿਸ਼ਨਪੁਰਾ ਕਲਾਂ ਦੇ ਨਾਮੀ ਸ਼ਾਹ ਪਰਿਵਾਰ ਸੁਖਬੀਰ ਸਿੰਘ ਸ਼ਾਹ, ਜਸਵੀਰ ਸਿੰਘ ਸ਼ਾਹ ਤੇ ਲਖਵੀਰ ਸਿੰਘ ਲੱਖਾ ਸ਼ਾਹ ਨੂੰ ਉਸ ਸਮੇਂ ਭਾਰੀ ਸਦਮਾ ਲੱਗਾ ਜਦੋਂ ਕਿ ਉਨ੍ਹਾਂ ਦੇ ਪਿਤਾ ਪਾਲ ਸਿੰਘ ਸ਼ਾਹ ਜੋ ਕੇ ਬੀਤੇ ਦਿਨੀਂ ਸਦੀਵੀ ਵਿਛੋੜਾ ਦੇ ਗਏ ਸਨ ਨਮਿਤ ਰੱਖੇ ਗਏ ਸਹਿਜ ਪਾਠ ਦਾ ਭੋਗ ਅਤੇ ਅੰਤਿਮ ਅਰਦਾਸ ਪੰਥਕ ਗੁਰਦੁਆਰਾ ਸਾਹਿਬ ਸੰਤ ਬਾਬਾ ਵਿਸਾਖਾ ਸਿੰਘ ਕਿਸ਼ਨਪੁਰਾ ਕਲਾਂ ਵਿਖੇ ਹੋਈ | ਜਿਸ ਵਿਚ ਹਜ਼ੂਰੀ ਰਾਗੀ ਭਾਈ ਅੰਗਰੇਜ਼ ਸਿੰਘ ਦੇ ਜਥੇ ਨੇ ਵੈਰਾਗਮਈ ਕੀਰਤਨ ਕੀਤਾ ਅਤੇ ਹੈੱਡ ਗ੍ਰੰਥੀ ਭਾਈ ਗੁਰਮੇਲ ਸਿੰਘ ਨੇ ਅੰਤਿਮ ਅਰਦਾਸ ਬੇਨਤੀ ਕੀਤੀ ਗਈ | ਸਟੇਜ ਦਾ ਸੰਚਾਲਨ ਕਰਦਿਆਂ ਡਾ. ਵਰਿੰਦਰਪਾਲ ਸਿੰਘ ਅਤੇ ਸਾਬਕਾ ਵਿਧਾਇਕ ਸੁਖਜੀਤ ਸਿੰਘ ਲੋਹਗੜ੍ਹ ਨੇ ਪਾਲ ਸਿੰਘ ਸ਼ਾਹ ਦੀ ਜੀਵਨੀ ਤੇ ਚਾਨਣਾ ਪਾਉਂਦਿਆਂ ਸ਼ਾਹ ਪਰਿਵਾਰ ਨੂੰ ਕਦੇ ਨਾ ਪੂਰਾ ਹੋਣ ਵਾਲਾ ਘਾਟਾ ਪਿਆ ਤੇ ਆਈਆਂ ਹੋਈਆਂ ਸਮੁੱਚੀਆਂ ਸੰਗਤਾਂ ਦਾ ਧੰਨਵਾਦ ਕੀਤਾ | ਇਸ ਮੌਕੇ ਬਲਰਾਜ ਸਿੰਘ ਖ਼ਾਲਸਾ ਜ਼ਿਲ੍ਹਾ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਅੰਮਿ੍ਤਸਰ, ਪ੍ਰਧਾਨ ਮਹਿੰਦਰ ਸਿੰਘ ਮਾਨ, ਪ੍ਰਧਾਨ ਅਜਮੇਰ ਸਿੰਘ ਮਾਨ, ਪ੍ਰਧਾਨ ਮੇਹਰ ਸਿੰਘ, ਸਾਬਕਾ ਸਰਪੰਚ ਬੀਬੀ ਬਲਵਿੰਦਰ ਕੌਰ ਸ਼ਾਹ ਅਮਰੀਕਾ ਦਾ ਪੁੱਤਰ ਬਲਾਕ ਸੰਮਤੀ ਮੈਂਬਰ ਇੰਦਰਜੀਤ ਸਿੰਘ ਸ਼ਾਹ ਅਮਰੀਕਾ ਦਾ ਵੱਡਾ ਭਰਾ ਪ੍ਰਧਾਨ ਜਸਵੀਰ ਸਿੰਘ ਸ਼ਾਹ, ਸਾਬਕਾ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਮਨਪ੍ਰੀਤ ਸਿੰਘ ਨੀਟਾ, ਸਾਬਕਾ ਸਰਪੰਚ ਹਰਿੰਦਰ ਕੌਰ, ਪੰਚ ਜਸਵਿੰਦਰ ਸਿੰਘ ਔਲਖ, ਪੰਚ ਛਿੰਦਰ ਸਿੰਘ, ਰਾਜਿੰਦਰ ਸਿੰਘ ਬਿੰਦਰ, ਜਰਨੈਲ ਸਿੰਘ ਗੁਗਲਾ, ਪਰਮਿੰਦਰ ਸਿੰਘ ਸਾਬਕਾ ਪੰਚ, ਜੇ.ਈ. ਜਸਪਾਲ ਸਿੰਘ, ਉੱਘੇ ਸਮਾਜ ਸੇਵੀ ਜਗਤਾਰ ਸਿੰਘ ਬਾਬਾ, ਏ.ਐਸ.ਆਈ. ਜਸਵਿੰਦਰ ਸਿੰਘ ਮਾਨ, ਭਿੰਦਾ ਡੇਅਰੀ ਵਾਲਾ, ਅਜੀਤ ਸਿੰਘ ਸਾਗੂ, ਕੈਪਟਨ ਬਹਾਦਰ ਸਿੰਘ, ਜਗਜੀਤ ਸਿੰਘ ਜੀਤੂ, ਨੰਬਰਦਾਰ ਬਲਵੀਰ ਸਿੰਘ ਕਾਲਾ, ਨੰਬਰਦਾਰ ਗੁਰਮੀਤ ਸਿੰਘ ਮਾਨ, ਇਕਬਾਲ ਸਿੰਘ ਮਾਨ, ਜੱਗਾ ਸ਼ਾਹ, ਮਾਸਟਰ ਕੇਹਰ ਸਿੰਘ, ਤੋਤਾ ਟੇਲਰ, ਨੰਬਰਦਾਰ ਮਨਜੀਤ ਸਿੰਘ ਮਾਨ, ਡਾ. ਮੋਹਨ ਸਿੰਘ, ਮਾ. ਹਰਜੀਤ ਸਿੰਘ, ਜਗਤਾਰ ਸਿੰਘ ਸਾਗੂ, ਅਵਤਾਰ ਸਿੰਘ ਪੀ.ਏ., ਭੋਲਾ ਸੀਹਰਾ, ਰਾਜਨ ਸੁਨਿਆਰਾ, ਮੰਗਲ ਸਿੰਘ ਇੰਦਰਗੜ੍ਹ, ਜੋਗਿੰਦਰ ਸਿੰਘ ਸਾਗੂ, ਬਲਵਿੰਦਰ ਕਰਿਆਨਾ ਸਟੋਰ ਵਾਲੇ, ਹਰਜਿੰਦਰ ਸਿੰਘ ਔਲਖ ਆਦਿ ਵੱਖ-ਵੱਖ ਪਿੰਡਾਂ ਦੇ ਸਰਪੰਚ ਪੰਚ ਨਗਰ ਨਿਵਾਸੀ ਰਿਸ਼ਤੇਦਾਰ ਸਾਕ ਸਬੰਧੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਹੜ੍ਹ ਪੀੜਤਾਂ ਦੀ ਦਿਲ ਖ਼ੋਲ੍ਹ ਕੇ ਮਦਦ ਕਰ ਰਿਹਾ ਨਿੱਕਾ ਮੱਲ ਟਰੱਸਟ ਅਗਲੀ ਖ਼ਬਰ ਪੰਜਾਬ ਸਰਕਾਰ ਪੰਜਾਬ 'ਚ ਭਿਆਨਕ ਹੜ੍ਹਾਂ ਦੀ ਤਰਾਸ਼ਦੀ ਤੋਂ ਪ੍ਰਭਾਵਿਤ ਲੋਕਾਂ ਦੀ ਮਦਦ ਕਰਨ 'ਚ ਅਸਫਲ ਰਹੀ-ਡਾ. ਗਰਗ
Ad Position 24