ਜੈਤੋ, 6 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਪ੍ਰਸਿੱਧ ਸਮਾਜ ਸੇਵੀ ਸੰਸਥਾ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ (ਸੰਤ ਜਲਾਲ ਵਾਲਿਆਂ ਦਾ ਅੱਖਾਂ ਦਾ ਹਸਪਤਾਲ ਜੈਤੋ) ਵਿਖੇ ਗੁਰ ਪੁੰਨਿਆ ਦੇ ਸ਼ੁੱਭ ਦਿਹਾੜੇ 'ਤੇ ਅੱਜ ਸਥਾਨਕ ਹਸਪਤਾਲ ਵਿਖੇ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਗਿਆ ਜਿਸ ਦਾ ਉਦਘਾਟਨ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਰੀਦਕੋਟ ਅਤੇ ਸੰਤ ਰਿਸ਼ੀ ਰਾਮ ਵਲੋਂ ਸਾਂਝੇ ਤੌਰ 'ਤੇ ਸਮ੍ਹਾਂ ਰੌਸ਼ਨ ਕਰਨ ਉਪਰੰਤ ਕੀਤਾ | ਕੈਂਪ ਦੌਰਾਨ ਸੰਤ ਰਿਸ਼ੀ ਰਾਮ ਪ੍ਰਧਾਨ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਨੇ ਦੱਸਿਆ ਕਿ ਕੈਂਪ 'ਚ ਅੱਖਾਂ ਦੀਆਂ ਬਿਮਾਰੀਆਂ ਦੇ ਮਾਹਿਰ ਡਾ. ਦੀਪਕ ਅਰੋੜਾ, ਡਾ. ਮੋਨਿਕਾ ਬਲਿਆਨ ਅਤੇ ਡਾ. ਭੁਪਿੰਦਰ ਕੌਰ ਤੋਂ ਇਲਾਵਾ ਆਮ ਬਿਮਾਰੀਆਂ ਦੇ ਮਾਹਿਰ ਡਾ. ਸਰੁਚੀ ਗਰਗ (ਐਮ.ਡੀ.) ਅਤੇ ਹੋਮਿਓਪੈਥੀ ਦੇ ਮਾਹਿਰ ਡਾ. ਗਤੀਕਾ ਧਵਨ, ਹੱਡੀਆਂ ਅਤੇ ਜੋੜਾਂ ਦੇ ਮਾਹਿਰ ਅਮਿਤ ਕਟਾਰੀਆ ਅਤੇ ਚਮੜੀ ਅਤੇ ਵਾਲਾਂ ਦੇ ਰੋਗਾਂ ਦੇ ਮਾਹਿਰ ਡਾ. ਆਸਥਾ ਅਗਰਵਾਲ ਵਲੋਂ ਮਰੀਜ਼ਾਂ ਦੀ ਜਾਂਚ ਕੀਤੀ ਗਈ ਅਤੇ ਜਾਂਚ ਉਪਰੰਤ ਉਨ੍ਹਾਂ ਨੂੰ ਸੰਸਥਾਂ ਵਲੋਂ ਦਵਾਈਆਂ ਮੁਫ਼ਤ ਦਿੱਤੀਆਂ ਗਈਆਂ | ਇਸ ਕੈਂਪ ਦੌਰਾਨ ਰੱਖੇ ਸਮਾਗਮ 'ਚ ਸੰਬੋਧਨ ਕਰਦਿਆਂ ਸੰਤ ਰਿਸ਼ੀ ਰਾਮ ਨੇ ਦੱਸਿਆ ਕਿ ਦਾਨੀ ਸੱਜਣਾਂ ਦੇ ਸਹਿਯੋਗ ਨਾਲ ਮਾਤਾ ਅਮਰ ਕੌਰ ਚੈਰੀਟੇਬਲ ਅੱਖਾਂ ਦੇ ਹਸਪਤਾਲ ਜੈਤੋ ਵਿਖੇ ਹਰ ਸਾਲ ਇਕ ਲੱਖ ਦੇ ਕਰੀਬ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਲਗਪਗ ਦਸ ਹਜ਼ਾਰ ਦੇ ਕਰੀਬ ਲੋੜਵੰਦਾਂ ਮਰੀਜ਼ਾਂ ਦੇ ਮੁਫ਼ਤ ਅੱਖਾਂ ਦੇ ਲੈਂਜ਼ ਪਾਏ ਜਾਂਦੇ ਹਨ ਅਤੇ ਉਨ੍ਹਾਂ ਦਾ ਰਹਿਣ ਅਤੇ ਲੰਗਰ ਦਾ ਪ੍ਰਬੰਧ ਸੰਸਥਾਂ ਵਲੋਂ ਮੁਫ਼ਤ ਕੀਤਾ ਜਾਂਦਾ ਹੈ | ਇਸ ਮੌਕੇ ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਰੀਦਕੋਟ ਨੇ ਮਾਤਾ ਅਮਰ ਕੌਰ ਵਿਵੇਕ ਚੈਰੀਟੇਬਲ ਸੁਸਾਇਟੀ ਜੈਤੋ ਵਲੋਂ ਕੀਤੇ ਜਾਂਦੇ ਸਮਾਜ ਭਲਾਈ ਕੰਮਾਂ ਦੀ ਸਲਾਘਾ ਕੀਤੀ | ਮੇਜਰ ਸਿੰਘ ਗੋਂਦਾਰਾ ਰਾਮੂਵਾਲਾ ਸੇਵਾ ਮੁਕਤ ਮੈਨੇਜਰ ਖੇਤੀਬਾੜੀ ਵਿਕਾਸ ਬੈਂਕ ਨੇ ਕੈਂਪ ਦੀ ਰੂਪ ਰੇਖਾ ਸਾਂਝੀ ਕੀਤੀ | ਮੰਚ ਸੰਚਾਲਨ ਸਤਵਿੰਦਰਪਾਲ ਸਿੰਘ ਅੰਗਰੋਈਆ ਨੇ ਕੀਤਾ | ਇਸ ਮੌਕੇ ਮਾਤਾ ਰਜਨੀ ਦੇਵੀ ਵਿਵੇਕ ਆਸ਼ਰਮ ਜੈਤੋ, ਹੈੱਡ ਗ੍ਰੰਥੀ ਰਾਮ ਸਿੰਘ, ਡੀ. ਸੀ. ਸਿੰਘ, ਵਿਕਾਸ ਵਿੱਕੀ ਸ਼ਰਮਾ ਜੈਤੋ, ਡਾਕਟਰ ਮੱਖਣ ਸਿੰਘ ਕਰੀਰਵਾਲੀ, ਜਗਦੀਸ਼ ਸਿੰਘ, ਜਸਵਿੰਦਰ ਸਿੰਘ ਪਟਵਾਰੀ, ਸੁਰਜੀਤ ਸਿੰਘ ਰੋੜੀਕਪੂਰਾ, ਬਲੀ ਸਿੰਘ, ਮਨੀ ਸਿੰਘ, ਬਿੰਦਰ ਪਾਲ ਜੈਤੋ, ਤੇਜਿੰਦਰ ਸਿੰਘ ਬਰਾੜ, ਜਗਮੀਤ ਸਿੰਘ ਮੱਲਣ, ਅਮਨਦੀਪ ਸਿੰਘ ਜਿਗਰੀ, ਸੁਖਵਿੰਦਰ ਸਿੰਘ ਸੁੱਖਾ, ਗੁਰਪ੍ਰੀਤ ਸਿੰਘ ਬਾਜਾਖਾਨਾ, ਸੁਮਨ, ਸੁਸ਼ਮਾ, ਕਰਮਜੀਤ ਕੌਰ, ਜਸਵੀਰ ਕੌਰ ਅਤੇ ਬੂਟਾ ਸਿੰਘ ਮੱਲਣ ਆਦਿ ਹਾਜ਼ਰ ਸਨ |