26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਗੁਰਤੇਜ ਸਿੰਘ ਖੋਸਾ ਦੀ ਅਗਵਾਈ ਹੇਠ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ ਗਈ

Ad Position 21
No active advertisement
ਅਜੀਤ ਡੈਸਕ 07-09-2025
ਫ਼ਰੀਦਕੋਟ, 6 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਪਲਾਨਿੰਗ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਗੁਰਤੇਜ ਸਿੰਘ ਖੋਸਾ ਦੀ ਅਗਵਾਈ ਹੇਠ ਫ਼ਰੀਦਕੋਟ ਜ਼ਿਲ੍ਹੇ ਦੀਆਂ ਸੰਗਤਾਂ ਵਲੋਂ ਇਕੱਤਰ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਜਿਸ ਵਿਚ ਪਾਣੀ, ਸੁੱਕੀ ਰਸਦ, ਦਵਾਈਆਂ ਆਦਿ ਨੂੰ ਅੱਜ ਫ਼ਰੀਦਕੋਟ ਤੋਂ ਫ਼ਿਰੋਜ਼ਪੁਰ ਲਈ ਰਵਾਨਾ ਕੀਤਾ ਗਿਆ | ਚੇਅਰਮੈਨ ਗੁਰਤੇਜ ਸਿੰਘ ਖੋਸਾ ਨੇ ਦੱਸਿਆ ਕਿ ਪੰਜਾਬ ਦਾ ਵੱਡਾ ਹਿੱਸਾ ਹੜ੍ਹ ਦੀ ਮਾਰ ਹੇਠ ਹੈ ਤੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਲੋਕਾਂ ਨੂੰ ਵੱਡੀ ਗਿਣਤੀ ਵਿਚ ਖੁਰਾਕ, ਪਸ਼ੂਆਂ ਲਈ ਚਾਰੇ ਦਵਾਈਆਂ, ਤਰਪਾਲਾਂ ਆਦਿ ਸਮਾਨ ਦੀ ਜ਼ਰੂਰਤ ਹੈ | ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਆਮ ਆਦਮੀ ਪਾਰਟੀ ਵਲੋਂ ਦਿਨ ਰਾਤ ਇਕ ਕਰਕੇ ਹੜ੍ਹ ਪੀੜਤਾਂ ਦੀ ਮਦਦ ਕੀਤੀ ਜਾ ਰਹੀ ਹੈ, ਉਥੇ ਹੀ ਸਮੂਹ ਪੰਜਾਬੀ ਇਸ ਕਾਰਜ ਵਿਚ ਜੁਟੇ ਹੋਏ ਹਨ | ਉਨ੍ਹਾਂ ਦੱਸਿਆ ਕਿ ਅੱਜ ਫ਼ਰੀਦਕੋਟ ਇਕਾਈ ਵਲੋਂ ਹੜ੍ਹ ਪੀੜਤਾਂ ਲਈ ਦਵਾਈਆਂ, ਪਾਣੀ ਤੇ ਹੋਰ ਖੁਰਾਕੀ ਸਮਾਨ ਉਨ੍ਹਾਂ ਦੀ ਅਗਵਾਈ ਹੇਠ ਲਗਾਇਆ ਜਾ ਰਿਹਾ ਹੈ, ਜੋ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਵੰਡਿਆ ਜਾਵੇਗਾ | ਉਨ੍ਹਾਂ ਕਿਹਾ ਕਿ ਅੱਗੇ ਤੋਂ ਵੀ ਹੜ੍ਹ ਪੀੜਤਾਂ ਲਈ ਰਾਹਤ ਕਾਰਜ ਅਤੇ ਸਮੱਗਰੀ ਭੇਜਣ ਦਾ ਕਾਰਜ ਜਾਰੀ ਰਹੇਗਾ | ਉਨ੍ਹਾਂ ਸਮੂਹ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਇਸ ਦੁੱਖ ਦੀ ਘੜੀ ਵਿਚ ਉਹ ਹੜ੍ਹ ਪੀੜਤਾਂ ਦੀ ਹਰ ਤਰ੍ਹਾਂ ਦੀ ਮਦਦ ਕਰਨ ਤਾਂ ਜੋ ਉਨ੍ਹਾਂ ਨੂੰ ਮੁਸ਼ਕਿਲ ਦੀ ਘੜੀ ਵਿਚੋਂ ਕੱਢਿਆ ਜਾ ਸਕੇ | ਇਸ ਮੌਕੇ ਜਗਜੀਤ ਸਿੰਘ ਜੱਗੀ ਜ਼ਿਲ੍ਹਾ ਮੀਡੀਆ ਇੰਚਾਰਜ, ਰਵੀ ਬੁਗਰਾ ਬਲਾਕ ਪ੍ਰਧਾਨ, ਜਗਤਾਰ ਸਿੰਘ ਨੰਗਲ, ਪਰਮਵੀਰ ਸੰਧੂ ਮੈਂਬਰ, ਡਾ. ਰਜਿੰਦਰ ਅਰੋੜਾ, ਸੁਰੇਸ਼ ਅਰੋੜਾ ਆਦਿ ਵੀ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਰੋਟਰੀ ਕਲੱਬ ਦੇ ਮੈਂਬਰਾਂ ਨੇ ਹੜ੍ਹ ਪੀੜਤਾਂ ਦੀ ਬਿਹਤਰੀ ਲਈ ਪ੍ਰਾਰਥਨਾ ਕੀਤੀ ਅਗਲੀ ਖ਼ਬਰ ਅਧਿਆਪਕ ਦਿਵਸ 'ਤੇ ਸਕੂਲ ਵਿਚ ਲਗਾਏ ਗੁਲਾਬ ਦੇ ਬੂਟੇ
Ad Position 24