26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਨੇ ਹੜ੍ਹ ਪੀੜਤਾਂ ਲਈ ਰਾਹਤ ਸਮੱਗਰੀ ਭੇਜੀ

Ad Position 21
No active advertisement
ਅਜੀਤ ਡੈਸਕ 07-09-2025
ਜੈਤੋ, 6 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਜੈਤੋ ਵਲੋਂ ਜਿੱਥੇ ਸੇਵਾ ਦੇ ਵੱਖੋ-ਵੱਖ ਖੇਤਰਾਂ ਵਿਚ ਅਪਣਾ ਬਣਦਾ ਯੋਗਦਾਨ ਪਾਇਆ ਜਾ ਰਿਹਾ ਹੈ, ਉਥੇ ਕੋਰੋਨਾ ਕਾਲ ਦੇ ਸਮੇਂ ਤੋਂ ਲੋੜਵੰਦਾਂ ਦੀ ਮੱਦਦ ਲਈ ਗੁਰੂ ਨਾਨਕ ਮੋਦੀਖਾਨਾ ਵੀ ਚਲਾਇਆ ਜਾ ਰਿਹਾ ਹੈ | ਬਾਬਾ ਵੀਰ ਸਿੰਘ ਨੇ ਦੱਸਿਆ ਕਿ ਹੜ੍ਹ ਪੀੜਤਾਂ ਲਈ ਗੁਰੂ ਨਾਨਕ ਮੋਦੀਖਾਨਾ ਵਲੋਂ ਬਲਾਕ ਪ੍ਰਾਇਮਰੀ ਸਿੱਖਿਆ ਦਫ਼ਤਰ ਜੈਤੋ ਵਿਖੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਕੁਲ਼ੈਕਸ਼ਨ ਸੈਂਟਰ ਸਥਾਪਿਤ ਕੀਤਾ ਗਿਆ ਹੈ | ਇਸ ਸੈਂਟਰ ਵਿਚ ਜੈਤੋ ਅਤੇ ਆਸ-ਪਾਸ ਦੇ ਇਲਾਕਿਆਂ ਵਲੋਂ ਸੁੱਕਾ ਰਾਸ਼ਨ ਤੇ ਨਕਦ ਮਾਇਆ ਭੇਜੀ ਜਾ ਰਹੀ ਹੈ | ਇਸ ਸੈਂਟਰ ਤੋਂ ਅੱਜ ਸੁੱਕੇ ਰਾਸ਼ਨ ਦੀ ਪਹਿਲੀ ਕਿਸ਼ਤ ਭੇਜੀ ਗਈ ਹੈ | ਉਨ੍ਹਾਂ ਦੱਸਿਆ ਕਿ ਇਹ ਕੁਲੈਕਸ਼ਨ ਸੈਂਟਰ ਇਸੇ ਤਰ੍ਹਾਂ ਚੱਲਦਾ ਰਹੇਗਾ ਅਤੇ ਲੋੜਵੰਦਾਂ ਤੱਕ ਸਹਾਇਤਾ ਪਹੁੰਚਾਉਂਦਾ ਰਹੇਗਾ | ਜੈਤੋ ਕੈਂਟਰ ਯੂਨੀਅਨ ਵਲੋਂ ਰਾਸ਼ਨ ਵਾਲੀਆਂ ਗੱਡੀਆਂ ਦੀ ਮੁਫ਼ਤ ਸੇਵਾ ਕੀਤੀ ਜਾ ਰਹੀ ਹੈ | ਇਸ ਮੌਕੇ ਸਟੱਡੀ ਸਰਕਲ ਖੇਤਰ ਜੈਤੋ ਦੇ ਸੇਵਾਦਾਰਾਂ ਪ੍ਰਕਾਸ਼ ਸਿੰਘ, ਕੁਲਵਿੰਦਰ ਸਿੰਘ, ਰਣਜੀਤ ਸਿੰਘ ਖੱਚੜਾਂ, ਗੁਰਚਰਨ ਸਿੰਘ, ਹਰਕੀਰਤ ਸਿੰਘ, ਗੁਰਦੀਪ ਸਿੰਘ ਕਾਲੜਾ ਤੋਂ ਇਲਾਵਾ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦਫ਼ਤਰ ਵਲੋਂ ਪੰਕਜ ਕੁਮਾਰ, ਜਸਮੀਤ ਕÏਰ, ਗੁਰਪ੍ਰੀਤ ਸਿੰਘ, ਸਿਮਰਨਜੋਤ ਸਿੰਘ ਅਤੇ ਸੰਜੀਵ ਕੁਮਾਰ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਹੜ੍ਹ ਮਾਰੇ ਖੇਤਰਾਂ 'ਚ ਵਿਸ਼ੇਸ਼ ਰਾਹਤ ਕੈਂਪ ਲਗਾਉਣ ਦਾ ਫ਼ੈਸਲਾ ਅਗਲੀ ਖ਼ਬਰ ਪੰਜਾਬ ਪੈਨਸ਼ਨਰਜ਼ ਐਸੋਸੀਏਸ਼ਨ ਬਲਾਕ ਜੈਤੋ ਦੀ ਮਹੀਨਾਵਾਰ ਮੀਟਿੰਗ ਹੋਈ
Ad Position 24