26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਵਿਧਾਇਕ ਅਮੋਲਕ ਸਿੰਘ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਇਕ ਲੱਖ ਰੁਪਏ ਦਾ ਚੈੱਕ ਡੀ. ਸੀ. ਨੂੰ ਸੌਂਪਿਆ

Ad Position 21
No active advertisement
ਅਜੀਤ ਡੈਸਕ 07-09-2025
ਫ਼ਰੀਦਕੋਟ, 6 ਸਤੰਬਰ (ਜਸਵੰਤ ਸਿੰਘ ਪੁਰਬਾ)-ਵਿਧਾਨ ਸਭਾ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਪਹਿਲਕਦਮੀ ਕਰਦਿਆਂ ਮੁੱਖ ਮੰਤਰੀ ਰਾਹਤ ਫ਼ੰਡ ਲਈ ਇਕ ਲੱਖ ਰੁਪਏ ਦਾ ਚੈੱਕ ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕÏਰ ਨੂੰ ਸੌਂਪਿਆ¢ ਉਨ੍ਹਾਂ ਕਿਹਾ ਕਿ ਸੂਬੇ ਦੇ 16 ਜ਼ਿਲ੍ਹੇ ਹੜ੍ਹਾਂ ਦੇ ਪਾਣੀ ਨਾਲ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੇ ਹਨ¢ ਪੀੜਤ ਪਰਿਵਾਰਾਂ ਦੀ ਸਹਾਇਤਾ ਲਈ ਪੰਜਾਬ ਸਰਕਾਰ ਵਲੋਂ ਬਹੁਤ ਵੱਡੇ ਉਪਰਾਲੇ ਕੀਤੇ ਜਾ ਰਹੇ¢ ਉਨ੍ਹਾਂ ਦੀ ਆਰਥਿਕ ਮਦਦ ਲਈ ਕਿਸੇ ਤਰ੍ਹਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ | ਵਿਧਾਇਕ ਨੇ ਕਿਹਾ ਕਿ ਉਨ੍ਹਾਂ ਆਪਣੀ ਜ਼ਿੰਮੇਵਾਰੀ ਨੂੰ ਸਮਝਦਿਆਂ ਆਪਣੇ ਨਿੱਜੀ ਖ਼ਾਤੇ 'ਚੋਂ ਇਕ ਲੱਖ ਰੁਪਏ ਦਾ ਚੈੱਕ ਮੁੱਖ ਮੰਤਰੀ ਰਾਹਤ ਫ਼ੰਡ ਲਈ ਡਿਪਟੀ ਕਮਿਸ਼ਨਰ ਫ਼ਰੀਦਕੋਟ ਪੂਨਮਦੀਪ ਕÏਰ ਰਾਹੀਂ ਭੇਜਣ ਦਾ ਫ਼ੈਸਲਾ ਕੀਤਾ ਹੈ¢ ਉਨ੍ਹਾਂ ਆਪ ਵਲੰਟੀਅਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ 'ਚ ਸਾਨੂੰ ਅੱਗੇ ਆ ਕੇ ਉਨ੍ਹਾਂ ਦੀ ਮਦਦ ਕਰਨੀ ਚਾਹੀਦੀ ਹੈ |
Ad Position 22
No active advertisement
ਪਿਛਲੀ ਖ਼ਬਰ ਸੀ.ਆਈ.ਆਈ.ਸੀ. ਨੇ ਮਨੀ ਸੋਨੀ ਦਾ ਯੂ.ਕੇ. ਦਾ ਸਟੱਡੀ ਵੀਜ਼ਾ ਪ੍ਰਾਪਤ ਕੀਤਾ: ਚੇਅਰਮੈਨ ਵਾਸ਼ੂ ਸ਼ਰਮਾ ਅਗਲੀ ਖ਼ਬਰ ਸੰਯੁਕਤ ਕਿਸਾਨ ਮੋਰਚਾ ਵਲੋਂ ਹੜ੍ਹ ਮਾਰੇ ਖੇਤਰਾਂ 'ਚ ਵਿਸ਼ੇਸ਼ ਰਾਹਤ ਕੈਂਪ ਲਗਾਉਣ ਦਾ ਫ਼ੈਸਲਾ
Ad Position 24