26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਹੜ੍ਹ ਪੀੜਤਾਂ ਦੀ ਮਦਦ ਲਈ ਯੂਥ ਕਾਂਗਰਸ ਦੇ ਵਰਕਰ ਅਹਿਮ ਰੋਲ ਅਦਾ ਕਰਨਗੇ : ਹੈਪੀ ਰੋਮਾਣਾ

Ad Position 21
No active advertisement
ਮਨਜਿੰਦਰ ਸਿੰਘ ਹੈਪੀ ਰੋਮਾਣਾ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ <br/> 07-09-2025
ਬਾਜਾਖਾਨਾ, 6 ਸਤੰਬਰ (ਜਗਦੀਪ ਸਿੰਘ ਗਿੱਲ)-ਹੜ੍ਹ ਪੀੜਤਾਂ ਦੀ ਮੱਦਦ ਲਈ ਯੂਥ ਕਾਂਗਰਸ ਦੇ ਵਰਕਰ ਅਹਿਮ ਰੋਲ ਅਦਾ ਕਰਨਗੇ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਮਨਜਿੰਦਰ ਸਿੰਘ ਹੈਪੀ ਰੋਮਾਣਾ ਪ੍ਰਧਾਨ ਯੂਥ ਕਾਂਗਰਸ ਵਿਧਾਨ ਸਭਾ ਹਲਕਾ ਜੈਤੋ ਨੇ ਬਾਜਾਖਾਨਾ ਵਿਖੇ ਵਿਸ਼ੇਸ਼ ਗੱਲਬਾਤ ਕਰਦਿਆਂ ਕੀਤਾ | ਉਨ੍ਹਾਂ ਕਿਹਾ ਕਿ ਪੰਜਾਬ ਭਰ 'ਚ ਆਏ ਹੜ੍ਹਾਂ ਕਰਕੇ ਜੋ ਵੀ ਨੁਕਸਾਨ ਆਮ ਲੋਕਾਂ, ਕਿਸਾਨਾਂ, ਮਜ਼ਦੂਰਾਂ ਅਤੇ ਮੱਧ ਵਰਗੀ ਵਪਾਰੀਆਂ ਦਾ ਹੋਇਆ ਹੈ, ਉਸ ਨੂੰ ਪੂਰਾ ਨਹੀਂ ਕੀਤਾ ਜਾ ਸਕਦਾ | ਬਲਕਿ ਉਨ੍ਹਾਂ ਦੀ ਹਰ ਸੰਭਵ ਮੱਦਦ ਲਈ ਯੂਥ ਕਾਂਗਰਸ ਦੇ ਆਗੂ, ਵਰਕਰ ਆਦਿ ਹਰ ਤਰ੍ਹਾਂ ਦੀ ਸੰਭਵ ਮੱਦਦ ਲਈ ਹਮੇਸ਼ਾ ਤਤਪੱਰ ਰਹਿਣਗੇ | ਉਨ੍ਹਾਂ ਕੁਝ ਦੁਕਾਨਦਾਰਾਂ ਵਲੋਂ ਹੜ੍ਹ ਪੀੜ੍ਹਤ ਲੋਕਾਂ ਦੀ ਲੁੱਟ ਖਸੁੱਟ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ | ਉਨ੍ਹਾਂ ਪੰਜਾਬ ਸਰਕਾਰ ਤੋਂ ਵੀ ਅਪੀਲ ਕੀਤੀ ਕਿ ਹੜ੍ਹ ਪੀੜ੍ਹਤ ਲੋਕਾਂ ਦੀ ਬਿਨਾਂ ਕਿਸੇ ਪੱਖਪਾਤ ਦੇ ਲੋੜੀਂਦੀ ਮੱਦਦ ਜ਼ਰੂਰਤ ਕਰਨੀ ਚਾਹੀਦੀ ਹੈ ਅਤੇ ਪੀੜ੍ਹਤ ਲੋਕਾਂ ਦੇ ਮੁੜ ਵਸੇਬੇ ਦੇ ਲੋੜੀਂਦੇ ਯੋਗ ਪ੍ਰਬੰਧ ਕਰਨਾ ਹਰ ਇਕ ਸਰਕਾਰ ਦਾ ਮੁੱਢਲਾ ਫ਼ਰਜ਼ ਹੈ ਅਤੇ ਪੰਜਾਬ ਭਰ 'ਚ ਆਏ ਹੜ੍ਹਾਂ ਦੀ ਸਥਿਤੀ ਅਤੇ ਕਾਰਨਾਂ ਨੂੰ ਜਾਨਣ ਲਈ ਹਰ ਤਰ੍ਹਾਂ ਦੀ ਜਾਂਚ ਪੜਤਾਲ ਕਰਵਾਉਣੀ ਚਾਹੀਦੀ ਹੈ ਤਾਂ ਜੋ ਬੀ.ਬੀ.ਐਮ.ਬੀ. ਦੇ ਅਧਿਕਾਰੀਆਂ ਖਿਲਾਫ਼ ਕਾਨੂੰਨੀ ਕਾਰਵਾਈ ਕੀਤੀ ਜਾ ਸਕੇ | ਜਿਨ੍ਹਾਂ ਦੀ ਅਣਗਹਿਲੀ ਸਦਕਾ ਪੰਜਾਬ ਦੇ ਲੋਕਾਂ ਨੂੰ ਹੜ੍ਹਾਂ ਦੀ ਸਥਿਤੀ ਵਿਚ ਰੋਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਪਿੰਡ ਚੱਕੋਕੀ ਵਿਖੇ ਪ੍ਰਵਾਸੀ ਭਾਰਤੀਆਂ ਵਲੋਂ ਹੜ੍ਹ ਪੀੜਤਾਂ ਨੂੰ ਰਾਹਤ ਸਮੱਗਰੀ ਵੰਡੀ <br/> ਅਗਲੀ ਖ਼ਬਰ ਸੀ.ਆਈ.ਆਈ.ਸੀ. ਨੇ ਮਨੀ ਸੋਨੀ ਦਾ ਯੂ.ਕੇ. ਦਾ ਸਟੱਡੀ ਵੀਜ਼ਾ ਪ੍ਰਾਪਤ ਕੀਤਾ: ਚੇਅਰਮੈਨ ਵਾਸ਼ੂ ਸ਼ਰਮਾ
Ad Position 24