26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਖੇਤ ਮਜ਼ਦੂਰ ਆਗੂ ਦੀ ਬਰਸੀ ਮੌਕੇ ਜ਼ਮੀਨਾਂ ਦੀ ਰਾਖੀ ਲਈ ਲਾਮਬੰਦੀ ਦਾ ਸੱਦਾ

Ad Position 21
No active advertisement
ਅਜੀਤ ਡੈਸਕ 07-09-2025
ਮੰਡੀ ਕਿੱਲਿਆਂਵਾਲੀ, 6 ਸਤੰਬਰ (ਇਕਬਾਲ ਸਿੰਘ ਸ਼ਾਂਤ)-ਮਰਹੂਮ ਖੇਤ ਮਜ਼ਦੂਰ ਆਗੂ ਨਾਨਕ ਸਿੰਘ ਦੀ 11ਵੀਂ ਬਰਸੀ ਮੌਕੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ-ਥੁੜ ਕਿਸਾਨਾਂ ਨੇ ਜ਼ਮੀਨਾਂ ਤੇ ਸੰਦਾਂ ਦੀ ਵੰਡ ਅਤੇ ਕਾਰਪੋਰੇਟ ਘਰਾਣਿਆਂ ਅਤੇ ਜਗੀਰਦਾਰਾਂ ਤੋਂ ਜ਼ਮੀਨਾਂ ਦੀ ਰਾਖੀ ਲਈ ਸਾਂਝੇ ਲਾਮਬੰਦ ਸੰਘਰਸ਼ ਦਾ ਸੱਦਾ ਦਿੱਤਾ | ਭਾਰੀ ਮੀਂਹ ਦੇ ਬਾਵਜੂਦ ਮੰਡੀ ਕਿੱਲਿਆਂਵਾਲੀ ਦੀ ਦਾਣਾ ਮੰਡੀ ਵਿਖੇ ਪੰਜਾਬ ਖੇਤ ਮਜ਼ਦੂਰ ਯੂਨੀਅਨ ਅਤੇ ਲੋਕ ਮੋਰਚਾ ਪੰਜਾਬ ਵਲੋਂ ਨਾਨਕ ਸਿੰਘ ਸਮਰਪਿਤ 'ਮੁੜ ਤੋਂ ਕਰੋ ਜ਼ਮੀਨੀ ਵੰਡ ਕਾਨਫਰੰਸ' ਵਿਚ ਭਰਵਾਂ ਇਕੱਠ ਹੋਇਆ | ਇਸ ਮੌਕੇ ਮਤਾ ਪਾਸ ਕਰਕੇ ਹੜ੍ਹਾਂ ਨੂੰ ਸਰਕਾਰੀ ਲਾਪਰਵਾਹੀ ਦੱਸਦੇ ਕੇਂਦਰ ਤੇ ਪੰਜਾਬ ਸਰਕਾਰ ਤੋਂ ਨੁਕਸਾਨ ਦੀ ਭਰਪਾਈ ਤੇ ਮੁੜ ਵਸੇਬੇ ਲਈ ਵੱਡੇ ਪ੍ਰਬੰਧ ਤੇ ਬਜਟ ਦੀ ਮੰਗ ਕੀਤੀ ਗਈ | ਕਾਨਫਰੰਸ ਨੂੰ ਖੇਤ ਮਜ਼ਦੂਰ ਆਗੂ ਲਛਮਣ ਸਿੰਘ ਸੇਵੇਵਾਲਾ, ਲੋਕ ਮੋਰਚਾ ਪੰਜਾਬ ਦੇ ਸੂਬਾ ਸਕੱਤਰ ਜਗਮੇਲ ਸਿੰਘ, ਕਿਸਾਨ ਆਗੂ ਗੁਰਪਾਸ਼ ਸਿੰਘੇਵਾਲਾ ਨੇ ਸੰਬੋਧਨ ਕੀਤਾ | ਬੁਲਾਰਿਆਂ ਨੇ ਕਿਹਾ ਕਿ ਜਿੱਥੇ ਖੇਤ ਮਜ਼ਦੂਰ ਸਦੀਆਂ ਤੋਂ ਹੀ ਬੇਜ਼ਮੀਨੇ ਹੋਣ ਦਾ ਸੰਤਾਪ ਹੰਢਾ ਰਹੇ ਹਨ, ਉਥੇ ਹਕੂਮਤੀ ਨੀਤੀਆਂ ਦੀ ਬਦੌਲਤ ਮਾਲਕ ਕਿਸਾਨੀ ਦਾ ਗਿਣਨਯੋਗ ਹਿੱਸਾ ਵੀ ਜ਼ਮੀਨਾਂ ਤੋਂ ਵਾਂਝੇ ਬੇਰੁਜ਼ਗਾਰਾਂ ਦੀ ਫੌਜ ਹੋਰ ਵੱਡੀ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਗਰੀਬੀ, ਬੇਰੁਜ਼ਗਾਰੀ, ਮਹਿੰਗਾਈ, ਕਰਜ਼ੇ, ਖੁਦਕੁਸ਼ੀਆਂ ਵਰਗੀਆਂ ਸਮੱਸਿਆਵਾਂ ਵਿਚ ਘਿਰੇ ਖੇਤ ਮਜ਼ਦੂਰਾਂ ਅਤੇ ਬੇਜ਼ਮੀਨੇ ਤੇ ਥੁੜ ਜ਼ਮੀਨੇ ਕਿਸਾਨਾਂ ਨੂੰ ਇਸ ਸੰਕਟ 'ਚੋਂ ਕੱਢ ਕੇ ਖੁਸ਼ਹਾਲੀ ਅਤੇ ਤਰੱਕੀ ਦੇ ਰਾਹ ਤੋਰਨ ਲਈ ਜ਼ਮੀਨਾਂ ਸਮੇਤ ਖੇਤੀ ਦੇ ਸੰਦ ਸਾਧਨਾਂ ਦੀ ਮੁੜ ਵੰਡ ਕਰਨਾ ਬੇਹੱਦ ਜ਼ਰੂਰੀ ਹੈ | ਸਟੇਜ ਸੰਚਾਲਨ ਕਾਲਾ ਸਿੰਘ ਖੂੰਨਣ ਖੁਰਦ ਨੇ ਕੀਤਾ ਅਤੇ ਲੋਕ ਗਾਇਕ ਜਗਸੀਰ ਜੀਦਾ ਵਲੋਂ ਇਨਕਲਾਬੀ ਗੀਤ ਪੇਸ਼ ਕੀਤੇ ਗਏ | ਇਸ ਮੌਕੇ ਪੈਨਸ਼ਨਰ ਐਸੋਸੀਏਸ਼ਨ ਦੇ ਆਗੂ ਦਿਲਾਵਰ ਸਿੰਘ, ਪ੍ਰਕਾਸ਼ ਚੰਦ ਚੰਨੂ, ਕਿਸਾਨ ਆਗੂ ਮਲਕੀਤ ਸਿੰਘ ਗੱਗੜ ਤੇ ਹਰਪਾਲ ਸਿੰਘ ਕਿੱਲਿਆਂਵਾਲੀ ਵੀ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਸ੍ਰੀ ਸਨਾਤਮ ਧਰਮ ਮਹਾਂਵੀਰ ਦਲ ਸੇਵਾ ਸੰਮਤੀ ਦੀ ਮੀਟਿੰਗ ਹੋਈ ਅਗਲੀ ਖ਼ਬਰ ਲਿਟਲ ਏਾਜਲਸ ਕੋ-ਐੱਡ ਸਕੂਲ ਦੇ ਵਿਦਿਆਰਥੀਆਂ ਨੇ ਅਥਲੈਟਿਕਸ ਚੈਂਪੀਅਨਸ਼ਿਪ 'ਚ ਗੋਲਡ ਮੈਡਲ ਜਿੱਤੇ <br/>
Ad Position 24