26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਸ੍ਰੀ ਸਨਾਤਮ ਧਰਮ ਮਹਾਂਵੀਰ ਦਲ ਸੇਵਾ ਸੰਮਤੀ ਦੀ ਮੀਟਿੰਗ ਹੋਈ

Ad Position 21
No active advertisement
ਅਜੀਤ ਡੈਸਕ 07-09-2025
ਗਿੱਦੜਬਾਹਾ, 6 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਸ੍ਰੀ ਸਨਾਤਮ ਧਰਮ ਮਹਾਵੀਰ ਦਲ ਸੇਵਾ ਸੰਮਤੀ ਗਿੱਦੜਬਾਹਾ ਦੀ ਮੀਟਿੰਗ ਪ੍ਰਧਾਨ ਮੁਕੇਸ਼ ਕੁਮਾਰ ਪਿੰਟੂ ਭੱਠੇ ਵਾਲੇ ਦੀ ਪ੍ਰਧਾਨਗੀ ਹੇਠ ਹੋਈ | ਮੀਟਿੰਗ ਵਿਚ ਸੱਭ ਤੋਂ ਪਹਿਲਾਂ ਸੰਮਤੀ ਦੇ ਚੇਅਰਮੈਨ ਸੁਰੇਸ਼ ਅਗਰਵਾਲ ਦੇ ਦਿਹਾਂਤ 'ਤੇ ਦੁੱਖ ਪ੍ਰਗਟ ਕਰਦਿਆਂ ਵਿਛੜੀ ਆਤਮਾ ਦੀ ਸ਼ਾਂਤੀ ਲਈ ਦੋ ਮਿੰਟ ਦਾ ਮੌਨ ਰੱਖਿਆ ਗਿਆ | ਇਸ ਮੌਕੇ ਪ੍ਰਧਾਨ ਮੁਕੇਸ਼ ਕੁਮਾਰ ਨੇ ਦੱਸਿਆ ਕਿ ਮੀਟਿੰਗ ਦੌਰਾਨ ਇਹ ਫ਼ੈਸਲਾ ਕੀਤਾ ਗਿਆ ਹੈ ਕਿ ਇਸ ਵਾਰ 42ਵਾਂ ਦੁਸਹਿਰਾ ਮੰਡੀ ਵਾਸੀਆਂ ਦੇ ਸਹਿਯੋਗ ਨਾਲ ਸਾਦੇ ਢੰਗ ਨਾਲ ਮਨਾਇਆ ਜਾਵੇਗਾ | ਉਨ੍ਹਾਂ ਦੱਸਿਆ ਕਿ ਸ਼ਕਤੀ ਜਿੰਦਲ ਨੂੰ ਸੰਮਤੀ ਦਾ ਨਵਾਂ ਸਕੱਤਰ ਤੇ ਖ਼ੁਸ਼ਹਾਲ ਗਰਗ ਨੂੰ ਨਵਾਂ ਮੈਂਬਰ ਬਣਾਇਆ ਗਿਆ ਹੈ | ਇਸ ਮੌਕੇ ਸਰਪ੍ਰਸਤ ਅਸ਼ੋਕ ਚੋਪੜਾ, ਖ਼ਜ਼ਾਨਚੀ ਵਿਵੇਕ ਅਰੋੜਾ, ਸੰਜੇ ਬਾਂਸਲ ਅਤੇ ਸ਼ਿਵ ਚੋਪੜਾ ਵੀ ਹਾਜਰ ਸਨ |
Ad Position 22
No active advertisement
ਪਿਛਲੀ ਖ਼ਬਰ ਮੁੱਖ ਮੰਤਰੀ ਭਗਵੰਤ ਮਾਨ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਅਗਲੀ ਖ਼ਬਰ ਖੇਤ ਮਜ਼ਦੂਰ ਆਗੂ ਦੀ ਬਰਸੀ ਮੌਕੇ ਜ਼ਮੀਨਾਂ ਦੀ ਰਾਖੀ ਲਈ ਲਾਮਬੰਦੀ ਦਾ ਸੱਦਾ
Ad Position 24