26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮੁੱਖ ਮੰਤਰੀ ਭਗਵੰਤ ਮਾਨ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ

Ad Position 21
No active advertisement
ਅਜੀਤ ਡੈਸਕ 07-09-2025
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜ਼ਿਲ੍ਹਾ ਕਾਂਗਰਸ ਕਮੇਟੀ ਸ੍ਰੀ ਮੁਕਤਸਰ ਸਾਹਿਬ ਦੇ ਸਾਬਕਾ ਪ੍ਰਧਾਨ ਤੇ ਪ੍ਰਸਿੱਧ ਰਾਜਨੀਤਿਕ ਆਗੂ ਗੁਰਦਾਸ ਗਿਰਧਰ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ | ਉਨ੍ਹਾਂ ਫੋਰਟਿਸ ਹਸਪਤਾਲ ਵਿਖੇ ਜਾ ਕੇ ਭਗਵੰਤ ਮਾਨ ਦੀ ਮਾਤਾ ਹਰਪਾਲ ਕੌਰ ਅਤੇ ਪਤਨੀ ਡਾ. ਗੁਰਪ੍ਰੀਤ ਕੌਰ ਨਾਲ ਗੱਲਬਾਤ ਕਰਕੇ ਮੁੱਖ ਮੰਤਰੀ ਦਾ ਹਾਲ ਜਾਣਿਆ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਕਈ ਦਿਨਾਂ ਤੋਂ ਹੜ੍ਹ ਪੀੜਤ ਇਲਾਕਿਆਂ ਵਿਚ ਜਾ ਰਹੇ ਸਨ ਤੇ ਇਸ ਦੌਰਾਨ ਹੀ ਉਨ੍ਹਾਂ ਦੀ ਸਿਹਤ ਖ਼ਰਾਬ ਹੋਈ ਹੈ | ਉਨ੍ਹਾਂ ਕਿਹਾ ਕਿ ਉਹ ਜਲਦੀ ਠੀਕ ਹੋ ਕੇ ਫ਼ਿਰ ਲੋਕਾਂ ਵਿਚ ਪਰਤਣਗੇ | ਇਸ ਦੌਰਾਨ ਹੀ ਇਲਾਕੇ ਦੇ ਕਿਸਾਨ ਆਗੂ ਬਲਵਿੰਦਰ ਸਿੰਘ ਭੁੱਟੀਵਾਲਾ ਨੇ ਵੀ ਮੁੱਖ ਮੰਤਰੀ ਭਗਵੰਤ ਮਾਨ ਦੇ ਜਲਦੀ ਸਿਹਤਯਾਬ ਹੋਣ ਦੀ ਕਾਮਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਭਗਵੰਤ ਮਾਨ ਪੰਜਾਬ ਦੇ ਹੜ੍ਹ ਪ੍ਰਭਾਵਿਤ ਲੋਕਾਂ ਵਿਚ ਜਾ ਕੇ ਇਕ ਸੇਵਾਦਾਰ ਵਜੋਂ ਵਿਚਰ ਰਹੇ ਹਨ ਅਤੇ ਅਚਾਨਕ ਸਿਹਤ ਵਿਗੜਨ ਉਨ੍ਹਾਂ ਨੂੰ ਹਸਪਤਾਲ ਦਾਖ਼ਲ ਹੋਣਾ ਪਿਆ | ਉਨ੍ਹਾਂ ਕਿਹਾ ਕਿ ਉਨ੍ਹਾਂ ਹਮੇਸ਼ਾ ਪੰਜਾਬ ਪ੍ਰਤੀ ਫ਼ਿਕਰਮੰਦੀ ਜ਼ਾਹਿਰ ਕੀਤੀ ਹੈ ਅਤੇ ਹੁਣ ਵੀ ਹੜ੍ਹਾਂ ਨੂੰ ਲੈ ਕੇ ਬਹੁਤ ਗੰਭੀਰ ਸਨ | ਉਨ੍ਹਾਂ ਦੁਆ ਕੀਤੀ ਕਿ ਮੁੱਖ ਮੰਤਰੀ ਜਲਦੀ ਸਿਹਤਯਾਬ ਹੋ ਕੇ ਫ਼ਿਰ ਲੋਕਾਂ ਵਿਚ ਉਸੇ ਤਰ੍ਹਾਂ ਵਿਚਰਨ |
Ad Position 22
No active advertisement
ਪਿਛਲੀ ਖ਼ਬਰ ਮੱਖਣ ਲਾਲ ਪੱਲਣ ਨੂੰ ਸੈਣ ਸਮਾਜ ਵੈੱਲਫ਼ੇਅਰ ਬੋਰਡ ਪੰਜਾਬ ਦਾ ਚੇਅਰਮੈਨ ਬਣਾਉਣ ਦਾ ਸਵਾਗਤ ਅਗਲੀ ਖ਼ਬਰ ਸ੍ਰੀ ਸਨਾਤਮ ਧਰਮ ਮਹਾਂਵੀਰ ਦਲ ਸੇਵਾ ਸੰਮਤੀ ਦੀ ਮੀਟਿੰਗ ਹੋਈ
Ad Position 24