ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਕਿੱਕਰ ਸਿੰਘ ਸੇਵਾ ਮੁਕਤ ਸਹਾਇਕ ਸਬ-ਇੰਸਪੈਕਟਰ ਵਿਜੀਲੈਂਸ ਬਿਊਰੋ ਵਾਸੀ ਕਬੀਰ ਇਨਕਲੇਵ ਕੋਟਕਪੂਰਾ ਰੋਡ ਸ੍ਰੀ ਮੁਕਤਸਰ ਸਾਹਿਬ ਨੂੰ ਉਸ ਸਮੇਂ ਗਹਿਰਾ ਸਦਮਾ ਪਹੁੰਚਿਆ, ਜਦੋਂ ਉਨ੍ਹਾਂ ਦੇ ਵੱਡੀ ਭੈਣ ਬਲਵਿੰਦਰ ਕੌਰ (64) ਪਤਨੀ ਪਿੱਪਲ ਸਿੰਘ ਵਾਸੀ ਪਿੰਡ ਬਣਵਾਲਾ ਹਨਵੰਤਾ ਜ਼ਿਲ੍ਹਾ ਫ਼ਾਜ਼ਿਲਕਾ ਦਾ ਦਿਹਾਂਤ ਹੋ ਗਿਆ | ਉਨ੍ਹਾਂ ਦੇ ਸਦੀਵੀ ਵਿਛੋੜੇ 'ਤੇ ਪੰਜਾਬ ਪੁਲਿਸ ਦੇ ਕਰਮਚਾਰੀਆਂ, ਬਿਜਲੀ ਬੋਰਡ ਦੇ ਕਰਮਚਾਰੀਆਂ ਅਤੇ ਇਲਾਕਾ ਵਾਸੀਆਂ ਨੇ ਗਹਿਰਾ ਦੁੱਖ ਪ੍ਰਗਟ ਕਰਦਿਆਂ ਪਤੀ ਪਿੱਪਲ ਸਿੰਘ ਅਤੇ ਭਰਾਵਾਂ ਕਿੱਕਰ ਸਿੰਘ, ਬੋਹੜ ਸਿੰਘ ਅਤੇ ਮੌੜਾ ਸਿੰਘ ਸੇਵਾ ਮੁਕਤ ਜੇ.ਈ. ਪਾਵਰਕਾਮ ਨਾਲ ਦੁੱਖ ਸਾਂਝਾ ਕੀਤਾ ਹੈ |