26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-09-2025
ਮਲੋਟ, 6 ਸਤੰਬਰ (ਪਾਟਿਲ)-ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਮਲੋਟ ਦੀ ਮੀਟਿੰਗ ਅੱਜ ਪ੍ਰਧਾਨ ਦਰਸ਼ਨ ਸਿੰਘ ਸੰਧੂ ਸੇਵਾ ਮੁਕਤ ਇੰਸਪੈਕਟਰ ਦੀ ਪ੍ਰਧਾਨਗੀ ਹੇਠ ਮਲੋਟ ਦਫ਼ਤਰ ਵਿਖੇ ਹੋਈ | ਇਸ ਵਿਚ ਸੇਵਾ ਕਰਦੇ ਤੇ ਸੇਵਾ ਮੁਕਤ ਪੁਲਿਸ ਕਰਮਚਾਰੀਆਂ ਦੀਆਂ ਸਮੱਸਿਆਵਾਂ ਤੇ ਮੁਸ਼ਕਿਲਾਂ 'ਤੇ ਵਿਚਾਰ ਚਰਚਾ ਕੀਤੀ ਗਈ | ਇਸ ਤੋਂ ਇਲਾਵਾ ਪੰਜਾਬ ਵਿਚ ਆਏ ਹੜ੍ਹਾਂ ਨਾਲ ਹੋਈ ਭਾਰੀ ਤਬਾਹੀ ਨਾਲ ਪ੍ਰਭਾਵਿਤ ਲੋਕਾਂ ਪ੍ਰਤੀ ਗਹਿਰੀ ਸੰਵੇਦਨਾ ਦਾ ਪ੍ਰਗਟਾਵਾ ਕੀਤਾ ਅਤੇ ਹੜ੍ਹਾਂ ਨਾਲ ਮਰਨ ਵਾਲਿਆਂ ਲੋਕਾਂ ਦੀ ਆਤਮਿਕ ਸ਼ਾਂਤੀ ਲਈ ਦੋ ਮਿੰਟ ਲਈ ਮੋਨ ਧਾਰ ਕੇ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਗਈ | ਹੜ੍ਹਾਂ ਦੀ ਕਰੋਪੀ ਨੂੰ ਵੇਖਦੇ ਹੋਏ ਐਸੋਸੀਏਸ਼ਨ ਦੇ ਮੈਂਬਰਾਂ ਬਲਜਿੰਦਰ ਸਿੰਘ ਧਿਗਾਣਾ ਸਾਬਕਾ ਸਹਾਇਕ ਥਾਣੇਦਾਰ, ਬਲਕਾਰ ਸਿੰਘ ਅਤੇ ਭਜਨ ਸਿੰਘ ਦੋਵਾਂ ਸੇਵਾ ਮੁਕਤ ਹੌਲਦਾਰਾਂ ਦੇ ਜਨਮ ਦਿਨ ਮਨਾਏ ਗਏ | ਇਸ ਮੌਕੇ ਜਸਬੀਰ ਸਿੰਘ ਸੰਧੂ ਸੇਵਾ ਮੁਕਤ ਇੰਸਪੈਕਟਰ ਵਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਲਈ ਐਸੋਸੀਏਸ਼ਨ ਵਲੋਂ ਬਣਦਾ ਫ਼ੰਡ ਇਕੱਠਾ ਕਰਕੇ ਭੇਜਣ ਦਾ ਮਤਾ ਪੇਸ਼ ਕੀਤਾ ਗਿਆ | ਸਾਰੇ ਮੈਂਬਰਾਂ ਵਲੋਂ ਆਪਣੇ ਵਿੱਤ ਅਨੁਸਾਰ ਮਾਇਆ ਸਕੱਤਰ ਅਮਰੀਕ ਸਿੰਘ ਪਾਸ ਜਮ੍ਹਾਂ ਕਰਵਾਈ, ਜੋ ਜਲਦੀ ਹੀ ਲੋੜਵੰਦ ਲੋਕਾਂ ਤੱਕ ਪੁੱਜਦੀ ਕੀਤੀ ਜਾਵੇਗੀ | ਮੀਟਿੰਗ ਵਿਚ ਰਤਨ ਸਿੰਘ, ਤਰਲੋਕ ਸਿੰਘ ਸੰਧੂ ਸੇਵਾ ਮੁਕਤ ਡੀ.ਐੱਸ.ਪੀਜ਼. ਤੋਂ ਇਲਾਵਾ ਸੇਵਾ ਮੁਕਤ ਇੰਸਪੈਕਟਰ ਬਲਦੇਵ ਸਿੰਘ, ਮਲਕੀਤ ਸਿੰਘ ਬਰਾੜ, ਨਿਰਵੈਰ ਸਿੰਘ, ਕੁਲਵੰਤ ਸਿੰਘ, ਆਤਮਾ ਸਿੰਘ, ਸਾਹਿਬ ਸਿੰਘ ਆਦਿ ਸੇਵਾ ਮੁਕਤ ਅਧਿਕਾਰੀ ਤੇ ਕਰਮਚਾਰੀ ਸ਼ਾਮਿਲ ਹੋਏ | ਸਾਰੇ ਸੇਵਾ ਮੁਕਤ ਅਫ਼ਸਰਾਂ ਤੇ ਕਰਮਚਾਰੀਆਂ ਵਲੋਂ ਕੇਂਦਰ ਤੇ ਪੰਜਾਬ ਸਰਕਾਰ ਨੂੰ ਹੜ੍ਹ ਪੀੜਤਾਂ ਲਈ ਵੱਡੇ ਆਰਥਿਕ ਪੈਕੇਜ ਜਾਰੀ ਕਰਕੇ ਉਨ੍ਹਾਂ ਦੇ ਮੁੜ ਵਸੇਬੇ ਲਈ ਹਰ ਸੰਭਵ ਉਪਰਾਲੇ ਕਰਨ ਅਤੇ ਧਾਰਮਿਕ ਤੇ ਸਮਾਜ ਸੇਵੀ ਜਥੇਬੰਦੀਆਂ ਨੂੰ ਹੜ੍ਹ ਪੀੜਤਾਂ ਦੀ ਵੱਧ ਤੋਂ ਵੱਧ ਸਹਾਇਤਾ ਕਰਨ ਦੀ ਅਪੀਲ ਕੀਤੀ ਗਈ | ਇਸ ਤੋਂ ਇਲਾਵਾ ਪੰਜਾਬ ਸਰਕਾਰ ਤੋਂ 6ਵੇਂ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਇੰਨ-ਬਿੰਨ ਲਾਗੂ ਕਰਨ, ਡੀ.ਏ. ਦੀਆਂ ਬਕਾਇਆ ਕਿਸ਼ਤਾਂ ਜਾਰੀ ਕਰਨ ਅਤੇ ਸੇਵਾ ਕਰ ਰਹੇ ਪੁਲਿਸ ਮੁਲਾਜ਼ਮਾਂ ਦੀ ਤਰਜ਼ 'ਤੇ ਸੇਵਾ ਮੁਕਤ ਪੁਲਿਸ ਮੁਲਾਜ਼ਮਾਂ ਨੂੰ ਵੀ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਕਰਨ ਦੀ ਸਹੂਲਤ ਦੇਣ ਦੀ ਪੁਰਜ਼ੋਰ ਮੰਗ ਵੀ ਕੀਤੀ ਗਈ |
Ad Position 22
No active advertisement
ਪਿਛਲੀ ਖ਼ਬਰ ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ ਅਗਲੀ ਖ਼ਬਰ ਅਗਰਵਾਲ ਸਭਾ ਵਲੋਂ ਵਿਸ਼ਾਲ ਚੌਂਕੀ 22 ਨੂੰ
Ad Position 24