26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਪਾਵਰਕਾਮ ਪੈਨਸ਼ਨਰਜ਼ ਐਸੋਸੀਏਸ਼ਨ ਦੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-09-2025
ਗਿੱਦੜਬਾਹਾ, 6 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਪੰਜਾਬ ਰਾਜ ਪਾਵਰਕਾਮ ਮੰਡਲ ਗਿੱਦੜਬਾਹਾ ਦੇ ਪੈਨਸ਼ਨਰਜ਼ ਐਸੋਸੀਏਸ਼ਨ ਦੀ ਅਹਿਮ ਮੀਟਿੰਗ ਡਵੀਜ਼ਨ ਪ੍ਰਧਾਨ ਸ਼ਮਸ਼ੇਰ ਸਿੰਘ ਦੀ ਪ੍ਰਧਾਨਗੀ ਹੇਠ ਗਿੱਦੜਬਾਹਾ ਵਿਖੇ ਹੋਈ, ਜਿਸ ਵਿਚ ਹੜ੍ਹ ਪੀੜਤਾਂ ਸੰਬੰਧੀ ਵਿਚਾਰਾਂ ਕੀਤੀਆਂ ਗਈਆਂ | ਜ਼ਿਲ੍ਹਾ ਆਗੂ ਮੇਘਰਾਜ ਬੁੱਟਰ ਨੇ ਦੱਸਿਆ ਕਿ ਪੰਜਾਬ ਵਿਚ ਹੜ੍ਹਾਂ ਨੇ ਭਾਰੀ ਨੁਕਸਾਨ ਕੀਤਾ ਹੈ, ਜਿਸ ਵਿਚ ਵੱਡੀ ਗਿਣਤੀ ਪਿੰਡਾਂ 'ਚ ਫ਼ਸਲਾਂ ਤੋਂ ਇਲਾਵਾ ਜਾਨਵਰਾਂ ਦਾ ਵੀ ਨੁਕਸਾਨ ਹੋਇਆ ਹੈ | ਭਾਵੇਂ ਇਸ ਨੁਕਸਾਨ ਦੀ ਭਰਪਾਈ ਤਾਂ ਨਹੀਂ ਕੀਤੀ ਜਾ ਸਕਦੀ, ਪ੍ਰੰਤੂ ਫ਼ਿਰ ਵੀ ਅਸੀਂ ਜੇਕਰ ਹਰ ਇਕ ਥੋੜ੍ਹਾ-ਥੋੜ੍ਹਾ ਯੋਗਦਾਨ ਪਾਈਏ ਤਾਂ ਪੀੜਤ ਪਰਿਵਾਰਾਂ ਦੇ ਜ਼ਖ਼ਮਾਂ 'ਤੇ ਮਲਮ ਵਾਲੀ ਗੱਲ ਹੋਵੇਗੀ | ਉਨ੍ਹਾਂ ਕਿਹਾ ਕਿ ਜ਼ਿਲ੍ਹਾ ਜਥੇਬੰਦੀ ਵਲੋਂ ਹੜ੍ਹ ਪੀੜਤਾਂ ਲਈ ਜੋ ਵੀ ਫ਼ੈਸਲਾ ਕੀਤਾ ਹੈ, ਤਾਂ ਡਵੀਜ਼ਨ ਗਿੱਦੜਬਾਹਾ ਦੇ ਪੈਨਸ਼ਨਰਾਂ ਵਲੋਂ ਹਰ ਤਰ੍ਹਾਂ ਦਾ ਸਹਿਯੋਗ ਕੀਤਾ ਜਾਵੇਗਾ | ਪ੍ਰਧਾਨ ਸ਼ਮਸ਼ੇਰ ਸਿੰਘ ਅਤੇ ਜ਼ਿਲ੍ਹਾ ਮੀਤ ਪ੍ਰਧਾਨ ਹਰਜੀਤ ਸਿੰਘ ਗੂੜ੍ਹੀ ਸੰਘਰ ਨੇ ਕਿਹਾ ਕਿ ਸਮੂਹ ਪੈਨਸ਼ਨਰਜ਼ ਵਲੋਂ ਆਪਣੀ ਇਕ ਦਿਨ ਦੀ ਪੈਨਸ਼ਨ ਹੜ੍ਹ ਪੀੜਤਾਂ ਲਈ ਦੇਣ ਦਾ ਕੀਤਾ ਗਿਆ ਫ਼ੈਸਲਾ ਸ਼ਲਾਘਾਯੋਗ ਹੈ | ਇਸ ਮੌਕੇ ਸਾਧੂ ਰਾਮ ਸ਼ਰਮਾ, ਜਗਦੀਸ਼ ਸਿੰਘ, ਜਸਵੀਰ ਸਿੰਘ, ਜਰਨੈਲ ਸਿੰਘ, ਰੋਸ਼ਨ ਲਾਲ ਅਤੇ ਹਰਬੰਸ ਲਾਲ ਆਦਿ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਨੌਜਵਾਨ ਖੇਡਾਂ 'ਚ ਵੱਧ ਤੋਂ ਵੱਧ ਰੁਚੀ ਰੱਖਣ-ਕਪਤਾਨ ਪਾਲਪ੍ਰੀਤ ਸਿੰਘ ਬਰਾੜ ਅਗਲੀ ਖ਼ਬਰ ਪੰਜਾਬ ਪੁਲਿਸ ਪੈਨਸ਼ਨਰਜ਼ ਵੈੱਲਫ਼ੇਅਰ ਐਸੋਸੀਏਸ਼ਨ ਦੀ ਮੀਟਿੰਗ
Ad Position 24