ਗਿੱਦੜਬਾਹਾ, 6 ਸਤੰਬਰ (ਸ਼ਿਵਰਾਜ ਸਿੰਘ ਬਰਾੜ)-ਭਾਰਤੀ ਬਾਸਕਟਬਾਲ ਟੀਮ ਦੇ ਕਪਤਾਨ ਪਾਲਪ੍ਰੀਤ ਸਿੰਘ ਬਰਾੜ ਨੇ ਕਿਹਾ ਕਿ ਨੌਜਵਾਨਾਂ ਨੂੰ ਖੇਡਾਂ ਵੱਲ ਵੱਧ ਤੋਂ ਵੱਧ ਰੁਚੀ ਰੱਖਣੀ ਚਾਹੀਦੀ ਹੈ | ਸ. ਬਰਾੜ ਬਾਬਾ ਗੰਗਾ ਰਾਮ ਬਾਸਕਟਬਾਲ ਖੇਡ ਸਟੇਡੀਅਮ ਗਿੱਦੜਬਾਹਾ ਵਿਖੇ ਵਿਸ਼ੇਸ਼ ਤੌਰ 'ਤੇ ਪਹੁੰਚੇ ਸਨ | ਇਸ ਮੌਕੇ ਉਨ੍ਹਾਂ ਖਿਡਾਰੀਆਂ ਨੂੰ ਕਿਹਾ ਕਿ ਉਹ ਲਗਨ ਨਾਲ ਮਿਹਨਤ ਕਰਨ ਅਤੇ ਇਕ ਦਿਨ ਜ਼ਰੂਰ ਉਨ੍ਹਾਂ ਦੀ ਮਿਹਨਤ ਰੰਗ ਲਿਆਵੇਗੀ | ਇਸ ਮੌਕੇ ਜ਼ਿਲ੍ਹਾ ਬਾਸਕਟਬਾਲ ਐਸੋਸੀਏਸ਼ਨ ਦੇ ਅਹੁਦੇਦਾਰਾਂ ਵਲੋਂ ਪਾਲਪ੍ਰੀਤ ਸਿੰਘ ਬਰਾੜ ਦਾ ਸਨਮਾਨ ਕੀਤਾ ਗਿਆ | ਇਸ ਦੌਰਾਨ ਕੋਚ ਜਗਸੀਰ ਪੁਰੀ ਨੇ ਕਪਤਾਨ ਪਾਲਪ੍ਰੀਤ ਸਿੰਘ ਬਰਾੜ ਦੇ ਆਪਣੇ ਰੁਝੇਵਿਆਂ ਵਿਚੋਂ ਸਮਾਂ ਕੱਢਣ 'ਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਉਨ੍ਹਾਂ ਨੂੰ ਜੀ ਆਇਆ ਕਿਹਾ | ਸ੍ਰੀ ਪੁਰੀ ਨੇ ਦੱਸਿਆ ਕਿ ਪਾਲਪ੍ਰੀਤ ਸਿੰਘ ਬਰਾੜ ਹਲਕਾ ਗਿੱਦੜਬਾਹਾ ਦੇ ਪਿੰਡ ਕੋਠੇ ਸੁਰਗਾਪੁਰੀ ਦੇ ਰਹਿਣ ਵਾਲੇ ਹਨ ਅਤੇ ਨਵੀਂ ਤਿਆਰ ਹੋ ਰਹੀ ਖੇਡ ਪਨੀਰੀ ਨੂੰ ਉਨ੍ਹਾਂ ਤੋਂ ਕਾਫ਼ੀ ਸਿੱਖਣ ਨੂੰ ਮਿਲੇਗਾ ਅਤੇ ਉਹ ਖਿਡਾਰੀਆਂ ਲਈ ਪ੍ਰੇਰਨਾ ਸਰੋਤ ਬਣਨਗੇ |