26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਜ਼ਿਲ੍ਹਾ ਪੁਲਿਸ ਵਲੋਂ ਮਿਹਨਤ ਨਾਲ ਡਿਊਟੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ

Ad Position 21
No active advertisement
ਅਜੀਤ ਡੈਸਕ 07-09-2025
ਸ੍ਰੀ ਮੁਕਤਸਰ ਸਾਹਿਬ, 6 ਸਤੰਬਰ (ਰਣਜੀਤ ਸਿੰਘ ਢਿੱਲੋਂ)-ਪੰਜਾਬ ਸਰਕਾਰ ਵਲੋਂ ਚਲਾਈ ਜਾ ਰਹੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਜਿਹੜੇ ਅਧਿਕਾਰੀ ਤੇ ਕਰਮਚਾਰੀ ਆਪਣੀ ਡਿਊਟੀ ਮਿਹਨਤ, ਇਮਾਨਦਾਰੀ ਤੇ ਵਚਨਬੱਧਤਾ ਨਾਲ ਕਰ ਰਹੇ ਹਨ, ਉਨ੍ਹਾਂ ਦੀ ਹੌਂਸਲਾ ਅਫ਼ਜਾਈ ਕਰਦਿਆਂ ਐੱਸ.ਐੱਸ.ਪੀ. ਡਾ. ਅਖਿਲ ਚੌਧਰੀ ਵਲੋਂ ਤਾਰੀਫ਼ ਡਿਸਕ ਸਰਟੀਫ਼ਿਕੇਟ ਸਨਮਾਨ ਵਜੋਂ ਦਿੱਤੇ ਗਏ | ਐੱਸ.ਐੱਸ.ਪੀ. ਵਲੋਂ ਇਹ ਵੀ ਦੱਸਿਆ ਗਿਆ ਕਿ ਪੁਲਿਸ ਮੁਲਾਜ਼ਮਾਂ ਦੀ ਮਿਹਨਤ ਤੇ ਲੋਕਾਂ ਪ੍ਰਤੀ ਵਚਨਬੱਧਤਾ ਕਾਰਨ ਹੀ ਜ਼ਿਲ੍ਹੇ ਵਿਚ ਨਸ਼ੇ ਦੀ ਸਪਲਾਈ ਲਾਈਨ ਨੂੰ ਤੋੜਿਆ ਗਿਆ ਹੈ ਅਤੇ ਜ਼ਿਲ੍ਹੇ ਵਿਚ ਅਮਨ ਤੇ ਕਾਨੂੰਨ ਦੀ ਸਥਿਤੀ ਬਣੀ ਹੋਈ ਹੈ | ਡਾ. ਅਖਿਲ ਚੌਧਰੀ ਨੇ ਕਿਹਾ ਕਿ ਅਜਿਹੀਆਂ ਮਿਹਨਤੀ ਟੀਮਾਂ ਹੀ ਪੁਲਿਸ ਵਿਭਾਗ ਦੀ ਪਛਾਣ ਹੁੰਦੀਆਂ ਹਨ | ਅਜਿਹੀ ਪਹਿਚਾਣ ਨੂੰ ਕਾਇਮ ਰੱਖਣ ਲਈ ਅਸੀਂ ਹਮੇਸ਼ਾ ਆਪਣੀਆਂ ਟੀਮਾਂ ਨੂੰ ਉਤਸ਼ਾਹਿਤ ਕਰਦੇ ਰਹਾਂਗੇ | ਇਹ ਪੁਰਸਕਾਰ ਪੁਲਿਸ ਮੁਲਾਜ਼ਮਾਂ ਦਾ ਆਤਮ-ਮਨੋਬਲ ਵਧਾਏਗਾ | ਇਸ ਸਮਾਰੋਹ ਵਿਚ ਕੁੱਲ 30 ਤਾਰੀਫ਼ ਡਿਸਕਾਂ ਵੰਡੀਆਂ ਗਈਆਂ, ਜਿਸ ਵਿਚ ਮਨਮੀਤ ਸਿੰਘ ਢਿੱਲੋਂ ਐੱਸ.ਪੀ. (ਇਨਵੈਸਟਿਗੇਸ਼ਨ), ਅਮਨਦੀਪ ਸਿੰਘ ਡੀ.ਐੱਸ.ਪੀ. (ਐੱਚ), ਰਮਨਪ੍ਰੀਤ ਸਿੰਘ ਗਿੱਲ ਡੀ.ਐੱਸ.ਪੀ. (ਡੀ), ਨਵੀਨ ਕੁਮਾਰ ਡੀ.ਐੱਸ.ਪੀ. (ਕ੍ਰਾਈਮ ਅਗੈਂਸਟ ਵੂਮੈਨ ਐਂਡ ਚਿਲਡਰਨ), ਰਛਪਾਲ ਸਿੰਘ ਡੀ.ਐੱਸ.ਪੀ. ਐੱਨ.ਡੀ.ਪੀ.ਐੱਸ., ਇਕਬਾਲ ਸਿੰਘ ਡੀ.ਐੱਸ.ਪੀ. ਮਲੋਟ, ਜਸਪਾਲ ਸਿੰਘ ਧਾਲੀਵਾਲ ਡੀ.ਐੱਸ.ਪੀ. ਲੰਬੀ, ਅਵਤਾਰ ਸਿੰਘ ਰਾਜਪਾਲ ਡੀ.ਐੱਸ.ਪੀ. ਗਿੱਦੜਬਾਹਾ, ਏ.ਐੱਸ.ਆਈ. ਗੁਰਮੀਤ ਸਿੰਘ, ਏ.ਐੱਸ.ਆਈ. ਜਗਦੀਸ਼ ਸਿੰਘ, ਏ.ਐੱਸ.ਆਈ. ਸੁਖਰਾਜ ਸਿੰਘ, ਹੈੱਡ ਕਾਂਸਟੇਬਲ ਸੁਖਪ੍ਰੀਤ ਸਿੰਘ, ਹੈੱਡ ਕਾਂਸਟੇਬਲ ਕਰਨਵੀਰ ਸਿੰਘ, ਸਿਪਾਹੀ ਹਰਕਿ੍ਸ਼ਨ ਸਿੰਘ, ਏ.ਐੱਸ.ਆਈ. ਸਤਪਾਲ ਸਿੰਘ, ਏ.ਐੱਸ.ਆਈ. ਚਰਨਜੀਤ ਸਿੰਘ, ਏ.ਐੱਸ.ਆਈ. ਸਤੀਸ਼ ਕੁਮਾਰ, ਇੰਸਪੈਕਟਰ ਗੁਰਵਿੰਦਰ ਸਿੰਘ, ਇੰਸਪੈਕਟਰ ਜਸਵਿੰਦਰ ਸਿੰਘ, ਸਬ ਇੰਸਪੈਕਟਰ ਧਰਮਪਾਲ ਸਿੰਘ, ਹੈੱਡ ਕਾਂਸਟੇਬਲ ਖ਼ੁਸ਼ਹਾਲ ਸਿੰਘ, ਸੀਨੀਅਰ ਸਿਪਾਹੀ ਅਮਿਤਪ੍ਰੀਤ ਸਿੰਘ, ਸੀਨੀਅਰ ਸਿਪਾਹੀ ਸੁਰਿੰਦਰਪਾਲ ਸਿੰਘ, ਸੀਨੀਅਰ ਸਿਪਾਹੀ ਗੁਰਿੰਦਰਪਾਲ ਸਿੰਘ, ਸੀਨੀਅਰ ਸਿਪਾਹੀ ਕੁਲਜੀਤ ਸਿੰਘ, ਸੀਨੀਅਰ ਸਿਪਾਹੀ ਇੰਦਰਪ੍ਰੀਤ ਸਿੰਘ, ਸੀਨੀਅਰ ਸਿਪਾਹੀ ਸੁਖਿੰਦਰ ਸਿੰਘ ਸ਼ਾਮਿਲ ਹਨ | ਇਸ ਤੋਂ ਇਲਾਵਾ 87 ਪੁਲਿਸ ਮੁਲਾਜ਼ਮਾਂ ਨੂੰ ਡੀ.ਜੀ.ਪੀ. ਪੰਜਾਬ ਵਲੋਂ ਪਹਿਲਾ ਦਰਜਾ ਤਾਰੀਫ਼ ਸਰਟੀਫ਼ਿਕੇਟ ਦਿੱਤੇ ਗਏ | ਇਸ ਤੋਂ ਇਲਾਵਾ 13 ਪੁਲਿਸ ਮੁਲਾਜ਼ਮਾਂ ਨੂੰ ਦਰਜਾ ਤੀਜਾ ਤਾਰੀਫ਼ ਸਰਟੀਫ਼ਿਕੇਟ ਦਿੱਤੇ ਗਏ | ਇਸ ਮੌਕੇ ਡਾ. ਅਖਿਲ ਚੌਧਰੀ ਵਲੋਂ ਸਾਰੇ ਸਨਮਾਨਿਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਵਿਅਕਤੀਗਤ ਤੌਰ 'ਤੇ ਗੱਲਬਾਤ ਕੀਤੀ ਅਤੇ ਉਨ੍ਹਾਂ ਨੂੰ ਡਿਊਟੀ ਦੌਰਾਨ ਆਉਣ ਵਾਲੀਆਂ ਮੁਸ਼ਕਿਲਾਂ ਨੂੰ ਵੀ ਸੁਣਿਆ ਗਿਆ | ਐੱਸ.ਐੱਸ.ਪੀ. ਵਲੋਂ ਇਹ ਯਕੀਨ ਦਿਵਾਇਆ ਗਿਆ ਕਿ ਜੋ ਵੀ ਮੁਲਾਜ਼ਮ ਇਮਾਨਦਾਰੀ, ਮਿਹਨਤ ਤੇ ਲਗਨ ਨਾਲ ਡਿਊਟੀ ਕਰਦਾ ਹੈ, ਤਾਂ ਉਸ ਨੂੰ ਸਨਮਾਨਿਤ ਕੀਤਾ ਜਾਵੇਗਾ | ਉਨ੍ਹਾਂ ਸਾਰੇ ਕਰਮਚਾਰੀਆਂ ਨੂੰ ਮਿਹਨਤ ਨਾਲ ਡਿਊਟੀ ਕਰਨ ਲਈ ਪ੍ਰੇਰਿਤ ਕੀਤਾ |
Ad Position 22
No active advertisement
ਪਿਛਲੀ ਖ਼ਬਰ ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਐੱਨ. ਐੱਸ. ਡੀ. ਵਰਕਸ਼ਾਪ ਦੀ ਸ਼ੁਰੂਆਤ ਅਗਲੀ ਖ਼ਬਰ ਸਕੂਲ ਲੈਕਚਰਾਰ ਯੂਨੀਅਨ ਪੰਜਾਬ ਤੇ ਲੈਕਚਰਾਰ ਪ੍ਰਮੋਸ਼ਨ ਫ਼ਰੰਟ ਦੀ ਮੀਟਿੰਗ
Ad Position 24