26-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-09-2025

ਮਹਾਰਾਜਾ ਰਣਜੀਤ ਸਿੰਘ ਕਾਲਜ ਵਿਖੇ ਐੱਨ. ਐੱਸ. ਡੀ. ਵਰਕਸ਼ਾਪ ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 07-09-2025
ਮਲੋਟ, 6 ਸਤੰਬਰ (ਪਾਟਿਲ)-ਮਹਾਰਾਜਾ ਰਣਜੀਤ ਸਿੰਘ ਕਾਲਜ ਮਲੋਟ ਨੇ ਆਪਣੇ ਸੁਨਹਿਰੀ ਇਤਿਹਾਸ ਵਿਚ ਅੱਜ ਇਕ ਹੋਰ ਪੰਨਾ ਸਫ਼ਲਤਾਪੂਰਵਕ ਜੋੜਿਆ, ਜਦੋਂ ਨੈਸ਼ਨਲ ਸਕੂਲ ਆਫ਼ ਡਰਾਮਾ ਨਵੀਂ ਦਿੱਲੀ ਵਲੋਂ ਕਾਲਜ ਕੈਂਪਸ ਵਿਚ ਕਾਲਜ ਦੇ ਵਿਦਿਆਰਥੀਆਂ ਲਈ ਇਕ ਮਹੀਨੇ ਦੀ ਵਰਕਸ਼ਾਪ ਦਾ ਆਗਾਜ਼ ਕੀਤਾ ਗਿਆ | ਵਰਕਸ਼ਾਪ ਦੀ ਸ਼ੁਰੂਆਤ ਉਘੇ ਨਾਟਕਕਾਰ ਤੇ ਨਿਰਦੇਸ਼ਕ ਕੇਵਲ ਧਾਲੀਵਾਲ ਨੇ ਕੀਤੀ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਹੁੰਦਿਆਂ ਪਿ੍ੰਸੀਪਲ ਡਾ. ਰਜਿੰਦਰ ਸਿੰਘ ਸੇਖੋਂ ਨੇ ਕਿਹਾ ਕਿ ਰੰਗਮੰਚ ਨਾਲ ਜੁੜੇ ਵਿਦਿਆਰਥੀਆਂ ਲਈ ਇਹ ਬਹੁਤ ਸੁਨਹਿਰਾ ਮੌਕਾ ਹੈ, ਜਿੱਥੇ ਉਹ ਰੰਗਮੰਚ ਦੀਆਂ ਬਾਰੀਕੀਆਂ ਸਿੱਖਣਗੇ | ਉਨ੍ਹਾਂ ਉਘੇ ਨਾਟਕਕਾਰ ਕੇਵਲ ਧਾਲੀਵਾਲ, ਕੈਂਪ ਡਾਇਰੈਕਟਰ ਪ੍ਰੀਤਪਾਲ ਰੁਪਾਣਾ ਅਤੇ ਸਮੁੱਚੀ ਟੀਮ ਦਾ ਕਾਲਜ ਆਉਣ 'ਤੇ ਸਵਾਗਤ ਕੀਤਾ | ਨਾਮਵਰ ਰੰਗਕਰਮੀ ਪ੍ਰੀਤਪਾਲ ਰੁਪਾਣਾ ਨੇ ਕੇਵਲ ਧਾਲੀਵਾਲ ਦੀ ਸ਼ਖ਼ਸੀਅਤ ਬਾਰੇ ਸੰਖੇਪ ਵਿਚ ਵਿਦਿਆਰਥੀਆਂ ਨੂੰ ਜਾਣੂ ਕਰਵਾਇਆ | ਰੰਗਕਰਮੀਆਂ ਨੂੰ ਸੰਬੋਧਿਤ ਹੁੰਦਿਆਂ ਕੇਵਲ ਧਾਲੀਵਾਲ ਨੇ ਐੱਨ.ਐੱਸ.ਡੀ. ਦੇ ਸ਼ਾਨਾਮੱਤੇ ਇਤਿਹਾਸ ਬਾਰੇ ਜਾਣਕਾਰੀ ਦਿੰਦਿਆਂ ਇਸ ਕੈਂਪ ਵਿਚ ਕਰਵਾਈਆਂ ਜਾਣ ਵਾਲੀਆਂ ਗਤੀਵਿਧੀਆਂ ਬਾਰੇ ਸੰਖੇਪ ਵਿਚ ਜਾਣਕਾਰੀ ਦਿੱਤੀ | ਕਾਲਜ ਮੈਨੇਜਮੈਂਟ ਦੇ ਚੇਅਰਮੈਨ ਮਨਦੀਪ ਸਿੰਘ ਬਰਾੜ, ਜਨਰਲ ਸਕੱਤਰ ਲਖਵਿੰਦਰ ਸਿੰਘ ਰੋਹੀਵਾਲਾ, ਸਕੱਤਰ ਪਿਰਤਪਾਲ ਸਿੰਘ ਗਿੱਲ, ਖ਼ਜ਼ਾਨਚੀ ਦਲਜਿੰਦਰ ਸਿੰਘ ਸੰਧੂ ਨੇ ਕੈਂਪ ਪ੍ਰਬੰਧਕਾਂ ਨੂੰ ਵਧਾਈ ਦਿੱਤੀ | ਇਸ ਮੌਕੇ ਐੱਨ.ਐੱਸ.ਡੀ. ਤੋਂ ਗਰਿਮਾ ਸਿੰਘ, ਸਰਸ ਕੁਮਾਰ, ਸੰਜੇ ਕੁਮਾਰ ਸਮੇਤ ਪ੍ਰੋ. ਗੁਰਬਿੰਦਰ ਸਿੰਘ ਧਾਲੀਵਾਲ, ਪ੍ਰੋ. ਅਨੁਪਮ ਸ਼ਾਰਦਾ, ਪ੍ਰੋ. ਕੋਮਲ ਰਾਣੀ ਸਮੇਤ ਸਮੂਹ ਸਟਾਫ਼ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੀਟਿੰਗ ਦਾ ਰੱਦ ਹੋਣਾ ਹੜ੍ਹ ਪੀੜਤਾਂ ਦਾ ਦਿਲ ਤੋੜਨ ਵਾਲਾ ਫ਼ੈਸਲਾ-ਧਾਰਨੀ ਅਗਲੀ ਖ਼ਬਰ ਜ਼ਿਲ੍ਹਾ ਪੁਲਿਸ ਵਲੋਂ ਮਿਹਨਤ ਨਾਲ ਡਿਊਟੀ ਕਰਨ ਵਾਲੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਸਨਮਾਨ
Ad Position 24