ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2025

ਪਿੰਡ ਵੜਿੰਗ ਤੋਂ ਪਸ਼ੂਆਂ ਲਈ ਚਾਰੇ ਦੇ 100 ਟਰੱਕ ਹੜ੍ਹ ਪੀੜਤ ਖੇਤਰਾਂ ਲਈ ਸੁਖਬੀਰ ਸਿੰਘ ਬਾਦਲ ਵਲੋਂ ਰਵਾਨਾ

Ad Position 21
No active advertisement
ਅਜੀਤ ਡੈਸਕ 23-09-2025
ਸ੍ਰੀ ਮੁਕਤਸਰ ਸਾਹਿਬ, 22 ਸਤੰਬਰ (ਰਣਜੀਤ ਸਿੰਘ ਢਿੱਲੋਂ)-ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਦੀ ਅਨਾਜ ਮੰਡੀ ਤੋਂ ਪਸ਼ੂਆਂ ਦੇ ਲਈ ਮੱਕੀ ਦੇ ਅਚਾਰ (ਚਾਰੇ) ਦੇ 100 ਟਰੱਕ ਹੜ੍ਹ ਪੀੜਤ ਖੇਤਰਾਂ ਲਈ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਵਲੋਂ ਰਵਾਨਾ ਕੀਤੇ ਗਏ | ਇਸ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਸ੍ਰੀ ਮੁਕਤਸਰ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਜਗਬੀਰ ਸਿੰਘ ਵਲੋਂ ਅਰਦਾਸ ਕੀਤੀ ਗਈ | ਆਪਣੇ ਸੰਬੋਧਨ ਦੌਰਾਨ ਸ. ਸੁਖਬੀਰ ਨੇ ਪੰਜਾਬ ਸਰਕਾਰ ਨੂੰ ਨਿਸ਼ਾਨੇ 'ਤੇ ਲਿਆ | ਇਸ ਮੌਕੇ ਬੋਲਦਿਆਂ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਪੰਜਾਬ ਵਿਚ ਆਏ ਹੜ੍ਹਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਸਿੱਧੇ ਤੌਰ 'ਤੇ ਜ਼ਿੰਮੇਵਾਰ ਹਨ | ਉਨ੍ਹਾਂ ਕਿਹਾ ਕਿ ਵੱਡੇ ਬਾਦਲ ਸਾਹਿਬ ਮੁੱਖ ਮੰਤਰੀ ਹੋਣ ਸਮੇਂ ਹਰ ਸਾਲ ਫਲੱਡ ਕੰਟਰੋਲ ਸੰਬੰਧੀ ਅਧਿਕਾਰੀਆਂ ਨਾਲ ਮੀਟਿੰਗਾਂ ਕਰਦੇ ਸਨ, ਪਰ ਭਗਵੰਤ ਮਾਨ ਨੇ ਤਿੰਨ ਸਾਲਾਂ ਵਿਚ ਅਧਿਕਾਰੀਆਂ ਨਾਲ ਕੋਈ ਮੀਟਿੰਗ ਨਹੀਂ ਕੀਤੀ | ਹੁਣ ਜਦੋਂ ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਟੱਪ ਗਿਆ ਤਾਂ ਹੌਲੀ-ਹੌਲੀ ਪਾਣੀ ਰਿਲੀਜ਼ ਕਰਨ ਦੀ ਬਜਾਏ ਇਕਦਮ ਪਾਣੀ ਛੱਡ ਕੇ ਪੰਜਾਬ ਦੇ ਕਈ ਜ਼ਿਲਿ੍ਹਆਂ ਨੂੰ ਰੋੜ ਦਿੱਤਾ, ਜਦਕਿ ਬੰਨ੍ਹ ਮਜ਼ਬੂਤ ਕਰਨ ਅਤੇ ਹੋਰ ਕੋਈ ਖ਼ਾਸ ਉਪਰਾਲੇ ਪੰਜਾਬ ਸਰਕਾਰ ਨੇ ਨਹੀਂ ਕੀਤੇ | ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਅਤੇ ਸ਼੍ਰੋਮਣੀ ਕਮੇਟੀ ਨੇ ਪੀੜਤ ਲੋਕਾਂ ਦੀ ਪੂਰੀ ਮਦਦ ਕੀਤੀ ਅਤੇ ਹੁਣ ਵੀ ਚਾਰੇ ਤੋਂ ਇਲਾਵਾ ਡੀਜ਼ਲ ਦਿੱਤਾ ਗਿਆ | ਜ਼ਮੀਨਾਂ ਪੱਧਰ ਲਈ ਟਰੈਕਟਰ ਭੇਜੇ ਜਾਣਗੇ, ਗ਼ਰੀਬ ਪਰਿਵਾਰਾਂ ਨੂੰ ਕਣਕ ਮੁਹੱਈਆ ਕਰਵਾਈ ਜਾਵੇਗੀ | ਕਿਸਾਨਾਂ ਨੂੰ ਹਾੜ੍ਹੀ ਦੀ ਫ਼ਸਲ ਦੀ ਬਿਜਾਈ ਲਈ ਇਕ ਲੱਖ ਏਕੜ ਦਾ ਬੀਜ ਸ਼੍ਰੋਮਣੀ ਅਕਾਲੀ ਦਲ ਵਲੋਂ ਅਤੇ 1 ਲੱਖ ਏਕੜ ਦਾ ਬੀਜ ਸ਼੍ਰੋਮਣੀ ਕਮੇਟੀ ਵਲੋਂ ਦਿੱਤਾ ਜਾਵੇਗਾ | ਸੁਖਬੀਰ ਬਾਦਲ ਨੇ ਕਿਹਾ ਕਿ ਚਾਰ ਲੱਖ ਏਕੜ ਪ੍ਰਭਾਵਿਤ ਇਲਾਕੇ ਵਿਚ ਕਣਕ ਦੀ ਬਿਜਾਈ ਲਈ ਦੋ ਲੱਖ ਏਕੜ ਦੀ ਜ਼ਿੰਮੇਵਾਰੀ ਤਾਂ ਅਸੀਂ ਚੁੱਕ ਲਈ ਹੈ ਅਤੇ ਹੁਣ ਪੰਜਾਬ ਸਰਕਾਰ ਨੂੰ 2 ਲੱਖ ਏਕੜ ਦੀ ਜ਼ਿੰਮੇਵਾਰੀ ਚੁੱਕਣੀ ਚਾਹੀਦੀ ਹੈ ਅਤੇ ਡੀ.ਏ.ਪੀ. ਤੇ ਹੋਰ ਖ਼ਾਦ ਮੁਹੱਈਆ ਕਰਵਾਉਣੀ ਚਾਹੀਦੀ ਹੈ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤਾਂ ਨੂੰ ਆਪਣੇ ਸਾਥ ਦੀ ਅਸਲ ਹੁਣ ਲੋੜ ਹੈ | ਉਨ੍ਹਾਂ ਕਿਹਾ ਕਿ ਪੰਜਾਬੀਆਂ ਨੇ ਹਮੇਸ਼ਾ ਦੂਜੇ ਸੂਬਿਆਂ ਵਿਚ ਆਫ਼ਤਾਂ ਸਮੇਂ ਸਾਥ ਦਿੱਤਾ, ਪੰਜਾਬ ਨਾਲ ਹੋਰ ਸੂਬੇ ਨਹੀਂ ਖੜ੍ਹੇ ਅਤੇ ਪੰਜਾਬੀਆਂ ਨੇ ਹੀ ਪੀੜਤ ਲੋਕਾਂ ਦੀ ਡੱਟ ਕੇ ਮਦਦ ਕੀਤੀ ਹੈ | ਉਨ੍ਹਾਂ ਹਿੰਮਤ ਲਈ ਸਮੂਹ ਅਕਾਲੀ ਵਰਕਰਾਂ ਦਾ ਧੰਨਵਾਦ ਕੀਤਾ | ਉਨ੍ਹਾਂ ਕਿਹਾ ਕਿ ਅਗਲੇ ਮਹੀਨੇ 300 ਫੌਗਿੰਗ ਮਸ਼ੀਨਾਂ ਨਾਲ ਯੂਥ ਅਕਾਲੀ ਵਰਕਰ ਪਿੰਡਾਂ ਵਿਚ ਮੱਛਰ ਦੀ ਰੋਕਥਾਮ ਲਈ ਸਪ੍ਰੇਅ ਕਰਨਗੇ | ਇਸ ਤੋਂ ਇਲਾਵਾ 125 ਡਾਕਟਰਾਂ ਦੀ ਟੀਮ ਨਾਲ ਅਗਲੇ ਮਹੀਨੇ ਲੋਕਾਂ ਦੀ ਸਿਹਤ ਸਹੂਲਤ ਲਈ ਕੈਂਪ ਲਾਏ ਜਾਣਗੇ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ, ਵਰਕਿੰਗ ਕਮੇਟੀ ਮੈਂਬਰ ਤੇਜਿੰਦਰ ਸਿੰਘ ਮਿੱਡੂਖੇੜਾ, ਹਰਪ੍ਰੀਤ ਸਿੰਘ ਕੋਟਭਾਈ ਸਾਬਕਾ ਵਿਧਾਇਕ ਮਲੋਟ, ਸ਼੍ਰੋਮਣੀ ਕਮੇਟੀ ਮੈਂਬਰ ਜਥੇ. ਨਵਤੇਜ ਸਿੰਘ ਕਾਉਣੀ, ਅਕਾਲੀ ਦਲ ਦੇ ਉੱਪ ਪ੍ਰਧਾਨ ਮਨਜਿੰਦਰ ਸਿੰਘ ਬਿੱਟੂ, ਸਾਬਕਾ ਚੇਅਰਮੈਨ ਜਗਜੀਤ ਸਿੰਘ ਹਨੀ ਫ਼ੱਤਣਵਾਲਾ, ਉੱਪ ਪ੍ਰਧਾਨ ਐਡਵੋਕੇਟ ਪ੍ਰੀਤਇੰਦਰ ਸਿੰਘ ਸੰਮੇਵਾਲੀ, ਸਾਬਕਾ ਚੇਅਰਮੈਨ ਗੁਰਦੀਪ ਸਿੰਘ ਮੜ੍ਹਮੱਲੂ, ਵਰਿੰਦਰ ਸਿੰਘ ਢਿੱਲੋਂ ਜਵਾਹਰੇਵਾਲਾ, ਹਰਪਾਲ ਸਿੰਘ ਬੇਦੀ, ਜਗਤਾਰ ਸਿੰਘ ਪੱਪੀ ਬਰਾੜ, ਜਗਵੰਤ ਸਿੰਘ ਲੰਬੀਢਾਬ, ਚਰਨਜੀਤ ਸਿੰਘ ਸੱਕਾਂਵਾਲੀ, ਗੁਰਮੀਤ ਸਿੰਘ ਮਾਨ, ਹਰਪਾਲ ਸਿੰਘ ਕੋਟਲੀ ਸੰਘਰ, ਪੂਰਨ ਸਿੰਘ ਲੰਡੇਰੋਡੇ, ਬਿੰਦਰ ਗੋਨਿਆਣਾ, ਗੋਗੀ ਅਕਾਲਗੜ੍ਹ, ਰਘਬੀਰ ਸਿੰਘ ਮਿੱਠਾ ਸੰਗੂਧੌਣ, ਲੱਪੀ ਈਨਾਖੇੜਾ, ਆਕਾਸ਼ਦੀਪ ਸਿੰਘ ਮਿੱਡੂਖੇੜਾ, ਰਣਯੋਧ ਸਿੰਘ ਲੰਬੀ, ਨੀਟੂ ਤੱਪਾਖੇੜਾ, ਮਨੂੰ ਬਰਾੜ, ਬੇਅੰਤ ਸਿੰਘ ਲਾਲੀ ਨੰਬਰਦਾਰ, ਹਰਗੋਬਿੰਦ ਸਿੰਘ ਵੜਿੰਗ, ਪਰਮਜੀਤ ਸਿੰਘ ਗਿੱਲ, ਬਲਦੇਵ ਸਿੰਘ ਬਾਠ, ਸ਼ੁਮੇਰ ਸਿੰਘ ਬਾਦੀਆਂ ਆਦਿ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਲਵਪ੍ਰੀਤ ਸਿੰਘ ਦੀ ਪਹਿਲੀ ਬਰਸੀ ਮੌਕੇ ਖ਼ੂਨਦਾਨ ਕੈਂਪ ਲਗਾਇਆ ਅਗਲੀ ਖ਼ਬਰ ਅਗਰਵਾਲ ਸਭਾ ਨੇ ਸ੍ਰੀ ਮੁਕਤਸਰ ਸਾਹਿਬ ਵਿਖੇ ਮਹਾਰਾਜਾ ਅਗਰਸੈਨ ਜੈਅੰਤੀ ਮਨਾਈ
Ad Position 24
No active advertisement