22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਜਸਵਿੰਦਰ ਸਿੰਘ ਥਿੰਦ ਨੇ ਏ.ਆਰ.ਟੀ.ਓ. ਸ੍ਰੀ ਮੁਕਤਸਰ ਸਾਹਿਬ ਦਾ ਅਹੁਦਾ ਸੰਭਾਲਿਆ

Ad Position 21
No active advertisement
ਅਜੀਤ ਡੈਸਕ 24-09-2025
ਸ੍ਰੀ ਮੁਕਤਸਰ ਸਾਹਿਬ, 23 ਸਤੰਬਰ (ਰਣਜੀਤ ਸਿੰਘ ਢਿੱਲੋਂ)-ਜਸਵਿੰਦਰ ਸਿੰਘ ਥਿੰਦ ਨੇ ਐਡੀਸ਼ਨਲ ਰੀਜਨਲ ਟਰਾਂਸਪੋਰਟ ਅਫ਼ਸਰ ਵਜੋਂ ਸ੍ਰੀ ਮੁਕਤਸਰ ਸਾਹਿਬ ਦਫ਼ਤਰ ਵਿਖੇ ਆਪਣਾ ਅਹੁਦਾ ਸੰਭਾਲ ਲਿਆ | ਇਸ ਮੌਕੇ ਉਨ੍ਹਾਂ ਨਾਲ ਪਰਿਵਾਰਕ ਮੈਂਬਰ ਪਿਤਾ ਹਰੀ ਚੰਦ ਥਿੰਦ, ਸੁਰਿੰਦਰ ਸਿੰਘ ਛਿੰਦਾ, ਜਸਪ੍ਰੀਤ ਸਿੰਘ ਛਾਬੜਾ, ਰਵਿੰਦਰ ਸਿੰਘ ਨੰਢਾ, ਹਰਵਿੰਦਰ ਸਿੰਘ, ਵਿੱਕੀ ਕੁਮਾਰ, ਗੁਰਵਿੰਦਰ ਸਿੰਘ ਨੰਢਾ, ਸੁਖਵਿੰਦਰ ਸਿੰਘ ਸੰਨੀ ਪਰੂਥੀ ਆਦਿ ਪਹੁੰਚੇ | ਇਸ ਤੋਂ ਪਹਿਲਾਂ ਏ.ਆਰ.ਟੀ.ਓ. ਜਸਵਿੰਦਰ ਥਿੰਦ ਫ਼ਰੀਦਕੋਟ ਵਿਖੇ ਆਪਣੀਆਂ ਸੇਵਾਵਾਂ ਨਿਭਾ ਰਹੇ ਸਨ | ਪਰਿਵਾਰਕ ਮੈਂਬਰਾਂ, ਦੋਸਤਾਂ ਤੇ ਸਟਾਫ਼ ਮੈਂਬਰਾਂ ਨੇ ਏ.ਆਰ.ਟੀ.ਓ. ਜਸਵਿੰਦਰ ਸਿੰਘ ਥਿੰਦ ਦਾ ਮੂੰਹ ਮਿੱਠਾ ਕਰਵਾ ਕੇ ਉਨ੍ਹਾਂ ਨੂੰ ਅਹੁਦਾ ਸੰਭਾਲਣ 'ਤੇ ਵਧਾਈ ਦਿੱਤੀ | ਇਸ ਮੌਕੇ ਸਟਾਫ਼ ਦੇ ਸਮੂਹ ਮੈਂਬਰਾਂ ਨੇ ਹੈੱਡ ਕਲਰਕ ਨੀਰਜ ਕੁਮਾਰ ਦੀ ਅਗਵਾਈ ਹੇਠ ਨਵੇਂ ਏ.ਆਰ.ਟੀ.ਓ. ਨੂੰ ਜੀ ਆਇਆਂ ਕਿਹਾ ਅਤੇ ਦਫ਼ਤਰ ਦੇ ਸਟਾਫ਼ ਨਾਲ ਜਾਣ-ਪਛਾਣ ਕਰਵਾਈ | ਇਸ ਦੌਰਾਨ ਏ.ਆਰ.ਟੀ.ਓ. ਜਸਵਿੰਦਰ ਥਿੰਦ ਨੇ ਕਿਹਾ ਕਿ ਸਾਡਾ ਵਿਭਾਗ ਲੋਕਾਂ ਦੀ ਸੇਵਾ ਵਿਚ ਹਰ ਸਮੇਂ ਹਾਜ਼ਰ ਹੈ | ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਏਜੰਟਾ ਤੋਂ ਬਚਣ ਅਤੇ ਸਿੱਧੇ ਤੌਰ 'ਤੇ ਦਫ਼ਤਰ ਵਿਖੇ ਆ ਕੇ ਆਪਣਾ ਕੰਮਕਾਜ ਕਰਵਾਉਣ, ਤਾਂ ਜੋ ਦਫ਼ਤਰ ਦੇ ਮੁਲਾਜ਼ਮਾਂ ਤੇ ਲੋਕਾਂ ਦਾ ਆਪਸ ਵਿਚ ਤਾਲਮੇਲ ਬਣਿਆ ਰਹੇ |
Ad Position 22
No active advertisement
ਪਿਛਲੀ ਖ਼ਬਰ ਸ਼ੇਖ ਫ਼ਰੀਦ ਆਗਮਨ ਪੁਰਬ ਨੂੰ ਸਮਰਪਿਤ 14ਵਾਂ ਕਬੱਡੀ ਕੱਪ ਸਮਾਪਤ ਅਗਲੀ ਖ਼ਬਰ ਰਾਜ ਕੁਮਾਰ ਭਟੇਜਾ ਵਲੋਂ ਬੁੱਕ ਸ਼ੈਲਰ ਐਸੋਸੀਏਸ਼ਨ ਨਾਲ ਮੀਟਿੰਗ
Ad Position 24