ਫ਼ਰੀਦਕੋਟ, 23 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਪੰਜ ਰੋਜ਼ਾ ਧਾਰਮਿਕ ਮੇਲਾ ਚੱਲ ਰਿਹਾ ਹੈ | ਅੱਜ ਗੁਰਦੁਆਰਾ ਮਾਈ ਗੋਦੜੀ ਸਾਹਿਬ ਵਿਖੇ ਸੰਗਤਾਂ ਨੂੰ ਅਲੌਕਿਕ ਨਜ਼ਾਰਾ ਦੇਖਣ ਨੂੰ ਮਿਲਿਆ ਜਿੱਥੇ ਰੰਗ ਬਿਰੰਗੀਆਂ ਰੌਸ਼ਨੀਆਂ ਦੇ ਨਾਲ ਗੁਰਦੁਆਰੇ ਦੀ ਇਮਾਰਤ ਨੂੰ ਸਜਾਇਆ ਗਿਆ ਜੋ ਕਿ ਆਕਰਸ਼ਣ ਦਾ ਕੇਂਦਰ ਸੀ | ਜਿਥੇ ਵੱਖ-ਵੱਖ ਰਾਗੀ ਜਥਿਆਂ ਵਲੋਂ ਧਾਰਮਿਕ ਦੀਵਾਨ ਸਜਾਏ ਜਾ ਰਹੇ ਹਨ ਜਿੱਥੇ ਸ਼ਰਧਾਲੂਆਂ ਦਾ ਜਨ ਸਲੈਬ ਉਮੜਿਆ, ਲੋਕ ਸ਼ਰਧਾ ਨਾਲ ਕੀਰਤਨ ਸਰਵਣ ਕਰ ਰਹੇ ਹਨ | ਰਾਗੀ ਜਥਾ ਭਾਈ ਜੋਧਵੀਰ ਸਿੰਘ ਜੀ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮਿ੍ਤਸਰ ਸਾਹਿਬ ਅਤੇ ਭਾਈ ਗੁਰਦੇਵ ਸਿੰਘ ਕੁਹਾੜਕਾ ਹਜ਼ੂਰੀ ਰਾਗੀ ਸ੍ਰੀ ਦਰਬਾਰ ਸਾਹਿਬ, ਸ੍ਰੀ ਅੰਮਿ੍ਤਸਰ ਸਾਹਿਬ ਨੇ ਆਪਣੇ ਰੂਹਾਨੀ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ | ਇਸ ਮੌਕੇ ਡਾ. ਪ੍ਰਗਿਆ ਜੈਨ ਐਸ. ਐਸ. ਪੀ., ਬਾਬਾ ਫ਼ਰੀਦ ਧਾਰਮਿਕ ਅਤੇ ਵਿਦਿਅਕ ਸੰਸਥਾਵਾਂ ਦੇ ਪ੍ਰਧਾਨ ਸਿਮਰਜੀਤ ਸਿੰਘ ਸੇਖੋਂ, ਦੀਪਇੰਦਰ ਸਿੰਘ ਸੇਖੋਂ, ਡਾ. ਗੁਰਇੰਦਰ ਮੋਹਨ ਸਿੰਘ, ਸੁਰਿੰਦਰ ਸਿੰਘ ਰੋਮਾਣਾ, ਚਰਨਜੀਤ ਸਿੰਘ ਸੇਖੋਂ, ਗੁਰਜਾਪ ਸਿੰਘ ਸੇਖੋਂ ਅਤੇ ਨਰਿੰਦਰਪਾਲ ਸਿੰਘ ਬਰਾੜ ਮੈਂਬਰ ਵੀ ਹਾਜ਼ਰ ਸਨ |