22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਵਿਦਿਆਰਥੀਆਂ ਨੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ 'ਚ ਮਾਰੀਆਂ ਮੱਲਾਂ

Ad Position 21
No active advertisement
ਅਜੀਤ ਡੈਸਕ 24-09-2025
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-69ਵੀਆਂ ਪੰਜਾਬ ਜ਼ਿਲ੍ਹਾ ਪੱਧਰੀ ਸਕੂਲ ਖੇਡਾਂ 2025-26 'ਚ ਹੈਪੀ ਪਬਲਿਕ ਸਕੂਲ ਪ੍ਰੇਮ ਨਗਰ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ ਅਤੇ ਸ਼ਾਨਦਾਰ ਪ੍ਰਾਪਤੀਆਂ ਕੀਤੀਆਂ ਹਨ | ਮੁੱਖ ਅਧਿਆਪਕ ਪ੍ਰਮੋਦ ਨੇ ਦੱਸਿਆ ਕਿ ਸਕੂਲ ਪੜ੍ਹਾਈ ਦੇ ਨਾਲ-ਨਾਲ ਖੇਡਾਂ 'ਚ ਵੀ ਸ਼ਾਨਦਾਰ ਮੱਲਾਂ ਮਾਰ ਰਿਹਾ ਹੈ | ਵਿਦਿਆਰਥੀਆਂ ਨੇ ਵਧੀਆ ਖੇਡ ਪ੍ਰਦਰਸ਼ਨ ਕਰਦਿਆਂ ਹੋਇਆਂ ਜ਼ਿ੍ਹਲ਼ਾ ਪੱਧਰ 'ਤੇ ਬਾਸਕਿਟਬਾਲ ਅੰਡਰ-14 ਸਕੂਲ ਦੇ ਦੋ ਵਿਦਿਆਰਥੀਆਂ ਕਰਮ ਸਿੰਘ ਪੁੱਤਰ ਅਵਤਾਰ ਸਿੰਘ ਅਤੇ ਧਰਮ ਸਿੰਘ ਪੁੱਤਰ ਹਰਜੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ | ਬਾਕੀ ਵਿਦਿਆਰਥੀਆਂ ਨੇ ਵੀ ਖੇਡਾਂ ਵਿਚ ਵਧੀਆ ਪ੍ਰਦਰਸ਼ਨ ਕੀਤਾ | ਚੰਗੇ ਪ੍ਰਦਰਸ਼ਨ ਵਿਚ ਸਕੂਲ ਸਟਾਫ਼ ਦਾ ਅਹਿਮ ਯੋਗਦਾਨ ਰਿਹਾ | ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਤਿੰਦਰ ਸਿੰਘ ਨੇ ਵਿਦਿਆਰਥੀਆਂ ਅਤੇ ਉਨ੍ਹਾਂ ਦੇ ਮਾਪਿਆਂ ਨੂੰ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਮਨਤਾਰ ਸਿੰਘ ਮੱਕੜ 19ਵੀਂ ਵਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ ਅਗਲੀ ਖ਼ਬਰ ਸ: ਭਗਤ ਸਿੰਘ ਦਾ 118ਵਾਂ ਜਨਮ ਦਿਨ ਮਨਾਉਣ ਦਾ ਫ਼ੈਸਲਾ
Ad Position 24