22-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਮਨਪ੍ਰੀਤ ਸਿੰਘ ਬਾਦਲ ਦਾ ਡਾ. ਰਮਨਦੀਪ ਸਿੰਘ ਜੈਤੋ ਦੇ ਘਰ ਪਹੁੰਚਣ 'ਤੇ ਨਿੱਘਾ ਸਵਾਗਤ

Ad Position 21
No active advertisement
ਅਜੀਤ ਡੈਸਕ 24-09-2025
ਜੈਤੋ, 23 ਸਤੰਬਰ (ਗੁਰਮੀਤਪਾਲ ਰੋੜੀਕਪੂਰਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਮਨਪ੍ਰੀਤ ਸਿੰਘ ਬਾਦਲ ਦਾ ਨੌਜਵਾਨ ਆਗੂ ਡਾ. ਰਮਨਦੀਪ ਸਿੰਘ ਜੈਤੋ ਦੇ ਘਰ ਪਹੁੰਚਣ 'ਤੇ ਭਰਵਾਂ ਸਵਾਗਤ ਕੀਤਾ ਗਿਆ | ਡਾ. ਰਮਨਦੀਪ ਸਿੰਘ ਜੈਤੋ ਅਤੇ ਭਾਰਤੀ ਜਨਤਾ ਪਾਰਟੀ ਜ਼ਿਲ੍ਹਾ ਪ੍ਰਧਾਨ ਗੌਰਵ ਕੱਕੜ ਵਲੋਂ ਸਮੁੱਚੀ ਲੀਡਰਸ਼ਿਪ ਅਤੇ ਵਰਕਰਾਂ ਨੇ ਫੁੱਲਾਂ ਦਾ ਗੁਲਦਸਤਾ ਭੇਟ ਕੀਤਾ | ਸ: ਬਾਦਲ ਨੇ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਲਈ ਵਰਕਰਾਂ ਨਾਲ ਵਿਸਥਾਰ ਪੂਰਵਕ ਸਲਾਹ-ਮਸ਼ਵਰਾ ਕੀਤਾ ਅਤੇ ਹਰ ਵਰਕਰ ਦੇ ਵਿਚਾਰ ਧਿਆਨ ਨਾਲ ਸੁਣੇ | ਉਨ੍ਹਾਂ ਜ਼ੋਰ ਦਿੰਦਿਆਂ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਸਲੀ ਤਾਕਤ ਉਸਦਾ ਇਮਾਨਦਾਰ ਤੇ ਸਮਰਪਿਤ ਵਰਕਰ ਹੈ | ਸ: ਬਾਦਲ ਨੇ ਵਰਕਰਾਂ ਨੂੰ ਸੰਦੇਸ਼ ਦਿੰਦਿਆਂ ਕਿਹਾ ਕਿ ਸਾਨੂੰ ਸਿਰਫ ਸਿਆਸਤ ਤੱਕ ਸੀਮਤ ਨਹੀਂ ਰਹਿਣਾ ਚਾਹੀਦਾ, ਸਗੋਂ ਅਗਲੀ ਪੀੜ੍ਹੀ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਭਵਿੱਖ 'ਤੇ ਖਾਸ ਧਿਆਨ ਦੇਣਾ ਚਾਹੀਦਾ ਹੈ | ਡਾ. ਰਮਨਦੀਪ ਸਿੰਘ ਨੇ ਮਨਪ੍ਰੀਤ ਸਿੰਘ ਬਾਦਲ ਅਤੇ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਫੇਰੀ ਨਾਲ ਭਾਰਤੀ ਜਨਤਾ ਪਾਰਟੀ ਹਲਕਾ ਜੈਤੋ ਵਿਚ ਆਉਣ ਵਾਲੇ ਸਮੇਂ ਵਿਚ ਹੋਰ ਮਜ਼ਬੂਤ ਹੋ ਕੇ ਉਭਰੇਗੀ | ਇਸ ਮੌਕੇ ਮੰਡਲ ਪ੍ਰਧਾਨ ਰਾਮ ਰਤਨ, ਸੰਦੀਪ ਸ਼ਰਮਾ, ਅਭੀ ਮਿੱਤਲ, ਰਾਮ ਅਵਤਾਰ ਵਰਮਾ, ਸ਼ੈਟੀ ਸ਼ਰਮਾ, ਗੁਰਮੀਤ ਸਿੰਘ ਗਿੱਲ ਰਾਮੇਆਣਾ, ਦਰਸ਼ਨ ਸਿੰਘ, ਗੁਰਪ੍ਰੀਤ ਰਾਜੂ ਰੋੜੀਕਪੂਰਾ, ਗੁਰਪ੍ਰੀਤ ਸਿੰਘ, ਹਰਮਨ ਸਿੰਘ, ਪਾਲਾ ਸਿੰਘ, ਲਵਪ੍ਰੀਤ ਸਿੰਘ, ਗੁਰਪ੍ਰੀਤ ਸਿੰਘ, ਪ੍ਰਵੀਨ, ਜਸਵਿੰਦਰ ਸਿੰਘ, ਅੰਗਰੇਜ਼ ਸਿੰਘ ਰਾਜੂ, ਸੋਨਾ ਸਿੰਘ, ਡਾ. ਰੂਬੀ ਸਿੰਘ, ਅਜਮੇਰ ਸਿੰਘ, ਰਿੱਕੀ ਸਿੰਘ ਅਤੇ ਕੁਲਵਿੰਦਰ ਸਿੰਘ ਖ਼ਾਲਸਾ ਆਦਿ ਹਾਜ਼ਰ ਸੀ |
Ad Position 22
No active advertisement
ਪਿਛਲੀ ਖ਼ਬਰ ਬਾਬਾ ਸ਼ੇਖ ਫ਼ਰੀਦ ਆਗਮਨ ਪੁਰਬ 'ਤੇ 10 ਦਿਨ ਸਾਈਕਲਿਸਟਾਂ ਨੇ ਸਾਈਕਲ ਚਲਾਇਆ ਅਗਲੀ ਖ਼ਬਰ ਮਨਤਾਰ ਸਿੰਘ ਮੱਕੜ 19ਵੀਂ ਵਾਰ ਐਸੋਸੀਏਸ਼ਨ ਦੇ ਪ੍ਰਧਾਨ ਬਣੇ
Ad Position 24