23-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 24-09-2025

ਬਾਬਾ ਫ਼ਰੀਦ ਆਗਮਨ ਪੁਰਬ 'ਤੇ ਬਾਬਾ ਫ਼ਰੀਦ ਗੁਰੂਕੁੱਲ ਗਰੁੱਪ ਆਫ਼ ਕਾਲਜਿਜ਼ 'ਚ ਧਾਰਮਿਕ ਸਮਾਗਮ ਕਰਵਾਇਆ

Ad Position 21
No active advertisement
ਅਜੀਤ ਡੈਸਕ 24-09-2025
ਕੋਟਕਪੂਰਾ, 23 ਸਤੰਬਰ (ਮੋਹਰ ਸਿੰਘ ਗਿੱਲ)-ਸਮਾਜ ਸੇਵੀ ਡਾ. ਮਨਜੀਤ ਸਿੰਘ ਢਿੱਲੋਂ ਦੇ ਪਰਿਵਾਰ ਵਲੋਂ ਬਾਬਾ ਫ਼ਰੀਦ ਜੀ ਦਾ ਆਗਮਨ ਦਿਹਾੜਾ ਧਾਰਮਿਕ ਸਮਾਗਮ ਕਰਕੇ ਮਨਾਇਆ ਗਿਆ | ਸਥਾਨਕ ਬਠਿੰਡਾ ਸੜਕ 'ਤੇ ਸਥਿਤ ਬਾਬਾ ਫ਼ਰੀਦ ਗੁਰੂਕੁੱਲ ਗਰੁੱਪ ਆਫ਼ ਕਾਲਜਿਜ਼ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਭਾਈ ਸੁਖਵਿੰਦਰ ਸਿੰਘ ਸੁੱਖਾ ਜੀ ਦੇ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਦੇ ਨਾਲ ਨਾਲ ਬਾਬਾ ਫ਼ਰੀਦ ਜੀ ਦੀ ਜੀਵਨੀ ਅਤੇ ਬਾਣੀ ਨਾਲ ਸਬੰਧਿਤ ਅਨੇਕਾਂ ਨੁਕਤੇ ਸਾਂਝੇ ਕੀਤੇ | ਸਟੇਜ ਸੰਚਾਲਨ ਕਰਦਿਆਂ ਗੁੱਡ ਮੌਰਨਿੰਗ ਕਲੱਬ ਦੇ ਮੁੱਖ ਸਰਪ੍ਰਸਤ ਗੁਰਿੰਦਰ ਸਿੰਘ ਨੇ ਸਾਰਿਆਂ ਨੂੰ ਜੀ ਆਇਆਂ ਆਖਦਿਆਂ ਢਿੱਲੋਂ ਪਰਿਵਾਰ ਦੇ ਉਪਰਾਲਿਆਂ ਦੀ ਸਾਂਝ ਪਾਈ | ਕਾਲਜ ਦੀ ਪ੍ਰਬੰਧਕ ਕਮੇਟੀ ਦੇ ਚੇਅਰਮੈਨ ਡਾ. ਮਨਜੀਤ ਸਿੰਘ ਢਿੱਲੋਂ ਅਤੇ ਡਿਪਟੀ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਦੱਸਿਆ ਕਿ ਇਹ ਕਾਲਜ ਹੁਣ ਫ਼ਰੀਦਕੋਟ, ਬਠਿੰਡਾ ਅਤੇ ਪਟਿਆਲਾ ਵਿਖੇ ਸਥਿਤ ਤਿੰਨ ਯੂਨੀਵਰਸਿਟੀਆਂ ਨਾਲ ਜੁੜ ਚੁੱਕਾ ਹੈ ਅਤੇ ਇਸ ਕਾਲਜ ਵਿਚ ਬਾਬਾ ਫ਼ਰੀਦ ਯੂਨੀਵਰਸਿਟੀ, ਮਹਾਰਾਜਾ ਰਣਜੀਤ ਸਿੰਘ ਯੂਨੀਵਰਸਿਟੀ ਅਤੇ ਪੰਜਾਬੀ ਯੂਨੀਵਰਸਿਟੀ ਨਾਲ ਸਬੰਧਿਤ ਕੋਰਸ ਕਰਨ ਦੇ ਮੌਕੇ ਮਿਲਣਗੇ | ਅੰਤ 'ਚ ਸਹਿਯੋਗੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਇਸ ਮੌਕੇ ਗੁੱਡ ਮੌਰਨਿੰਗ ਵੈਲਫੇਅਰ ਕਲੱਬ ਦੇ ਚੇਅਰਮੈਨ ਵਿਨੋਦ ਕੁਮਾਰ ਪੱਪੂ ਲਾਹੌਰੀਆ, ਡਾ. ਗਾਜੀ ਉਜ਼ੈਰ ਸੇਵਾ-ਮੁਕਤ ਐਸ.ਐਮ.ਓ, ਪੋ੍ਰ ਐਚ.ਐਸ.ਪਦਮ, ਠੇਕੇਦਾਰ ਪ੍ਰੇਮ ਮੈਣੀ, ਰਵਿੰਦਰਪਾਲ ਕੋਛੜ, ਗੁਰਮੀਤ ਸਿੰਘ ਮੀਤਾ, ਸੁਖਵਿੰਦਰ ਸਿੰਘ ਬਾਗੀ, ਕੈਪਟਨ ਰੂਪ ਚੰਦ ਅਰੋੜਾ, ਹਰਦੀਪ ਸਿੰਘ ਫਿੱਡੂ ਭਲਵਾਨ, ਸ਼ਰਨ ਕੁਮਾਰ, ਰਜਿੰਦਰ ਸਿੰਘ ਰਾਜੂ ਸਚਦੇਵਾ, ਗੁਰਪ੍ਰੀਤ ਸਿੰਘ ਗਤਕਾ ਕੋਚ, ਜਸਵਿੰਦਰ ਸਿੰਘ ਢਿੱਲੋਂ, ਗੁਰਚਰਨ ਸਿੰਘ ਚੰਨੀ, ਪਰਮਜੀਤ ਸਿੰਘ ਮੱਕੜ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੇਲੇ 'ਚ ਚੋਰੀ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਚੋਰ ਗਰੋਹ ਦੀਆਂ 8 ਮਹਿਲਾਵਾਂ ਸਮੇਤ 14 ਮੈਂਬਰ ਕਾਬੂ ਅਗਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਦੀ ਇਕੱਤਰਤਾ
Ad Position 24