20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪਰਾਲੀ ਦੀ ਸੰਭਾਲ ਸੰਬੰਧੀ ਢੀਮਾਂਵਾਲੀ 'ਚ ਕਿਸਾਨ ਜਾਗਰੂਕਤਾ ਕੈਂਪ ਲਗਾਇਆ

Ad Position 21
No active advertisement
ਅਜੀਤ ਡੈਸਕ 25-09-2025
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਪਿੰਡ ਢੀਮਾਂਵਾਲੀ ਵਿਖੇ ਪਰਾਲੀ ਪ੍ਰਬੰਧਣ ਸਬੰਧੀ ਕੈਂਪ ਲਗਾਇਆ ਗਿਆ | ਇਸ ਮੌਕੇ ਖੇਤੀਬਾੜੀ ਅਫ਼ਸਰ ਟਰੇਨਿੰਗ ਡਾ. ਗੁਰਪ੍ਰੀਤ ਸਿੰਘ ਨੇ ਕੈਂਪ ਦੀ ਸ਼ੁਰੂਆਤ ਕਰਦਿਆਂ ਝੋਨੇ ਦੀ ਫ਼ਸਲ ਸਬੰਧੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਬੇਲੋੜੀਆਂ ਸਪਰੇਹਾਂ ਕਰਨ ਤੋਂ ਗੁਰੇਜ ਕਰਨ ਲਈ ਕਿਹਾ | ਡਾ. ਇਕਬਾਲ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਵਲੋਂ ਕਿਸਾਨਾਂ ਨੂੰ ਆਪਣੇ ਖੇਤ ਦੀ ਮਿੱਟੀ ਪਰਖ ਅਤੇ ਪਾਣੀ ਟੈਸਟ ਕਰਵਾਉਣ ਲਈ ਪ੍ਰੇਰਿਤ ਕੀਤਾ ਗਿਆ | ਕਿਸਾਨ ਜ਼ਮੀਨ ਦੀ ਸਿਹਤ ਬਣਾਉਣ ਵੱਲ ਵੀ ਉਦਮ ਕਰਨ ਤਾਂ ਹੀ ਸਾਡੀ ਜ਼ਮੀਨ ਤੋਂ ਭਰਪੂਰ ਪੈਦਾਵਾਰ ਹੋਵੇਗੀ ਅਤੇ ਜ਼ਮੀਨ ਵੀ ਤੰਦਰੁਸਤ ਰਹੇਗੀ | ਡਾ. ਗੁਰਮੱਘਰ ਸਿੰਘ ਖੇਤੀਬਾੜੀ ਵਿਕਾਸ ਅਫ਼ਸਰ ਕੋਟਕਪੂਰਾ ਨੇ ਪਰਾਲੀ ਦੀ ਸੰਭਾਲ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ | ਰਾਜਾ ਸਿੰਘ ਏ.ਟੀ.ਐਮ ਵਲੋਂ ਕਿਸਾਨਾਂ ਨੂੰ ਪੀ.ਐਮ ਕਿਸਾਨ ਸਨਮਾਨ ਨਿੱਧੀ ਯੋਜਨਾ ਸਬੰਧੀ ਜਾਣਕਾਰੀ ਦਿੱਤੀ | ਕਿਸਾਨਾਂ ਨੂੰ ਕਿਹਾ ਕਿ ਵਿਭਾਗ ਦੁਆਰਾ ਕੀਤੀ ਜਾ ਰਹੀ ਫਿਜੀਕਲ ਵੈਰੀਫਿਕੇਸ਼ਨ ਲਾਜ਼ਮੀ ਕਰਵਾਉਣ | ਸਮਾਪਤੀ ਦੌਰਾਨ ਜਗਮੀਤ ਸਿੰਘ ਬੀ.ਟੀ.ਐਮ ਨੇ ਪਹੁੰਚੇ ਕਿਸਾਨਾਂ ਦਾ ਧੰਨਵਾਦ ਕੀਤਾ |

Ad Position 22
No active advertisement
ਪਿਛਲੀ ਖ਼ਬਰ ਮੁਫ਼ਤ ਸਿਹਤ ਜਾਂਚ ਕੈਂਪ ਲਗਾਇਆ ਅਗਲੀ ਖ਼ਬਰ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਅਤੇ ਹਰਿਦੁਆਰ ਨੂੰ ਜਾਣ-ਆਉਣ ਵਾਲੀਆਂ ਰੇਲ ਗੱਡੀਆਂ ਦਾ ਗੰਗਸਰ ਜੈਤੋ ਦੇ ਰੇਲਵੇ ਸਟੇਸ਼ਨ '...
Ad Position 24