20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸੁਖਬੀਰ ਦੇ ਨਿਰਦੇਸ਼ 'ਤੇ ਰਾਹਤ ਸਮੱਗਰੀ ਇਕੱਠੀ ਕੀਤੀ ਜਾਵੇਗੀ : ਸ਼ਨੀ ਮੌੜ

Ad Position 21
No active advertisement
ਅਜੀਤ ਡੈਸਕ 25-09-2025
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਨਿਰਦੇਸ਼ 'ਤੇ ਹੜ੍ਹ ਪੀੜਤ ਪਰਿਵਾਰਾਂ ਲਈ ਹਲਕਾ ਇੰਚਾਰਜ ਮਨਤਾਰ ਸਿੰਘ ਬਰਾੜ ਦੀ ਅਗਵਾਈ ਹੇਠ ਰਾਹਤ ਸਮੱਗਰੀ ਇਕੱਤਰ ਕਰਕੇ ਸੰਬੰਧਿਤ ਪਰਿਵਾਰਾਂ ਤੱਕ ਪਹੁੰਚਾਈ ਜਾਵੇਗੀ | ਇਹ ਜਾਣਕਾਰੀ ਸ਼੍ਰੋਮਣੀ ਅਕਾਲੀ ਦਲ ਸਰਕਲ ਪ੍ਰਧਾਨ ਵਾੜਾਦਰਾਕਾ ਦੇ ਪ੍ਰਧਾਨ ਜਤਿੰਦਰ ਸਿੰਘ ਸ਼ਨੀ ਮੌੜ ਸਾਬਕਾ ਸਰਪੰਚ ਨੇ ਆਪਣੇ ਨਿਵਾਸ ਸਥਾਨ ਪਿੰਡ ਮੌੜ ਵਿਖੇ ਪਿੰਡ ਦੇ ਵਰਕਰਾਂ ਨਾਲ ਕੀਤੀ ਗਈ ਮੀਟਿੰਗ ਦੌਰਾਨ ਸਾਂਝੀ ਕੀਤੀ | ਉਨ੍ਹਾਂ ਕਿਹਾ ਕਿ ਹੜ੍ਹ ਪੀੜਤ ਪਰਿਵਾਰਾਂ ਨੂੰ ਪਾਰਟੀ ਪ੍ਰਧਾਨ ਬਾਦਲ ਵਲੋਂ ਨਕਦ ਰਾਸ਼ੀ, ਡੀਜ਼ਲ, ਸੁੱਕਾ ਚਾਰਾ ਆਦਿ ਮੁਹੱਈਆ ਕਰਵਾਇਆ ਗਿਆ ਹੈ ਅਤੇ ਹੋਰ ਵੀ ਸਮੱਗਰੀ ਭੇਜੇ ਜਾਣ ਦਾ ਭਰੋਸਾ ਦਿੱਤਾ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਖੇਡਾਂ 'ਚ ਫੇਬਲ ਪਬਲਿਕ ਸਕੂਲ ਦੇ ਵਿਦਿਆਰਥੀਆਂ ਦੀਆਂ ਸ਼ਾਨਦਾਰ ਪ੍ਰਾਪਤੀਆਂ ਅਗਲੀ ਖ਼ਬਰ ਦਸਮੇਸ਼ ਮਿਸ਼ਨ ਸਕੂਲ ਹਰੀਨੌਂ ਵਿਖੇ ਐਨ.ਐੱਸ.ਐੱਸ. ਦਿਵਸ ਮਨਾਇਆ
Ad Position 24