20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੀ.ਸੀ ਨੂੰ ਮੰਗ ਪੱਤਰ ਦਿੱਤਾ

Ad Position 21
No active advertisement
ਅਜੀਤ ਡੈਸਕ 25-09-2025
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਦੇ ਜ਼ਿਲ੍ਹਾ ਫ਼ਰੀਦਕੋਟ ਦੇ ਪ੍ਰਧਾਨ ਸਮੇਸ਼ਰ ਸਿੰਘ ਗਿੱਲ ਦੀ ਅਗਵਾਈ ਹੇਠ ਕਿਸਾਨ ਪੱਖੀ ਮੰਗਾਂ ਸੰਬੰਧੀ ਡਿਪਟੀ ਕਮਿਸ਼ਨਰ ਫ਼ਰੀਦਕੋਟ ਨੂੰ ਇਕ ਮੰਗ ਪੱਤਰ ਦਿੱਤਾ ਗਿਆ | ਮੰਗ ਪੱਤਰ ਰਾਹੀਂ ਕਿਹਾ ਕਿ ਪ੍ਰਸ਼ਾਸਨਿਕ ਪੱਧਰ 'ਤੇ ਝੋਨੇ ਦੀ ਵਿਕਰੀ ਕਰਨ ਸੰਬੰਧੀ ਜੋ ਸਭ ਵਰਗਾਂ ਨਾਲ ਮੀਟਿੰਗਾਂ ਕੀਤੀਆਂ ਜਾਂਦੀਆਂ, ਇਨ੍ਹਾਂ 'ਚ ਕਿਸਾਨਾਂ ਨੂੰ ਵੀ ਬੁਲਾਇਆ ਜਾਇਆ ਕਰੇ, ਮਾਨਯੋਗ ਸਰਵ ਉਚ ਅਦਾਲਤ ਦੇ ਫ਼ੈਸਲੇ ਦੀ ਰੌਸ਼ਨੀ 'ਚ ਪਰਾਲੀ ਨੂੰ ਅੱਗ ਲਾਉਣ ਵਾਲੇ ਕਿਸਾਨਾਂ ਨੂੰ ਜੇਲ੍ਹ ਭੇਜਿਆ ਜਾਵੇ, ਇਸ ਉਪਰ ਪੁਨਰ ਵਿਚਾਰ ਕੀਤਾ ਜਾਵੇ, ਕਿਉਂ ਜੋ ਕਿਸਾਨਾਂ ਕੋਲ ਮਹਿੰਗੇ ਸੰਦ ਨਹੀਂ ਹਨ, ਝੋਨੇ ਦੀ ਰਹਿੰਦ ਖ਼ੂੰਹਦ ਨੂੰ ਖ਼ਪਾਉਣ ਲਈ ਕਿਸਾਨਾਂ ਨੂੰ ਘੱਟੋ-ਘੱਟ 2500 ਰੁਪਿਆ ਪ੍ਰਤੀ ਏਕੜ ਸਹਾਇਤਾ ਰਾਸ਼ੀ ਦਿੱਤੀ ਜਾਵੇ, ਡੀ.ਏ.ਪੀ ਦੀ ਕਮੀ ਨੂੰ ਪੂਰਾ ਕੀਤਾ ਜਾਵੇ, ਇਸ ਦੀ ਕਾਲਬਾਜ਼ਾਰੀ ਰੋਕੀ ਜਾਵੇ ਤਾਂ ਕਿਸਾਨਾਂ ਨੂੰ ਖ਼ਾਦ ਦੇ ਨਾਲ ਵਾਧੂ ਸਮਾਨ ਲੈਣ ਲਈ ਮਜਬੂਰ ਨਾ ਕੀਤਾ ਜਾਵੇ, ਸਹਿਕਾਰੀ ਸਭਾਵਾਂ ਨੂੰ ਮੁਫ਼ਤ ਖੇਤੀ ਸੰਦ ਮੁਹੱਈਆ ਕਰਵਾਏ ਜਾਣ, ਮੋਇਸਚਰ ਸੀਮਾ 17 ਤੋਂ ਵਧਾ ਕੇ 20 ਕੀਤੀ ਜਾਵੇ, ਪਿਛਲੇ ਸਾਲ ਪਰਾਲੀ ਨੂੰ ਅੱਗ ਨਾ ਲਾਉਣ ਵਾਲੇ ਕਿਸਾਨਾਂ ਦੀ ਕਣਕ ਦੀ ਫ਼ਸਲ ਉਪਰ ਮਾਰੂ ਕੀੜਿਆਂ ਦਾ ਹਮਲਾ ਹੋਇਆ, ਉਸ ਨੁਕਸਾਨ ਦਾ ਮੁਆਵਜ਼ਾ ਦਿੱਤਾ ਜਾਵੇ | ਇਸ ਮੌਕੇ ਗੁਰਮੀਤ ਸਿੰਘ ਕੋਹਾਰ ਵਾਲਾ, ਕੌਰ ਸਿੰਘ, ਜਸਪਾਲ ਸਿੰਘ ਜਨਰਲ ਸਕੱਤਰ, ਬਲਵਿੰਦਰ ਸਿੰਘ, ਜਗਦੀਪ ਸਿੰਘ ਜਨੇਰੀਆ ਜ਼ਿਲ੍ਹਾ ਜਨਰਲ ਸਕੱਤਰ, ਵਜ਼ੀਰ ਸਿੰਘ ਡੋਡ ਸੀਨੀਅਰ ਮੀਤ ਪ੍ਰਧਾਨ, ਦਲਜੀਤ ਸਿੰਘ ਅਤੇ ਹੋਰ ਆਗੂ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ ਅਗਲੀ ਖ਼ਬਰ ਸਪੀਕਰ ਸੰਧਵਾਂ ਨੇ ਨਾਨਕ ਨਗਰੀ ਵਾਸੀਆਂ ਦੀਆਂ ਸਮੱਸਿਆਵਾਂ ਸੁਣੀਆਂ
Ad Position 24