20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ

Ad Position 21
No active advertisement
ਅਜੀਤ ਡੈਸਕ 25-09-2025
ਬਾਜਾਖਾਨਾ, 24 ਸਤੰਬਰ (ਜਗਦੀਪ ਸਿੰਘ ਗਿੱਲ)-ਮੈਡੀਕਲ ਪ੍ਰੈਕਟੀਸ਼ਨਰਜ਼ ਐਸੋਸੀਏਸ਼ਨ ਬਲਾਕ ਬਾਜਾਖਾਨਾ ਦੀ ਮਹੀਨਾਵਾਰ ਮੀਟਿੰਗ ਹੋਈ, ਜਿਸ 'ਚ ਡਾ. ਜਰਨੈਲ ਸਿੰਘ ਡੋਡ ਨੇ ਸਾਥੀਆਂ ਨੂੰ ਜ਼ਿਲ੍ਹੇ 'ਚ ਚੱਲ ਰਹੀਆਂ ਗਤੀਵਿਧੀਆਂ ਜਿਵੇਂ ਹੜ੍ਹ ਪੀੜਤਾਂ ਲਈ ਫ਼ੰਡ ਅਤੇ ਦਵਾਈਆਂ ਬਾਰੇ ਜਾਣਕਾਰੀ ਦਿੱਤੀ ਨਾਲ ਹੀ ਉਨ੍ਹਾਂ ਨੇ ਬਲਾਕਾਂ ਦੀਆਂ ਚੋਣਾਂ ਬਾਰੇ ਵੀ ਜ਼ਿਕਰ ਕੀਤਾ | ਡਾ. ਜਸਵਿੰਦਰ ਸਿੰਘ ਬਲਾਕ ਪ੍ਰਧਾਨ ਨੇ ਸੂਬਾ ਪ੍ਰਧਾਨ ਵੈਦ ਧੰਨਾ ਮੱਲ ਗੋਇਲ ਦੀਆਂ ਹਦਾਇਤਾਂ ਅਨੁਸਾਰ ਹੜ੍ਹ ਪੀੜ੍ਹਤ ਇਲਾਕਿਆਂ ਦੀ ਹਰ ਸੰਭਵ ਮਦਦ ਕਰਨ ਦੀ ਅਪੀਲ ਕੀਤੀ ਅਤੇ ਸਾਥੀਆਂ ਨੂੰ ਕੁਦਰਤੀ ਤ੍ਰਾਸਦੀ ਤੋਂ ਲੰਘ ਰਹੇ ਲੋਕਾ ਦੀ ਸੇਵਾ ਕਰਨ ਦੀ ਅਤੇ ਇਕ ਦੂੂਜੇ ਨਾਲ ਮਿਲ ਕੇ ਰਹਿਣ ਦੀ ਬੇਨਤੀ ਕੀਤੀ | ਡਾ. ਅਮਰਜੀਤ ਸਿੰਘ ਲੰਭਵਾਲੀ ਜ਼ਿਲ੍ਹਾ ਮੀਤ ਪ੍ਰਧਾਨ ਨੇ ਸਰਕਾਰ ਨੂੰ ਕਰੜੇ ਹੱਥੀ ਲੈਂਦਿਆਂ ਸਾਰੀਆਂ ਮੰਗਾ ਪੂਰੀਆਂ ਕਰਨ ਦੀ ਚੇਤਾਵਨੀ ਦਿੱਤੀ | ਇਸ ਮÏਕੇ ਡਾ. ਸੁਖਪਾਲ ਸਿੰਘ, ਡਾ. ਸੁਖਦੇਵ ਸਿੰਘ, ਡਾ. ਸ਼ਾਮ ਸਿੰਘ, ਡਾ. ਮਹਿੰਦਰ ਸਿੰਘ, ਡਾ. ਵਰਿੰਦਰ ਸਿੰਘ, ਡਾ. ਅਮਨਦੀਪ ਕÏਰ ਜ਼ਿਲ੍ਹਾ ਕੁਆਰਡੀਨੇਟਰ, ਡਾ. ਗੁਲਸ਼ਨ ਕੁਮਾਰ ਡੋਡ, ਡਾ. ਠਾਣਾ ਸਿੰਘ, ਡਾ. ਕੁਲਦੀਪ ਸਿੰਘ, ਡਾ. ਹਿੰਦਪਾਲ ਸਿੰਘ ਬਾਜਾਖਾਨਾ, ਡਾ. ਗੁਰਪ੍ਰੀਤ ਸਿੰਘ, ਡਾ. ਸ਼ਿਵਰਾਜ ਸਿੰਘ, ਡਾ. ਜਸਵੀਰ ਸਿੰਘ, ਡਾ. ਭਗਵਾਨ ਸਿੰਘ, ਡਾ. ਭੋਲਾ ਸਿੰਘ, ਡਾ. ਨਿਰਮਲ ਕੁਮਾਰ ਨਿੰਮਾ ਸ਼ਰਮਾ, ਗੁਰਦੀਪ ਸਿੰਘ, ਡਾ. ਜਗਸੀਰ ਸਿੰਘ ਲੰਭਵਾਲੀ ਅਤੇ ਡਾ. ਗੁਰਮੀਤ ਸਿੰਘ ਆਦਿ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਵ. ਅਦਾਕਾਰ ਸੁਪਨਦੀਪ ਸਿੰਘ ਸਿੱਧੂ ਦੇ ਮਾਪਿਆਂ ਦਾ ਗ੍ਰਾਮ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ ਅਗਲੀ ਖ਼ਬਰ ਭਾਰਤੀ ਕਿਸਾਨ ਯੂਨੀਅਨ ਕਾਦੀਆਂ ਨੇ ਡੀ.ਸੀ ਨੂੰ ਮੰਗ ਪੱਤਰ ਦਿੱਤਾ
Ad Position 24