20-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਸਰਕਾਰੀ ਕਾਲਜ 'ਚ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ

Ad Position 21
No active advertisement
ਅਜੀਤ ਡੈਸਕ 25-09-2025
ਕੋਟਕਪੂਰਾ, 24 ਸਤੰਬਰ (ਮੋਹਰ ਸਿੰਘ ਗਿੱਲ)-ਸ਼ਹੀਦ ਭਗਤ ਸਿੰਘ ਸਰਕਾਰੀ ਕਾਲਜ ਕੋਟਕਪੂਰਾ ਵਿਖੇ ਐਨ.ਐਸ.ਐਸ. ਵਿਭਾਗ ਵਲੋਂ ਕੌਮੀ ਸੇਵਾ ਯੋਜਨਾ ਦਿਵਸ ਮਨਾਇਆ ਗਿਆ | ਐਨ.ਐਸ.ਐਸ ਦੇ ਵਲੰਟੀਅਰਾਂ ਵਲੋਂ ਕਾਲਜ ਕੈਂਪਸ ਦੀ ਸਫ਼ਾਈ ਕੀਤੀ ਗਈ ਅਤੇ ਰਾਸ਼ਟਰ ਨਿਰਮਾਣ 'ਚ ਆਪਣੀ ਉਸਾਰੂ ਭੂਮਿਕਾ ਨਿਭਾਉਣ ਦੀ ਸਹੁੰ ਚੁੱਕੀ | ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਅਮਨਦੀਪ ਕੌਰ ਨੇ ਕਿਹਾ ਕਿ ਵਿਦਿਆਰਥੀ ਜੀਵਨ ਵਿਚ ਐਨ.ਐਸ.ਐਸ ਦੀ ਅਹਿਮ ਮਹੱਤਤਾ ਹੈ | ਐਨ. ਐਸ. ਐਸ ਦੇ ਵਲੰਟੀਅਰ ਅਕਾਦਮਿਕ ਦੇ ਨਾਲ ਨਾਲ ਨਰੋਏ ਸਮਾਜ ਦੀ ਸਿਰਜਣਾ ਵਿਚ ਵੀ ਅਹਿਮ ਯੋਗਦਾਨ ਅਦਾ ਕਰਦੇ ਹਨ | ਐਨ.ਐਸ.ਐਸ ਪ੍ਰੋਗਰਾਮ ਅਫ਼ਸਰ ਪ੍ਰੋਫੈਸਰ ਗੁਰਤੇਜ ਸਿੰਘ ਨੇ ਵਿਦਿਆਰਥੀਆਂ ਨੂੰ ਐਨ.ਐਸ.ਐਸ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ | ਇਸ ਮੌਕੇ ਪ੍ਰੋਫੈਸਰ ਰਮਨਪ੍ਰੀਤ ਕੌਰ, ਪ੍ਰੋਫੈਸਰ ਕੁਲਵਿੰਦਰ ਸ਼ਰਮਾ ਅਤੇ ਐਨ.ਐਸ.ਐਸ ਦੇ ਸਮੂਹ ਵਲੰਟੀਅਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦਾ ਜ਼ਿਲ੍ਹਾ ਸਕੂਲ ਖੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਅਗਲੀ ਖ਼ਬਰ ਸਵ. ਅਦਾਕਾਰ ਸੁਪਨਦੀਪ ਸਿੰਘ ਸਿੱਧੂ ਦੇ ਮਾਪਿਆਂ ਦਾ ਗ੍ਰਾਮ ਪੰਚਾਇਤ ਵਲੋਂ ਵਿਸ਼ੇਸ਼ ਸਨਮਾਨ
Ad Position 24