ਮਲੋਟ, 24 ਸਤੰਬਰ (ਅਜਮੇਰ ਸਿੰਘ ਬਰਾੜ)-ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਤਮ-ਨਿਰਭਰ ਬਣਾਉਣ ਵੱਲ ਪੰਜਾਬ ਸਰਕਾਰ ਦਾ ਵੱਡਾ ਕਦਮ ਦੱਸਦਿਆਂ ਪੰਜਾਬ ਦੀ ਸਮਾਜਿਕ ਸੁਰੱਖਿਆ, ਇਸਤਰੀ ਅਤੇ ਬਾਲ ਵਿਕਾਸ ਮੰਤਰੀ ਅਤੇ ਮਲੋਟ ਤੋਂ ਵਿਧਾਇਕ ਡਾ. ਬਲਜੀਤ ਕੌਰ ਨੇ ਆਪਣੇ ਹਲਕੇ ਦੇ ਲੋੜਵੰਦ ਵਿਅਕਤੀਆਂ ਨੂੰ ਸਵੈ-ਰੁਜ਼ਗਾਰ ਯੋਜਨਾ ਤਹਿਤ 15 ਆਟੋ ਈ-ਰਿਕਸ਼ਾ ਵੰਡੇ | ਡਾ. ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਗਰੀਬ ਅਤੇ ਦਿਵਿਆਂਗ ਵਿਅਕਤੀਆਂ ਨੂੰ ਆਰਥਿਕ ਤੌਰ 'ਤੇ ਮਜ਼ਬੂਤ ਕਰਨ ਲਈ ਵਚਨਬੱਧ ਹੈ | ਇਹ ਆਟੋ ਈ-ਰਿਕਸ਼ਾ ਉਨ੍ਹਾਂ ਨੂੰ ਰੁਜ਼ਗਾਰ ਕਮਾਉਣ ਅਤੇ ਆਤਮ-ਨਿਰਭਰ ਜੀਵਨ ਜਿਊਣ ਦਾ ਮੌਕਾ ਦੇਣਗੇ | ਉਨ੍ਹਾਂ ਨੇ ਕਿਹਾ ਕਿ ਇਹ ਕੇਵਲ ਵਾਹਨ ਨਹੀਂ ਸਗੋਂ ਲੋੜਵੰਦਾਂ ਲਈ ਇਕ ਨਵੀਂ ਸ਼ੁਰੂਆਤ ਹੈ ਤੇ ਇਹ ਆਟੋ ਈ-ਰਿਕਸ਼ਾ ਉਨ੍ਹਾਂ ਦੇ ਚਿਹਰਿਆਂ 'ਤੇ ਖੁਸ਼ੀਆਂ ਲਿਆਉਣਗੇ | ਉਨ੍ਹਾਂ ਨੂੰ ਆਪਣੇ ਪੈਰਾਂ 'ਤੇ ਖੜ੍ਹਾ ਹੋਣ ਦਾ ਹੌਸਲਾ ਦੇਣਗੇ |