ਫ਼ਰੀਦਕੋਟ, 24 ਸਤੰਬਰ (ਜਸਵੰਤ ਸਿੰਘ ਪੁਰਬਾ)-ਬਾਬਾ ਸ਼ੇਖ਼ ਫ਼ਰੀਦ ਆਗਮਨ ਪੁਰਬ 2025 'ਤੇ ਫ਼ਰੀਦਕੋਟ ਪੁਲਿਸ ਵਲੋਂ ਸ਼ਹਿਰ ਵਿਚ ਵਿਸ਼ੇਸ਼ ਸੁਰੱਖਿਆ ਅਤੇ ਪ੍ਰਸ਼ਾਸਕੀ ਪ੍ਰਬੰਧ ਕੀਤੇ ਗਏ | ਐਸ.ਐਸ.ਪੀ ਡਾ. ਪ੍ਰਗਿਆ ਜੈਨ ਦੀ ਅਗਵਾਈ ਹੇਠ ਕੀਤੇ ਗਏ ਇਨ੍ਹਾਂ ਉਪਰਾਲਿਆਂ ਨੇ ਸਮਾਗਮ ਨੂੰ ਨਾ ਸਿਰਫ਼ ਸੁਰੱਖਿਅਤ ਬਣਾਇਆ, ਬਲਕਿ ਲੋਕਾਂ ਵਿਚ ਪੁਲਿਸ ਪ੍ਰਤੀ ਭਰੋਸੇ ਨੂੰ ਹੋਰ ਮਜ਼ਬੂਤ ਕੀਤਾ | ਕਿਸੇ ਵੀ ਅਣਚਾਹੀ ਘਟਨਾ ਨੂੰ ਰੋਕਣ ਅਤੇ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਲਈ ਲਗਪਗ 1200 ਪੁਲਿਸ ਅਧਿਕਾਰੀ ਅਤੇ ਕਰਮਚਾਰੀ ਮੌਕੇ 'ਤੇ ਤਾਇਨਾਤ ਰਹੇ | ਜਿਨ੍ਹਾਂ ਵਿਚ 16 ਗਜਟਿਡ ਅਫ਼ਸਰ ਵੀ ਸ਼ਾਮਿਲ ਹਨ ਜਿਨ੍ਹਾਂ ਵਲੋਂ ਸੁਰੱਖਿਆ ਕਾਰਵਾਈਆਂ ਦੀ ਨਿਗਰਾਨੀ ਕੀਤੀ ਗਈ | ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਸ਼ਹਿਰ ਦੇ ਅਹਿਮ ਪਵਿੱਤਰ ਅਤੇ ਭੀੜ-ਭਾੜ ਵਾਲੇ ਥਾਵਾਂ 'ਤੇ 41 ਨਾਕਾਬੰਦੀਆਂ ਅਤੇ ਟ੍ਰੈਫਿਕ ਡਾਇਵਰਜਨ ਪੁਆਇੰਟ ਬਣਾਏ ਗਏ, ਤਾਂ ਜੋ ਆਵਾਜਾਈ ਵਿਚ ਰੁਕਾਵਟ ਨਾ ਆਏ ਤੇ ਕਿਸੇ ਵੀ ਤਰ੍ਹਾਂ ਦੀ ਉਲਝਣ ਤੋਂ ਬਚਿਆ ਜਾ ਸਕੇ | ਸੁਰੱਖਿਆ ਪ੍ਰਬੰਧਾਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ 3 ਫੁੱਟ ਪੈਟਰੋਲਿੰਗ ਟੀਮਾਂ, 8 ਪੀ.ਸੀ.ਆਰ ਟੀਮਾਂ ਅਤੇ ਘੋੜਸਵਾਰ ਦਲ ਵਲੋਂ ਲਗਾਤਾਰ ਗਸ਼ਤ ਕੀਤੀ ਗਈ | ਟ੍ਰੈਫਿਕ ਨਿਯੰਤਰਣ ਲਈ ਵੱਡੇ ਵਾਹਨਾਂ ਦੀ ਐਂਟਰੀ 'ਤੇ ਰੋਕ ਲਾਈ ਗਈ ਅਤੇ ਬਕਾਇਦਾ ਵੱਖ-ਵੱਖ ਰੂਟਾਂ ਦੀ ਯੋਜਨਾ ਤਹਿਤ ਟ੍ਰੈਫਿਕ ਡਾਇਵਰਸ਼ਨ ਕੀਤਾ ਗਿਆ, ਜਿਨ੍ਹਾਂ ਦੀ ਪੂਰੀ ਜਾਣਕਾਰੀ ਲੋਕਾਂ ਤੱਕ ਪਹਿਲਾਂ ਹੀ ਪਹੁੰਚਾ ਦਿੱਤੀ ਗਈ ਸੀ | ਪੁਲਿਸ ਨੇ ਭੀੜ-ਭਾੜ ਵਾਲੀਆਂ ਥਾਵਾਂ ਉੱਤੇ ਚੋਰੀਆਂ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਗਰੋਹ ਦੇ 14 ਮੈਂਬਰਾਂ ਨੂੰ ਰੰਗੇ ਹੱਥੀਂ ਗਿ੍ਫ਼ਤਾਰ