21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਪੰਜਾਬ ਨੂੰ ਨੰਬਰ ਇਕ ਸੂਬਾ ਬਣਾਉਣ ਲਈ ਭਾਜਪਾ ਦੀ ਸਰਕਾਰ ਜ਼ਰੂਰੀ-ਮਨਪ੍ਰੀਤ ਸਿੰਘ ਬਾਦਲ

Ad Position 21
No active advertisement
ਅਜੀਤ ਡੈਸਕ 25-09-2025
ਗਿੱਦੜਬਾਹਾ, 24 ਸਤੰਬਰ (ਪਰਮਜੀਤ ਸਿੰਘ ਥੇੜ੍ਹੀ)-ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੇ ਹਲਕਾ ਗਿੱਦੜਬਾਹਾ ਦੇ ਪਿੰਡ ਮਨੀਆਂਵਾਲਾ ਵਿਖੇ ਪਾਰਟੀ ਵਰਕਰਾਂ ਨਾਲ ਮੀਟਿੰਗ ਕੀਤੀ | ਇਸ ਮੌਕੇ ਮਨਪ੍ਰੀਤ ਸਿੰਘ ਬਾਦਲ ਨੇ 2027 ਵਿਚ ਪੰਜਾਬ ਅੰਦਰ ਭਾਜਪਾ ਸਰਕਾਰ ਬਣਾਉਣ ਲਈ ਪਾਰਟੀ ਵਰਕਰਾਂ ਨੂੰ ਸਖ਼ਤ ਮਿਹਨਤ ਕਰਨ ਲਈ ਲਾਮਬੰਦ ਕਰਦੇ ਕਿਹਾ ਕਿ ਪੰਜਾਬ ਦੇ ਸਰਬਪੱਖੀ ਵਿਕਾਸ ਲਈ ਪੰਜਾਬ ਅੰਦਰ ਭਾਜਪਾ ਸਰਕਾਰ ਬਣਾਉਣਾ ਸਮੇਂ ਦੀ ਲੋੜ ਹੈ | ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਿਚ ਦੇਸ਼ ਤਰੱਕੀ ਦੀਆਂ ਬੁਲੰਦੀਆਂ ਛੂਹ ਰਿਹਾ ਹੈ ਅਤੇ ਪੰਜਾਬ ਨੂੰ ਮੁੜ ਤੋਂ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਲਈ ਭਾਜਪਾ ਦੀ ਪੰਜਾਬ ਵਿਚ ਸਰਕਾਰ ਬਣਨੀ ਜ਼ਰੂਰੀ ਹੈ | ਇਸ ਮੌਕੇ ਜਸਕਰਨ ਸਿੰਘ ਮਨੀਆਂਵਾਲਾ, ਬਾਬੂ ਸਿੰਘ ਸਾਬਕਾ ਸਰਪੰਚ, ਹਰਬੰਸ ਸਿੰਘ ਸੱਗੂ ਦਫ਼ਤਰ ਇੰਚਾਰਜ, ਹਰਜੀਤ ਸਿੰਘ ਨੀਲਾ ਮਾਨ, ਰਣਜੀਤ ਸਿੰਘ ਗੁਰੂਸਰ, ਪੱਪੀ ਚਹਿਲ, ਰੁਪਿੰਦਰ ਸਮਾਘ, ਓਮ ਪ੍ਰਕਾਸ਼ ਬਾਂਕਾ ਸਮੇਤ ਵੱਡੀ ਗਿਣਤੀ ਪਾਰਟੀ ਵਰਕਰ ਹਾਜ਼ਰ ਸਨ |
Ad Position 22
No active advertisement
ਪਿਛਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਬਰੀਵਾਲਾ ਦੀ ਚੋਣ ਅਗਲੀ ਖ਼ਬਰ ਦਸਮੇਸ਼ ਸਕੂਲ ਬਰਗਾੜੀ ਵਿਖੇ ਪੰਜਾਬੀ ਦਿਵਸ ਮਨਾਇਆ
Ad Position 24