21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-09-2025

ਮੁੱਖ ਚੋਣ ਦਫ਼ਤਰ ਪੰਜਾਬ ਦੇ ਸੋਸ਼ਲ ਮੀਡੀਆ ਨਾਲ ਜੁੜਿਆ ਜਾਵੇ-ਚੋਣ ਤਹਿਸੀਲਦਾਰ

Ad Position 21
No active advertisement
ਅਜੀਤ ਡੈਸਕ 25-09-2025
ਸ੍ਰੀ ਮੁਕਤਸਰ ਸਾਹਿਬ, 24 ਸਤੰਬਰ (ਹਰਮਹਿੰਦਰ ਪਾਲ)-ਚੋਣਾਂ ਸੰਬੰਧੀ ਹਰ ਤਰ੍ਹਾਂ ਦੀ ਸਹੀ, ਸਟੀਕ ਤੇ ਸਮੇਂ ਸਿਰ ਜਾਣਕਾਰੀ ਆਮ ਲੋਕਾਂ ਤੱਕ ਪਹੁੰਚੇ, ਇਸ ਲਈ ਮੁੱਖ ਚੋਣ ਦਫ਼ਤਰ ਪੰਜਾਬ ਵਲੋਂ ਸੋਸ਼ਲ ਮੀਡੀਆ ਪਲੇਟਫ਼ਾਰਮਾਂ ਨੂੰ ਪੂਰੀ ਤਰ੍ਹਾਂ ਕਾਰਜਸ਼ੀਲ ਕੀਤਾ ਗਿਆ ਹੈ | ਇਸ ਸੰਬੰਧੀ ਜਾਣਕਾਰੀ ਚੋਣ ਤਹਿਸੀਲਦਾਰ ਹਰਬੰਸ ਸਿੰਘ ਨੇ ਦਿੱਤੀ | ਉਨ੍ਹਾਂ ਦੱਸਿਆ ਕਿ ਲੋਕ ਹੁਣ ਫੇਸਬੁੱਕ, ਇੰਸਟਾਗ੍ਰਾਮ, ਟਵੀਟਰ ਤੇ ਯੂਟਿਊਬ 'ਤੇ ਉਪਲਬਧ ਮੁੱਖ ਚੋਣ ਦਫ਼ਤਰ ਦੇ ਅਧਿਕਾਰਤ ਅਕਾਊਾਟ ਨਾਲ ਜੁੜ ਸਕਦੇ ਹਨ | ਸਿਰਫ਼ ਕਿਊ ਆਰ ਕੋਡ ਸਕੈਨ ਕਰਕੇ ਇਹ ਅਕਾਊਾਟ ਫਾਲੋਅ ਕੀਤੇ ਜਾ ਸਕਦੇ ਹਨ ਅਤੇ ਚੋਣਾਂ ਸੰਬੰਧੀ ਮਹੱਤਵਪੂਰਨ ਜਾਣਕਾਰੀ, ਨਵੀਨਤਮ ਅੱਪਡੇਟਾਂ ਅਤੇ ਮੁੱਖ ਚੋਣ ਅਧਿਕਾਰੀ ਦੀਆਂ ਹਦਾਇਤਾਂ ਪ੍ਰਾਪਤ ਕੀਤੀਆਂ ਜਾ ਸਕਦੀਆਂ ਹਨ | ਉਨ੍ਹਾਂ ਕਿਹਾ ਕਿ ਆਮ ਲੋਕਾਂ ਨਾਲ ਸਿੱਧਾ ਰਾਬਤਾ ਬਣਾਉਣ ਤੇ ਉਨ੍ਹਾਂ ਤੱਕ ਹਰ ਲੋੜੀਂਦੀ ਜਾਣਕਾਰੀ ਪਹੁੰਚਾਉਣ ਲਈ ਸੋਸ਼ਲ ਮੀਡੀਆ ਸਭ ਤੋਂ ਪ੍ਰਭਾਵਸ਼ਾਲੀ ਮਾਧਿਅਮ ਵਜੋਂ ਉਭਰਿਆ ਹੈ | ਇਸੇ ਲਈ ਵੱਧ ਤੋਂ ਵੱਧ ਵੋਟਰਾਂ ਤੱਕ ਪਹੁੰਚ ਬਣਾਉਣ ਲਈ ਮੁੱਖ ਚੋਣ ਦਫ਼ਤਰ ਵਲੋਂ ਸੋਸ਼ਲ ਮੀਡੀਆ ਹੈਂਡਲ ਨੂੰ ਕਾਰਜਸ਼ੀਲ ਰੱਖਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਗਿੱਦੜਬਾਹਾ ਅਨਾਜ ਮੰਡੀ 'ਚ ਨਰਮੇ ਦੀ ਖ਼ਰੀਦ ਸ਼ੁਰੂ ਅਗਲੀ ਖ਼ਬਰ ਕਿਰਤੀ ਕਿਸਾਨ ਯੂਨੀਅਨ ਬਲਾਕ ਬਰੀਵਾਲਾ ਦੀ ਚੋਣ
Ad Position 24