24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

1007 ਨਾਨ ਟੀਚਿੰਗ ਕਰਮਚਾਰੀਆਂ ਨੂੰ ਰੈਗੂਲਰ ਕਰਨ 'ਚ ਪੰਜਾਬ ਸਰਕਾਰ ਵਲੋਂ ਧੋਖਾ <br/>

Ad Position 21
No active advertisement
ਅਜੀਤ ਡੈਸਕ 26-09-2025
ਫ਼ਰੀਦਕੋਟ, 25 ਸਤੰਬਰ (ਸਰਬਜੀਤ ਸਿੰਘ)-ਪੰਜਾਬ ਸਰਕਾਰ ਵਲੋਂ ਬੀਤੇ ਦਿਨ 1007 ਨਾਨ-ਟੀਚਿੰਗ ਕਰਮਚਾਰੀਆਂ ਨੂੰ ਰੈਗੂਲਰ ਕਰਨ ਦਾ ਨੋਟੀਫਿਕੇਸ਼ਨ ਕੀਤਾ ਗਿਆ ਹੈ ਜੋ ਕਿ ਨਾਨ ਟੀਚਿੰਗ ਕਰਮਚਾਰੀਆਂ ਨਾਲ ਸਰਾਸਰ ਚਿੱਟੇ ਦਿਨ ਧੋਖਾ ਹੈ | ਸਰਕਾਰ ਇਨ੍ਹਾਂ ਮਲਾਜ਼ਮਾਂ ਨੂੰ ਦੁਬਾਰਾ ਪ੍ਰੋਬੇਸ਼ਨ ਪੀਰੀਅਡ 'ਤੇ ਭੇਜ ਰਹੀ ਹੈ ਅਤੇ ਬੇਸਿਕ ਪੇਅ 'ਤੇ ਪੱਕਾ ਕਰ ਰਹੀ ਹੈ | ਜਿਸ ਕਾਰਨ ਇਨ੍ਹਾਂ ਦੀਆਂ ਤਨਖਾਹਾਂ ਵਿਚ ਵੱਡੀ ਕਟੌਤੀ ਹੋਣ ਦੀ ਸੰਭਾਵਨਾ ਹੈ | ਡੈਮੋਕ੍ਰੇਟਿਕ ਟੀਚਰਜ਼ ਫ਼ਰੰਟ ਪੰਜਾਬ ਦੀ ਜ਼ਿਲ੍ਹਾ ਪ੍ਰਧਾਨ ਸੁਖਵਿੰਦਰ ਸਿੰਘ ਸੁੱਖੀ ਅਤੇ ਜਨਰਲ ਸਕੱਤਰ ਗਗਨ ਪਾਹਵਾ ਨੇ ਦੱਸਿਆ ਕਿ ਲਗਪਗ 17-18 ਸਾਲ ਤੋਂ ਠੇਕੇ ਦੀ ਸਰਵਿਸ ਕਰਦਿਆਂ ਸ਼ੋਸ਼ਣ ਕਰਵਾ ਰਹੇ ਇਨ੍ਹਾਂ ਕਰਮਚਾਰੀਆਂ ਦੀ ਤਨਖਾਹ ਰੈਗੂਲਰ ਹੋਣ ਤੋਂ ਬਾਅਦ ਘੱਟ ਜਾਵੇਗੀ | ਸਰਕਾਰ ਦੇ ਇਸ ਘਟੀਆ ਫ਼ੈਸਲੇ ਕਾਰਨ ਆਪਣੀ ਅੱਧੀ ਜ਼ਿੰਦਗੀ ਠੇਕੇ 'ਤੇ ਗੁਜ਼ਾਰ ਚੁੱਕੇ ਇਹ ਕਰਮਚਾਰੀ ਹੁਣ ਦੁਬਾਰਾ ਤਿੰਨ ਸਾਲ ਪ੍ਰੋਬੇਸ਼ਨਲ ਪੀਰੀਅਡ 'ਤੇ ਸਿਰਫ਼ ਬੇਸਿਕ ਪੇਅ ਉੱਪਰ ਕੰਮ ਕਰਨਗੇ | ਜਥੇਬੰਦੀ ਦੇ ਸੀਨੀਅਰ ਮੀਤ ਪ੍ਰਧਾਨ ਹਰਜਸਦੀਪ ਸਿੰਘ, ਮੀਤ ਪ੍ਰਧਾਨ ਗੁਰਪ੍ਰੀਤ ਸਿੰਘ ਰੰਧਾਵਾ, ਵਿੱਤ ਸਕੱਤਰ ਪ੍ਰਦੀਪ ਸਿੰਘ ਅਤੇ ਪ੍ਰੈਸ ਸਕੱਤਰ ਲਵਕਰਨ ਸਿੰਘ ਨੇ ਸਰਕਾਰ ਤੋਂ ਮੰਗ ਕੀਤੀ ਕਿ ਇਨ੍ਹਾਂ ਨਾਨ ਟੀਚਿੰਗ ਕਰਮਚਾਰੀਆਂ ਨੂੰ ਪੰਜਾਬ ਸਕੇਲ 'ਤੇ ਬਿਨਾਂ ਕੋਈ ਪ੍ਰੋਬੇਸ਼ਨ ਪੀਰੀਅਡ ਲਗਾਇਆਂ ਪੂਰੀ ਤਨਖਾਹ 'ਤੇ ਰੈਗੂਲਰ ਕੀਤਾ ਜਾਵੇ |

Ad Position 22
No active advertisement
ਪਿਛਲੀ ਖ਼ਬਰ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਜੈਤੋ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ <br/> ਅਗਲੀ ਖ਼ਬਰ ਸਰਬਜੀਤ ਸਿੰਘ ਖ਼ਾਲਸਾ ਤੇ ਸੂਰਜ ਕੁਮਾਰ ਐੱਸ.ਡੀ.ਐਮ. ਟਿੱਲਾ ਬਾਬਾ ਫ਼ਰੀਦ ਵਿਖੇ ਹੋਏ ਨਤਮਸਤਕ <br/>
Ad Position 24