ਜੈਤੋ, 25 ਸਤੰਬਰ (ਗੁਰਚਰਨ ਸਿੰਘ ਗਾਬੜੀਆ, ਗੁਰਮੀਪਾਲ ਰੋੜੀਕਪੂਰਾ)-ਮਾਰਕੀਟ ਕਮੇਟੀ ਜੈਤੋ ਦੇ ਚੇਅਰਮੈਨ ਡਾ. ਲਛਮਣ ਸ਼ਰਮਾ ਭਗਤੂਆਣਾ ਨੇ ਸਥਾਨਕ ਮੁੱਖ ਅਨਾਜ ਮੰਡੀ ਵਿਖੇ ਕਿਸਾਨ ਭਜਨ ਸਿੰਘ ਪੁੱਤਰ ਹਾਕਮ ਸਿੰਘ ਵਾਸੀ ਦਬੜ੍ਹੀਖਾਨਾ ਦੀ ਝੋਨੇ ਦੀ ਢੇਰੀ ਦੀ ਬੋਲੀ ਲਗਾਕੇ ਸਰਕਾਰੀ ਖਰੀਦ ਦੀ ਸ਼ੁਰੂਆਤ ਕੀਤੀ | ਉਕਤ ਝੋਨੇ ਦੀ ਢੇਰੀ ਦੀ ਖ਼ਰੀਦ ਪਨਗਰੇਨ ਏਜੰਸੀ ਨੇ ਕੀਤੀ | ਡਾ. ਭਗਤੂਆਣਾ ਨੇ ਕਿਸਾਨ ਭਰਾਵਾਂ ਨੂੰ ਅਪੀਲ ਕੀਤੀ ਹੈ ਕਿ ਉਹ ਆਪਣਾ ਝੋਨਾ ਮੰਡੀਆਂ 'ਚ ਸੁੱਕਾ ਤੇ ਸਾਫ਼ ਕਰਕੇ ਲਿਆਉਣ ਤਾਂ ਜੋ ਕਿਸਾਨਾਂ ਨੂੰ ਮੰਡੀਆਂ ਵਿਚ ਪ੍ਰੇਸ਼ਾਨੀ ਦੇ ਸਾਹਮਣਾ ਨਾ ਕਰਨਾ ਪਵੇ | ਖ਼ਰੀਦ ਸ਼ੁਰੂ ਹੋਣ ਦੀ ਖੁਸ਼ੀ ਵਿਚ ਲੱਡੂ ਵੰਡਕੇ ਕਿਸਾਨਾਂ ਤੇ ਲੋਕਾਂ ਦਾ ਮੂੰਹ ਮਿੱਠਾ ਕਰਵਾਇਆ ਗਿਆ | ਇਸ ਦੌਰਾਨ ਸਕੱਤਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਮਾਰਕੀਟ ਕਮੇਟੀ ਜੈਤੋ ਦੇ ਅਧੀਨ 22 ਖ਼ਰੀਦ ਕੇਂਦਰ ਬਣਾਏ ਗਏ ਹਨ | ਇਸ ਮੌਕੇ ਧਰਮਜੀਤ ਸਿੰਘ ਰਾਮੇਆਣਾ ਵਾਈਸ ਚੇਅਰਮੈਨ ਪੰਜਾਬ ਵਾਟਰ ਤੇ ਸੀਵਰੇਜ ਬੋਰਡ, ਗੋਬਿੰਦਰ ਸਿੰਘ ਵਾਲੀਆ ਚੇਅਰਮੈਨ ਖੇਤੀਬਾੜੀ ਵਿਕਾਸ ਬੈਂਕ ਜੈਤੋ, ਨਗਰ ਕੌਂਸਲ ਜੈਤੋ ਦੇ ਸੀਨੀਅਰ ਮੀਤ ਪ੍ਰਧਾਨ ਨਰਿੰਦਰਪਾਲ ਸਿੰਘ ਰਾਮੇਆਣਾ, ਡਾ. ਹਰਪਾਲ ਸਿੰਘ ਡੇਲਿਆਂਵਾਲੀ ਡਾਇਰੈਕਟਰ ਖੇਤੀਬਾੜੀ ਵਿਕਾਸ ਬੈਂਕ ਜੈਤੋ, ਗੁਰਭੇਜ ਸਿੰਘ ਰੋਮਾਣਾ ਅਲਬੇਲ ਸਿੰਘ ਵਾਲਾ, ਧਰਮਿੰਦਰ ਪਾਲ ਜੈਤੋ, ਜੀਵਨ ਗਰਗ, ਰੁਪਿੰਦਰ ਸਿੰਘ ਯੂਥ ਪ੍ਰਧਾਨ ਹਲਕਾ ਜੈਤੋ, ਬਲਰਾਜ ਸਿੰਘ ਬਲਾਕ ਪ੍ਰਧਾਨ ਆਦਿ ਮੌਜੂਦ ਸਨ |