ਕੋਟਕਪੂਰਾ, 25 ਸਤੰਬਰ (ਮੋਹਰ ਸਿੰਘ ਗਿੱਲ)-ਸਹਾਇਕ ਥਾਣੇਦਾਰ ਨਗਿੰਦਰ ਸਿੰਘ ਸਮੇਤ ਸਾਥੀ ਕਰਮਚਾਰੀਆਂ ਦੇ ਗਸ਼ਤ ਦੌਰਾਨ ਬੇਅਬਾਦ ਖ਼ਾਲੀ ਜਗਾ ਜਲਾਲੇਆਣਾ ਰੋਡ ਕੋਟਕਪੂਰਾ ਪਾਸ ਮੌਜੂਦ ਸੀ ਤਾਂ ਇਕ ਲੜਕਾ ਦਿਖਾਈ ਦਿੱਤਾ, ਜਿਸ ਨੇ ਪਲਿਸ ਪਾਰਟੀ ਨੂੰ ਦੇਖ ਕੇ ਹੱਥ 'ਚੋਂ ਇਕ ਪਾਰਦਰਸ਼ੀ ਮੋਮੀ ਲਿਫ਼ਾਫ਼ੀ ਜ਼ਮੀਨ ਪਰ ਸੁੱਟ ਦਿੱਤੀ ਅਤੇ ਆਪ ਤੇਜ਼ ਕਦਮੀ ਪਿੱਛੇ ਨੂੰ ਮੁੜਨ ਲੱਗਾ | ਜਿਸ ਨੂੰ ਸ਼ੱਕ ਦੇ ਆਧਾਰ ਪਰ ਕਾਬੂ ਕਰਕੇ ਥੱਲੇ ਸੁੱਟੀ ਲਿਫ਼ਾਫ਼ੀ ਨੂੰ ਖੋਲ ਕੇ ਚੈਕ ਕੀਤਾ ਤਾਂ ਉਸ ਵਿਚੋ 08.65 ਗ੍ਰਾਮ ਹੈਰੋਇਨ ਬਰਾਮਦ ਹੋਈ | ਇਸ ਸਬੰਧ 'ਚ ਪੁਲਿਸ ਨੇ ਜਸਕਰਨ ਸਿੰਘ ਵਾਸੀ ਕੋਟਕਪੂਰਾ ਨੂੰ ਗਿ੍ਫ਼ਤਾਰ ਕਰਕੇ ਉਸ ਵਿਰੁੱਧ ਥਾਣਾ ਸ਼ਹਿਰੀ ਕੋਟਕਪੂਰਾ ਵਿਖੇ ਮਾਮਲਾ ਦਰਜ ਕੀਤਾ ਹੈ |