24-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2025

ਜ਼ਿਲ੍ਹੇ ਦੀਆਂ ਮੰਡੀਆਂ 'ਚ ਹੁਣ ਤੱਕ 86 ਮੀਟਿ੍ਕ ਟਨ ਝੋਨੇ ਦੀ ਖ਼ਰੀਦ ਹੋਈ : ਡੀ.ਸੀ <br/>

Ad Position 21
No active advertisement
ਅਜੀਤ ਡੈਸਕ 26-09-2025
ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਡਿਪਟੀ ਕਮਿਸ਼ਨਰ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲੇ੍ਹ ਅੰਦਰ ਝੋਨੇ ਦੀ ਸਰਕਾਰੀ ਖ਼ਰੀਦ ਦਾ ਕੰਮ ਜਾਰੀ ਹੈ ਤੇ ਵੱਖ-ਵੱਖ ਏਜੰਸੀਆਂ ਵਲੋਂ ਬੀਤੀ ਸ਼ਾਮ ਤੱਕ 86 ਮੀਟਿ੍ਕ ਟਨ ਝੋਨਾ ਖ਼ਰੀਦਿਆ ਜਾ ਚੁੱਕਾ ਹੈ | ਉਨ੍ਹਾਂ ਨੇ ਦੱਸਿਆ ਕਿ ਮੰਡੀਆਂ 'ਚ ਝੋਨੇ ਦੀ ਕੱਲ੍ਹ ਸ਼ਾਮ ਤੱਕ ਹੋਈ ਖਰੀਦ ਦੇ ਅੰਕੜਿਆਂ ਮੁਤਾਬਿਕ ਵੱਖ-ਵੱਖ ਏਜੰਸੀਆਂ ਜਿਨ੍ਹਾਂ 'ਚ ਪਨਗ੍ਰੇਨ ਨੇ 75 ਮੀਟਿ੍ਕ ਟਨ ਅਤੇ ਪੰਜਾਬ ਰਾਜ ਗੋਦਾਮ ਨਿਗਮ ਨੇ 11 ਮੀਟਿ੍ਕ ਟਨ ਝੋਨੇ ਦੀ ਖਰੀਦ ਕੀਤੀ ਹੈ | ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਬਿਲਕੁਲ ਸੁੱਕਾ ਝੋਨਾ ਹੀ ਮੰਡੀ ਵਿਚ ਲੈ ਕੇ ਆਉਣ ਅਤੇ ਝੋਨੇ 'ਚ ਨਮੀ ਦੀ ਮਾਤਰਾ 17 ਪ੍ਰਤੀਸ਼ਤ ਤੋਂ ਵੱਧ ਨਹੀਂ ਹੋਣੀ ਚਾਹੀਦੀ ਤਾਂ ਜੋ ਉਨ੍ਹਾਂ ਨੂੰ ਆਪਣੀ ਜਿਣਸ ਨੂੰ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ | ਝੋਨੇ ਦੀ ਕਟਾਈ ਦਾ ਸਮਾਂ ਸਵੇਰੇ 10:00 ਤੋਂ ਸ਼ਾਮ 06:00 ਵਜੇ ਤੱਕ ਦਾ ਨਿਰਧਾਰਿਤ ਕੀਤਾ ਗਿਆ ਇਨ੍ਹਾਂ ਹੁਕਮਾਂ ਦੀ ਪਾਲਣਾ ਵੀ ਯਕੀਨੀ ਬਣਾਈ ਜਾਵੇ |

Ad Position 22
No active advertisement
ਪਿਛਲੀ ਖ਼ਬਰ ਡਾ. ਗੁਲਾਟੀ ਨੇ ਸਹਾਇਕ ਸਿਵਲ ਸਰਜਨ ਵਜੋਂ ਅਹੁਦਾ ਸੰਭਾਲਿਆ <br/> ਅਗਲੀ ਖ਼ਬਰ ਦਫ਼ਤਰੀ ਕਰਮਚਾਰੀਆਂ ਨੂੰ ਪੂਰੀ ਤਨਖਾਹ 'ਤੇ ਰੈਗੂਲਰ ਕੀਤਾ ਜਾਵੇ : ਟੀਚਰਜ਼ ਯੂਨੀਅਨ <br/>
Ad Position 24