ਫ਼ਰੀਦਕੋਟ, 25 ਸਤੰਬਰ (ਜਸਵੰਤ ਸਿੰਘ ਪੁਰਬਾ)-ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਵਲੋਂ ਸੂਬੇ ਭਰ ਵਿਚ ਸਿਹਤ ਅਧਿਕਾਰੀਆਂ ਦੀਆਂ ਕੀਤੀਆਂ ਪਦਉਨਤੀਆਂ ਅਤੇ ਬਦਲੀਆਂ ਉਪਰੰਤ ਸੀਨੀਅਰ ਮੈਡੀਕਲ ਅਫ਼ਸਰ ਡਾ. ਪਰਵਜੀਤ ਸਿੰਘ ਗੁਲਾਟੀ ਨੇ ਫ਼ਰੀਦਕੋਟ ਵਿਖੇ ਬਤੌਰ ਸਹਾਇਕ ਸਿਵਲ ਸਰਜਨ ਫ਼ਰੀਦਕੋਟ ਵਜੋਂ ਆਪਣਾ ਅਹੁਦਾ ਸੰਭਾਲਿਆ | ਡਾ. ਚੰਦਰ ਸ਼ੇਖਰ ਕੱਕੜ ਸਿਵਲ ਸਰਜਨ ਫ਼ਰੀਦਕੋਟ ਨੇ ਉਨ੍ਹਾਂ ਨੂੰ ਡਿਊਟੀ ਜੁਆਇਨ ਕਰਵਾਉਂਦੇ ਹੋਏ ਸ਼ੁੱਭਕਾਮਨਾਵਾਂ ਭੇਟ ਕੀਤੀਆਂ | ਵਰਨਣਯੋਗ ਹੈ ਕਿ ਹੱਡੀਆਂ ਦੇ ਮਾਹਿਰ ਡਾ. ਪਰਵਜੀਤ ਸਿੰਘ ਗੁਲਾਟੀ ਇਸ ਤੋਂ ਪਹਿਲਾਂ ਗਿੱਦੜਬਾਹਾ ਅਤੇ ਬਾਦਲ ਵਿਖੇ ਬਤੌਰ ਐਸ.ਐਮ.ਓ. ਆਪਣੀਆਂ ਸ਼ਾਨਦਾਰ ਸੇਵਾਵਾਂ ਨਿਭਾ ਚੁੱਕੇ ਹਨ | ਇਸ ਮੌਕੇ ਜ਼ਿਲ੍ਹਾ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ ਪ੍ਰਧਾਨ ਅਤੇੇ ਡਿਪਟੀ ਮੈਡੀਕਲ ਕਮਿਸ਼ਨਰ ਡਾ. ਵਿਸ਼ਵਦੀਪ ਗੋਇਲ, ਡਿਪਟੀ ਮਾਸ ਮੀਡੀਆ ਅਫ਼ਸਰ ਲਖਵਿੰਦਰ ਕੈਂਥ, ਡਿਪਟੀ ਮਾਸ ਮੀਡੀਆ ਅਫ਼ਸਰ ਡਾ. ਪ੍ਰਭਦੀਪ ਸਿੰਘ ਚਾਵਲਾ, ਸੀਨੀਅਰ ਫਾਰਮੇਸੀ ਅਫਸਰ ਸੁਨੀਲ ਸਿੰਗਲਾ, ਸੁਪਰਡੈਂਟ ਬਿਕਰਮਜੀਤ ਸਿੰਘ ਢਿੱਲੋਂ, ਜ਼ਿਲ੍ਹਾ ਅਕਾਊਾਟ ਅਫ਼ਸਰ ਸਚਿਨ ਕੁਮਾਰ, ਸਟੈਨੋ ਵੀਰਪਾਲ ਕੌਰ, ਲੇਖਾਕਾਰ ਦਵਿੰਦਰ ਗੁਪਤਾ, ਕੰਪਿਊਟਰ ਆਪ੍ਰੇਟਰ ਇੰਦਰਜੀਤ ਸਿੰਘ ਅਤੇ ਸਿਵਲ ਸਰਜਨ ਦਫ਼ਤਰ ਦੇ ਸਮੂਹ ਸਟਾਫ਼ ਨੇ ਡਾ. ਪਰਵਜੀਤ ਸਿੰਘ ਗੁਲਾਟੀ ਨੂੰ ਵਧਾਈਆਂ ਦਿੱਤੀਆਂ ਅਤੇ ਉਨ੍ਹਾਂ ਨੂੰ ਗੁਲਦਸਤਾ ਭੇਟ ਕਰਕੇ ਸਵਾਗਤ ਕੀਤਾ | ਡਾ. ਪਰਵਜੀਤ ਸਿੰਘ ਗੁਲਾਟੀ ਸਹਾਇਕ ਸਿਵਲ ਸਰਜਨ ਨੇ ਕਿਹਾ ਕਿ ਉਹ ਆਪਣੀ ਡਿਊਟੀ ਤਨਦੇਹੀ ਅਤੇ ਇਮਾਨਦਾਰੀ ਨਾਲ ਕਰਨਗੇ |