13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਸੇਢਾ ਸਿੰਘ ਵਾਲਾ ਭਾਕਿਯੂ ਕਾਦੀਆਂ ਦੇ ਬਲਾਕ ਜੈਤੋ ਦੇ ਪ੍ਰਧਾਨ ਨਿਯੁਕਤ

Ad Position 21
No active advertisement
ਅਜੀਤ ਡੈਸਕ 27-09-2025
ਜੈਤੋ, 26 ਸਤੰਬਰ (ਗੁਰਚਰਨ ਸਿੰਘ ਗਾਬੜੀਆ)-ਭਾਰਤੀ ਕਿਸਾਨ ਯੂਨੀਅਨ ਕਾਦੀਆਂ ਜ਼ਿਲ੍ਹਾ ਕਮੇਟੀ ਫ਼ਰੀਦਕੋਟ ਦੀ ਮੀਟਿੰਗ ਜੈਤੋ ਬਲਾਕ ਦੇ ਪਿੰਡ ਸੇਢੇਵਾਲਾ ਵਿਖੇ ਜ਼ਿਲ੍ਹਾ ਪ੍ਰਧਾਨ ਸ਼ਮਸ਼ੇਰ ਸਿੰਘ ਜਲਾਲੇਆਣਾ ਦੀ ਪ੍ਰਧਾਨਗੀ ਹੇਠ ਕੀਤੀ ਗਈ | ਇਸ ਮੌਕੇ ਜਥੇਬੰਦੀ ਦਾ ਵਾਧਾ ਕਰਦੇ ਹੋਏ ਨਰਿੰਦਰਦੀਪ ਸਿੰਘ ਸੇਢਾ ਸਿੰਘ ਵਾਲਾ ਨੂੰ ਬਲਾਕ ਜੈਤੋ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਅਤੇ ਬਲਾਕ ਕਮੇਟੀ ਪੂਰੀ ਕਰਨ ਦੇ ਅਧਿਕਾਰ ਵੀ ਦਿੱਤੇ ਗਏ | ਨਰਿੰਦਰਦੀਪ ਸਿੰਘ ਸੇਢਾ ਸਿੰਘ ਵਾਲਾ ਨੇ ਯਕੀਨ ਦਿਵਾਇਆ ਕਿ ਉਹ ਤਨ ਮਨ ਧਨ ਨਾਲ ਹਮੇਸ਼ਾ ਕਾਦੀਆਂ ਜਥੇਬੰਦੀ ਨੂੰ ਸਮਰਪਿਤ ਰਹੇਗਾ | ਇੱਥੇ ਇਹ ਵੀ ਦੱਸਣਾ ਬਣਦਾ ਹੈ ਕਿ ਕਾਦੀਆਂ ਜਥੇਬੰਦੀ ਦੀ ਹੋਂਦ ਤੋਂ ਬਾਅਦ ਪਹਿਲੀ ਵਾਰ ਜੈਤੋ ਬਲਾਕ ਨੂੰ ਕਾਦੀਆਂ ਜਥੇਬੰਦੀ ਨਾਲ ਜੋੜਿਆ ਗਿਆ ਹੈ | ਇਸ ਮੌਕੇ ਕੁਲਵਿੰਦਰ ਸਿੰਘ ਹਰੀਏਵਾਲਾ ਪ੍ਰਧਾਨ ਬਲਾਕ ਕੋਟਕਪੂਰਾ, ਗੁਰਮੀਤ ਸਿੰਘ ਕੁਹਾਰਵਾਲਾ, ਦਲਜੀਤ ਸਿੰਘ ਮੁਮਾਰਾ ਤੇ ਜੀਤ ਸਿੰਘ ਸਾਧੂ ਵਾਲਾ ਆਦਿ ਮੌਜੂਦ ਸਨ |
Ad Position 22
No active advertisement
ਪਿਛਲੀ ਖ਼ਬਰ ਜੂਡੋ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਸਕੂਲ ਜ਼ਿਲ੍ਹੇ ਭਰ 'ਚੋਂ ਅੱਵਲ ਅਗਲੀ ਖ਼ਬਰ ਡੀ.ਏ.ਵੀ. ਪਬਲਿਕ ਸਕੂਲ ਦੀ ਵਿਦਿਆਰਥਣ ਦਾ ਸੁੰਦਰ ਲਿਖਾਈ ਮੁਕਾਬਲਿਆਂ 'ਚ ਦੂਜਾ ਸਥਾਨ
Ad Position 24