13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਜੂਡੋ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਸਕੂਲ ਜ਼ਿਲ੍ਹੇ ਭਰ 'ਚੋਂ ਅੱਵਲ

Ad Position 21
No active advertisement
ਅਜੀਤ ਡੈਸਕ 27-09-2025
ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਸੰਤ ਮੋਹਨ ਦਾਸ ਯਾਦਗਾਰੀ ਵਿੱਦਿਅਕ ਸੰਸਥਾਵਾਂ ਅਧੀਨ ਚੱਲ ਰਹੇ ਸੰਤ ਮੋਹਨ ਦਾਸ ਮੈਮੋਰੀਅਲ ਸੀਨੀਅਰ ਸੈਕੰਡਰੀ ਸਕੂਲ ਕੋਟ ਸੁਖੀਆ ਦੇ ਖਿਡਾਰੀਆਂ ਨੇ ਫ਼ਰੀਦਕੋਟ ਜ਼ਿਲ੍ਹੇ ਦੇ ਨਹਿਰੂ ਸਟੇਡੀਅਮ ਫ਼ਰੀਦਕੋਟ ਵਿਖੇ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿ.) ਨੀਲਮ ਰਾਣੀ ਦੀ ਅਗਵਾਈ ਹੇਠ ਸ਼ੁਰੂ ਹੋਈਆਂ ਜ਼ਿਲ੍ਹਾ ਪੱਧਰ ਦੀਆਂ ਖ਼ੇਡਾਂ 'ਚ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਜੂਡੋ ਦੇ ਮੁਕਾਬਲਿਆਂ 'ਚ ਸ਼ਾਨਦਾਰ ਪੁਜ਼ੀਸ਼ਨਾਂ ਹਾਸਿਲ ਕੀਤੀਆਂ | ਸੰਸਥਾ ਦੇ ਸਰਪ੍ਰਸਤ ਮੁਕੰਦ ਲਾਲ ਥਾਪਰ ਨੇ ਕਿਹਾ ਕਿ ਸਕੂਲ ਦੇ ਖਿਡਾਰੀਆਂ ਨੇ ਜੂਡੋ ਦੇ ਮੁਕਾਬਲਿਆਂ ਵਿਚ ਉਮਰ ਵਰਗ ਅੰਡਰ-17 ਤੇ 19 (ਲੜਕੀਆਂ) 'ਚ ਪਹਿਲਾ ਸਥਾਨ ਪ੍ਰਾਪਤ ਕਰਦੇ ਹੋਏ ਮਾਣਮੱਤੀਆਂ ਪ੍ਰਾਪਤੀਆਂ ਕੀਤੀਆਂ | ਕੈਂਪਸ ਇੰਚਾਰਜ ਮਨਜੀਤ ਕੌਰ ਨੇ ਇਨ੍ਹਾਂ ਖ਼ਿਡਾਰੀਆਂ ਦੀ ਸ਼ਾਨਦਾਰ ਪ੍ਰਾਪਤੀ ਲਈ ਉਨ੍ਹਾਂ ਨੂੰ ਮੁਬਾਰਕਬਾਦ ਦਿੰਦੇ ਹੋਏ ਉਨ੍ਹਾਂ ਦੇ ਚੰਗੇਰੇ ਭਵਿੱਖ ਲਈ ਕਾਮਨਾ ਕੀਤੀ ਤੇ ਜੇਤੂ ਖਿਡਾਰੀਆਂ ਦੀ ਖੇਡਾਂ ਵਿਚ ਬਿਹਤਰ ਕਾਰਗੁਜ਼ਾਰੀ ਲਈ ਹੌਂਸਲਾ ਅਫ਼ਜਾਈ ਕੀਤੀ | ਇਸ ਮੌਕੇ ਸਕੂਲ ਦੇ ਡਿਪਟੀ ਡਾਇਰੈਕਟਰ ਸੰਦੀਪ ਥਾਪਰ ਨੇ ਕਿਹਾ ਕਿ ਇਹ ਪ੍ਰਾਪਤੀਆਂ ਖਿਡਾਰੀਆਂ ਦੀ ਸਖ਼ਤ ਮਿਹਨਤ, ਸਪੋਰਟਸ ਕੋਆਰਡੀਨੇਟਰ ਰਾਜ ਕੁਮਾਰ ਦੀ ਯੋਗ ਅਗਵਾਈ ਦਾ ਨਤੀਜਾ ਹੈ | ਇਸ ਮੌਕੇ ਸਕੂਲ ਦੀ ਟਰੱਸਟੀ ਸੰਤੋਖ ਸਿੰਘ ਸੋਢੀ, ਪ੍ਰਬੰਧਕੀ ਕਮੇਟੀ ਦੇ ਮੈਂਬਰ ਮੇਘਾ ਥਾਪਰ, ਪਿ੍ੰਸੀਪਲ ਰੇਣੂਕਾ, ਕੋਆਰਡੀਨੇਟਰ ਖੁਸ਼ਵਿੰਦਰ ਸਿੰਘ, ਗੁਰਮੇਜ ਸਿੰਘ, ਪ੍ਰਭਜੋਤ ਸ਼ਰਮਾ ਤੇ ਸਮੂਹ ਸਟਾਫ਼ ਵਲੋਂ ਖਿਡਾਰੀਆਂ ਨੂੰ ਉਨ੍ਹਾਂ ਦੀ ਇਸ ਸ਼ਾਨਦਾਰ ਸਫ਼ਲਤਾ 'ਤੇ ਵਧਾਈ ਦਿੱਤੀ |
Ad Position 22
No active advertisement
ਪਿਛਲੀ ਖ਼ਬਰ ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਚੁਪਹਿਰਾ ਜਪ ਤਪ ਸਮਾਗਮ ਅੱਜ ਅਗਲੀ ਖ਼ਬਰ ਸੇਢਾ ਸਿੰਘ ਵਾਲਾ ਭਾਕਿਯੂ ਕਾਦੀਆਂ ਦੇ ਬਲਾਕ ਜੈਤੋ ਦੇ ਪ੍ਰਧਾਨ ਨਿਯੁਕਤ
Ad Position 24