13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਗੁਰਦੁਆਰਾ ਖ਼ਾਲਸਾ ਦੀਵਾਨ ਵਿਖੇ ਚੁਪਹਿਰਾ ਜਪ ਤਪ ਸਮਾਗਮ ਅੱਜ

Ad Position 21
No active advertisement
ਅਜੀਤ ਡੈਸਕ 27-09-2025
ਫ਼ਰੀਦਕੋਟ, 26 ਸਤੰਬਰ (ਸਤੀਸ਼ ਬਾਗ਼ੀ)-ਸਮੂਹ ਸਾਧ ਸੰਗਤ ਜੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ (ਬੀਬੀਆਂ) ਅਤੇ ਗੁਰਦੁਆਰਾ ਖ਼ਾਲਸਾ ਦੀਵਾਨ ਵਲੋਂ ਭਾਈ ਗੁਰਇਕਬਾਲ ਸਿੰਘ ਦੀਆਂ ਸ਼ੁੱਭ ਅਸੀਸਾਂ ਸਦਕਾ ਚੁਪਹਿਰਾ ਜਪ ਤਪ ਸਮਾਗਮ 27 ਸਤੰਬਰ ਸਨਿਚਰਵਾਰ ਨੂੰ ਗੁਰਦੁਆਰਾ ਖ਼ਾਲਸਾ ਦੀਵਾਨ, ਮਾਲ ਰੋਡ, ਫ਼ਰੀਦਕੋਟ ਵਿਖੇ ਸ਼ਾਮ 4.30 ਤੋਂ ਰਾਤ 8.30 ਵਜੇ ਤੱਕ ਕੀਤਾ ਜਾਵੇਗਾ | ਗੁਰਦੁਆਰਾ ਸਾਹਿਬ ਦੇ ਸੇਵਾਦਾਰ ਜਥੇਦਾਰ ਸਰਬਜੋਤ ਸਿੰਘ ਸਾਹਨੀ ਨੇ ਦੱਸਿਆ ਕਿ ਇਸ ਸਮਾਗਮ ਦੀ ਸ਼ੁਰੂਆਤ ਜਪੁਜੀ ਸਾਹਿਬ ਜੀ ਦੇ ਪਾਠ ਅਤੇ ਦੋ ਚੋਪਈ ਸਾਹਿਬ ਦੇ ਪਾਠ ਨਾਲ ਹੋਵੇਗੀ | ਉਨ੍ਹਾਂ ਦੱਸਿਆ ਕਿ ਇਸ ਉਪਰੰਤ ਸੁਖਮਨੀ ਸਾਹਿਬ ਜੀ ਦੇ ਪਾਠ ਤੋਂ ਬਾਅਦ ਕੀਰਤਨ ਅਤੇ ਸਮਾਗਮ ਦੀ ਸਮਾਪਤੀ ਅਰਦਾਸ ਨਾਲ ਹੋਵੇਗੀ ਅਤੇ ਸਮਾਪਤੀ ਉਪਰੰਤ ਸੰਗਤਾਂ ਲਈ ਗੁਰੂ ਕਾ ਲੰਗਰ ਅਤੁੱਟ ਵਰਤੇਗਾ |
Ad Position 22
No active advertisement
ਪਿਛਲੀ ਖ਼ਬਰ ਪੰਡਿਤ ਦੀਨ ਦਿਆਲ ਉਪਾਧਿਆਏ ਜੈਅੰਤੀ ਮਨਾਈ ਅਗਲੀ ਖ਼ਬਰ ਜੂਡੋ ਮੁਕਾਬਲਿਆਂ 'ਚ ਸੰਤ ਮੋਹਨ ਦਾਸ ਸਕੂਲ ਜ਼ਿਲ੍ਹੇ ਭਰ 'ਚੋਂ ਅੱਵਲ
Ad Position 24