ਸਾਦਿਕ, 26 ਸਤੰਬਰ (ਗੁਰਭੇਜ ਸਿੰਘ ਚੌਹਾਨ)-ਪੰਜਾਬ ਡਿਗਰੀ ਕਾਲਜ ਮਹਿਮੂਆਣਾ ਵਿਖੇ ਪੰਜਾਬੀ ਯੂਨੀਵਰਸਿਟੀ ਪਟਿਆਲਾ ਦੇ ਆਦੇਸ਼ਾਂ ਅਨੁਸਾਰ ਅਤੇ ਰੈੱਡ ਰਿਬਨ ਕਲੱਬ ਦੇ ਸਹਿਯੋਗ ਨਾਲ ਐਨ.ਐਸ.ਐਸ. ਫਾਊਾਡੇਸ਼ਨ ਦਿਵਸ ਮਨਾਇਆ ਗਿਆ | ਸੰਸਥਾ ਦੇ ਕੈਂਪਸ ਡਾਇਰਕੈਟਰ ਡਾ. ਦੀਪਕ ਅਰੋੜਾ ਦੀ ਸਰਪ੍ਰਸਤੀ ਅਧੀਨ ਕੌਮੀ ਸੇਵਾ ਯੋਜਨਾ ਵਲੋਂ ਸੈਮੀਨਾਰ ਕਰਵਾਇਆ ਗਿਆ | ਇਸ ਮੌਕੇ ਇਤਿਹਾਸ ਵਿਭਾਗ ਦੇ ਪ੍ਰੋ. ਅਬਜੀਤ ਸਿੰਘ ਡੋਡ (ਪ੍ਰੋਗਰਾਮ ਅਫ਼ਸਰ ਐਨ.ਐਸ.ਐਸ) ਨੇ ਆਪਣੇ ਵੱਡਮੁੱਲੇ ਵਿਚਾਰ ਪੇਸ਼ ਕੀਤੇ ਅਤੇ ਵਲੰਟੀਅਰਜ਼ ਨੂੰ ਐਨ.ਐਸ.ਐਸ. ਦੇ ਉਦੇਸ਼ ਅਤੇ ਟੀਚਿਆਂ ਤੋਂ ਜਾਣੂੰ ਕਰਵਾਇਆ | ਇਸ ਮੌਕੇ 13 ਪੰਜਾਬ ਬਟਾਲੀਅਨ ਦੇ ਹਵਾਲਦਾਰ ਜਸਵੰਤ ਸਿੰਘ ਨੇ ਵਲੰਟੀਅਰਜ਼ ਨਾਲ ਵਿਚਾਰ ਸਾਂਝੇ ਕੀਤੇ, ਇਸ ਮੌਕੇ ਸਕੂਲ ਇੰਚਾਰਜ ਪ੍ਰੋ. ਪ੍ਰੀਤਇੰਦਰ ਕੌਰ ਗੋਂਦਰਾ, ਪ੍ਰੋ. ਜਸ਼ਨਦੀਪ ਕੌਰ, ਪ੍ਰੋ. ਜਗਰਾਜ ਸਿੰਘ, ਪ੍ਰੋ. ਹਰਵਿੰਦਰਪਾਲ ਸਿੰਘ, ਪ੍ਰੋ. ਮਨਪ੍ਰੀਤ ਅਰੋੜਾ, ਵਿਦਿਆਰਥੀ ਅਤੇ ਸਮੂਹ ਸਟਾਫ਼ ਹਾਜ਼ਰ ਸਨ |