ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਐਡਵੋਕੇਟ ਗੁਰਜਗਪਾਲ ਸਿੰਘ ਬਰਾੜ ਦੇ ਸਤਿਕਾਰਯੋਗ ਪਿਤਾ ਸੀਨੀਅਰ ਐਡਵੋਕੇਟ ਅਤੇ ਸਾਬਕਾ ਮੈਂਬਰ ਸ਼ੋ੍ਰਮਣੀ ਕਮੇਟੀ ਜਗਜੀਤ ਸਿੰਘ ਬਰਾੜ ਦੇ ਦਿਹਾਂਤ 'ਤੇ ਇੱਥੋਂ ਦੇ ਰਾਜਨੀਤਿਕ, ਧਾਰਮਿਕ ਅਤੇ ਵਕੀਲ ਭਾਈਚਾਰੇ ਨੇ ਗਹਿਰਾ ਦੁੱਖ ਵਿਅਕਤ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟਾਈ ਹੈ | ਸ. ਬਰਾੜ ਦੇ ਅਕਾਲ ਚਲਾਣੇ 'ਤੇ ਸਾਬਕਾ ਸਾਂਸਦੀ ਸਕੱਤਰ ਮਨਤਾਰ ਸਿੰਘ ਬਰਾੜ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਸ਼ੋ੍ਰਮਣੀ ਅਕਾਲੀ ਦਲ ਦੇ ਮੀਤ ਪ੍ਰਧਾਨ ਪਰਮਬੰਸ ਸਿੰਘ ਰੋਮਾਣਾ, ਸੀਨੀਅਰ ਆਗੂ ਸੂਬਾ ਸਿੰਘ ਬਾਦਲ, ਜ਼ਿਲ੍ਹਾ ਪ੍ਰਧਾਨ ਸ਼ੇਰ ਸਿੰਘ ਮੰਡ ਵਾਲਾ, ਸ਼ੋ੍ਰਮਣੀ ਕਮੇਟੀ ਮੈਂਬਰ ਬੀਬੀ ਗੁਰਿੰਦਰ ਕੌਰ ਭੋਲੂਵਾਲਾ, ਸਾਬਕਾ ਚੇਅਰਮੈਨ ਕੁਲਤਾਰ ਸਿੰਘ ਬਰਾੜ, ਵਕੀਲ ਭਾਈਚਾਰੇ ਵਿਚ ਗੁਰਸਾਹਿਬ ਸਿੰਘ ਬਰਾੜ, ਐਡ. ਸਿੰਪੀ ਸੰਧੂ, ਸੀਨੀਅਰ ਐਡਵੋਕੇਟ ਸਿਮਰਜੀਤ ਸਿੰਘ ਸੇਖੋਂ ਨੇ ਵੀ ਦੁੱਖ ਵਿਅਕਤ ਕੀਤਾ ਹੈ |