ਫ਼ਰੀਦਕੋਟ, 26 ਸਤੰਬਰ (ਜਸਵੰਤ ਸਿੰਘ ਪੁਰਬਾ)-59ਵੀਆਂ ਜ਼ਿਲ੍ਹਾ ਸਕੂਲ ਖੇਡਾਂ ਸਕੂਲ ਸਿੱਖਿਆ ਵਿਭਾਗ ਵਲੋਂ ਜ਼ਿਲ੍ਹਾ ਹੈੱਡ ਕੁਆਰਟਰ 'ਤੇ ਕਰਵਾਈਆਂ ਗਈਆਂ | ਸਕੂਲ ਮੁਖੀ ਅਨੀਤਾ ਅਰੋੜਾ ਨੇ ਦੱਸਿਆ ਕਿ ਵੱਖ-ਵੱਖ ਹੋਏ ਮੁਕਾਬਲਿਆਂ 'ਚ ਸਰਕਾਰੀ ਹਾਈ ਸਕੂਲ ਭਾਣਾ ਦੇ ਵਿਦਿਆਰਥੀਆਂ ਨੇ ਸਤਵੰਤ ਕੌਰ ਡੀ.ਪੀ.ਈ. ਦੀ ਦੇਖ ਰੇਖ ਹੇਠ ਭਾਗ ਲਿਆ | ਜਿਸ 'ਚ 14 ਅਤੇ 17 ਸਾਲ ਤੋਂ ਘੱਟ ਉਮਰ ਵਰਗ ਦੇ ਲੜਕੀਆਂ ਦੇ ਮੁਕਾਬਲਿਆਂ ਵਿਚ 14 ਸਾਲ ਤੋਂ ਘੱਟ ਉਮਰ ਲੜਕੀਆਂ ਸਰਕਲ ਕਬੱਡੀ 'ਚ ਗੁਰਨੂਰ ਕੌਰ, ਅਬਨੂਰ ਕੌਰ, ਏਕ ਨੂਰਦੀਪ, ਖੁਸ਼ਪਿੰਦਰ ਕੌਰ, ਹਰਮਨਦੀਪ ਕੌਰ, ਖੁਸ਼ਪ੍ਰੀਤ ਕੌਰ, ਨਵਜੋਤ ਕੌਰ ਅਤੇ ਗੁਰਨੂਰ ਕੌਰ ਨੇ ਸੋਨੇ ਦਾ ਤਮਗਾ ਜਿੱਤਿਆ | ਗਤਕਾ 'ਚ ਖੁਸ਼ਦੀਪ ਕੌਰ, ਹੁਸਨਪ੍ਰੀਤ ਕੌਰ, ਸੁਖਮਨਦੀਪ ਕੌਰ ਅਤੇ ਨਵਨੀਤ ਕੌਰ ਨੇ ਸੋਨੇ ਦਾ ਤਮਗਾ ਜਿੱਤਿਆ | ਕੁਸ਼ਤੀ ਵਿਚ ਮਹਿਕ ਪ੍ਰੀਤ ਕੌਰ, ਸੁਖਮਨ ਕੌਰ ਅਤੇ ਹਰਲੀਨ ਨੇ ਚਾਂਦੀ ਦਾ ਤਮਗਾ ਜਿੱਤਿਆ | ਕੁਰੈਸ਼ ਵਿਚ ਮਹਿਕਪ੍ਰੀਤ ਕੌਰ ਅਤੇ ਨਵਨੀਤ ਕੌਰ ਨੇ ਸੋਨੇ ਦਾ ਤਮਗਾ ਜਿੱਤਿਆ | 17 ਸਾਲ ਤੋਂ ਘੱਟ ਉਮਰ ਵਰਗ ਸਰਕਲ ਕਬੱਡੀ ਵਿਚ ਕੇਪ ਇੰਦਰ ਕੌਰ, ਮਨਦੀਪ ਕੌਰ, ਮਨਪ੍ਰੀਤ ਕੌਰ, ਬੇਅੰਤ ਕੌਰ, ਕੋਮਲ ਕੌਰ, ਨੂਰ ਦੀਪ ਕੌਰ ਅਤੇ ਮਨਪ੍ਰੀਤ ਕੌਰ ਨੇ ਚਾਂਦੀ ਦਾ ਤਮਗਾ ਜਿੱਤਿਆ | ਗਤਕਾ ਵਿਚ ਮਨਪ੍ਰੀਤ ਕੌਰ, ਰਾਜਬੀਰ ਕੌਰ ਅਤੇ ਸਿਮਰਜੀਤ ਕੌਰ ਨੇ ਕਾਂਸੀ ਦਾ ਤਮਗਾ ਜਿੱਤਿਆ | ਕੁਸ਼ਤੀ ਵਿਚ ਪ੍ਰਭਜੋਤ ਕੌਰ, ਅਨੂਰੀਤ, ਤਮੰਨਾ ਅਤੇ ਪ੍ਰਭਦੀਪ ਕੌਰ ਨੇ ਚਾਂਦੀ ਦਾ ਤਮਗਾ ਜਿੱਤਿਆ | ਕੁਰੈਸ਼ ਵਿਚ ਪ੍ਰਭਜੋਤ ਕੌਰ ਨੇ ਚਾਂਦੀ ਦਾ ਤਮਗਾ ਜਿੱਤਿਆ | 14 ਅਤੇ 17 ਸਾਲ ਤੋਂ ਘੱਟ ਉਮਰ ਵਰਗ ਵਿਚ ਲੜਕਿਆਂ ਦੇ ਮੁਕਾਬਲਿਆਂ ਵਿਚ 14 ਸਾਲ ਤੋਂ ਘੱਟ ਉਮਰ ਵਰਗ ਵਿਚ ਗਤਕਾ ਸਿੰਗਲ ਵਿਚ ਪਰਮਿੰਦਰ ਸਿੰਘ ਨੇ ਸੋਨੇ ਦਾ ਤਮਗਾ ਜਿੱਤਿਆ | ਗਤਕਾ ਡਬਲ ਵਿਚ ਅਰਸ਼ ਦੀਪ ਅਤੇ ਅਰਸ਼ ਪ੍ਰੀਤ ਸਿੰਘ ਨੇ ਚਾਂਦੀ ਦਾ ਤਮਗਾ ਜਿੱਤਿਆ | ਕਿ੍ਕਟ ਵਿਚ ਗੁਰਨੂਰ ਸਿੰਘ ਨੇ ਭਾਗ ਲਿਆ ਤੇ ਕਾਂਸੀ ਦਾ ਤਮਗਾ ਜਿੱਤਿਆ | 17 ਸਾਲ ਤੋਂ ਘੱਟ ਉਮਰ ਵਰਗ ਵਿਚ ਗਤਕੇ ਵਿਚ ਮਨਪ੍ਰੀਤ ਸਿੰਘ, ਜਗਪ੍ਰੀਤ ਸਿੰਘ, ਪਰਮਿੰਦਰ ਸਿੰਘ ਅਤੇ ਸਹਿਜ ਦੀਪ ਸਿੰਘ ਨੇ ਚਾਂਦੀ ਦਾ ਤਮਗਾ ਜਿੱਤਿਆ | ਕਿ੍ਕਟ ਵਿਚ ਗੁਰਤਾਜ ਪ੍ਰੀਤ ਸਿੰਘ ਨੇ ਕਾਂਸੀ ਦਾ ਤਮਗਾ ਜਿੱਤਿਆ | ਸਕੂਲ ਪਹੁੰਚਣ ਤੇ ਇਨ੍ਹਾਂ ਖਿਡਾਰੀਆਂ ਦਾ ਸਵਾਗਤ ਕੀਤਾ | ਇਸ ਮੌਕੇ ਗੁਰਿੰਦਰ ਸਿੰਘ, ਰਣਜੀਤ ਸਿੰਘ, ਜੋਤੀ, ਮੰਜੁਲਾ, ਗੁਰਬਿੰਦਰ ਕੌਰ, ਰੁਪਿੰਦਰ ਕੌਰ, ਹਰਜੀਤ ਕੌਰ ਅਤੇ ਹਰਦੀਪ ਸਿੰਘ ਹਾਜ਼ਰ ਸਨ |