13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ

Ad Position 21
No active advertisement
ਅਜੀਤ ਡੈਸਕ 27-09-2025
ਫ਼ਰੀਦਕੋਟ, 26 ਸਤੰਬਰ (ਸਰਬਜੀਤ ਸਿੰਘ)-ਪੁਲਿਸ ਵਲੋਂ ਵੱਖ-ਵੱਖ ਥਾਵਾਂ ਤੋਂ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ ਦੋ ਵਿਅਕਤੀਆਂ ਨੂੰ ਕਾਬੂ ਕੀਤਾ ਗਿਆ ਹੈ | ਕਾਬੂ ਕੀਤੇ ਗਏ ਕਥਿਤ ਦੋਸ਼ੀਆਂ ਖ਼ਿਲਾਫ਼ ਪੁਲਿਸ ਵਲੋਂ ਸੰਬੰਧਿਤ ਥਾਣਿਆਂ ਵਿਚ ਮਾਮਲਾ ਦਰਜ ਕਰ ਲਿਆ ਗਿਆ ਹੈ | ਪ੍ਰਾਪਤ ਸੂਚਨਾ ਅਨੁਸਾਰ ਸਹਾਇਕ ਥਾਣੇਦਾਰ ਹਰਦੇਵ ਸਿੰਘ, ਇੰਚਾਰਜ ਪੁਲਿਸ ਚੌਂਕੀ ਕਲੇਰ ਨੇ ਦੱਸਿਆ ਕਿ ਉਹ ਹੋਰ ਪੁਲਿਸ ਮੁਲਾਜ਼ਮਾਂ ਸਮੇਤ ਸ਼ੱਕੀ ਪੁਰਸ਼ਾਂ ਸੰਬੰਧੀ ਪਿੰਡ ਚੰਦਬਾਜਾ ਤੋਂ ਹੁੰਦੇ ਹੋਏ ਪਿੰਡ ਕਲੇਰ ਤੋਂ ਕੱਚਾ ਰਸਤਾ ਪਿੰਡ ਢੁੱਡੀ ਨੂੰ ਜਾ ਰਹੇ ਸਨ ਤਾਂ ਨੈਸ਼ਨਲ ਹਾਈਵੇਅ 54 ਨਜ਼ਦੀਕ ਪਰਮਿੰਦਰ ਸਿੰਘ ਉਰਫ਼ ਖੰਡੀ ਪੁੱਤਰ ਗੁਰਮੀਤ ਸਿੰਘ ਵਾਸੀ ਭੋਲੂਵਾਲਾ ਨੂੰ ਸ਼ੱਕ ਦੇ ਆਧਾਰ 'ਤੇ ਰੋਕ ਕੇ ਉਸ ਦੀ ਜ਼ਾਬਤਾ ਅਨੁਸਾਰ ਤਲਾਸ਼ੀ ਲਈ ਤਾਂ ਉਸ ਪਾਸੋਂ ਕਥਿਤ ਤੌਰ 'ਤੇ 75 ਨਸ਼ੇ ਦੀਆਂ ਪਾਬੰਦੀਸ਼ੁਦਾ ਗੋਲੀਆਂ ਬਰਾਮਦ ਕੀਤੀਆਂ ਗਈਆਂ | ਉਨ੍ਹਾਂ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਗੋਲੀਆਂ ਸੰਬੰਧੀ ਕੋਈ ਪੁਖਤਾ ਦਸਤਾਵੇਜ਼ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਦਰ ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ | ਇਸੇ ਤਰ੍ਹਾਂ ਹੀ ਹੌਲਦਾਰ ਪਰਵਿੰਦਰ ਸਿੰਘ ਦੀ ਅਗਵਾਈ ਵਾਲੀ ਪੁਲਿਸ ਟੀਮ ਵਲੋਂ ਸਥਾਨਕ ਨਵੀਂ ਦਾਣਾ ਮੰਡੀ ਤੋਂ ਗੁਰਸੇਵਕ ਸਿੰਘ ਉਰਫ਼ ਸਿਕੰਦਰ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਫ਼ਰੀਦਕੋਟ ਨੂੰ ਸ਼ੱਕ ਦੇ ਆਧਾਰ 'ਤੇ ਕਾਬੂ ਕਰ ਕੇ ਉਸ ਪਾਸੋਂ 37 ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਬਰਾਮਦ ਕੀਤੀਆਂ ਗਈਆਂ | ਪੁਲਿਸ ਅਧਿਕਾਰੀ ਨੇ ਦੱਸਿਆ ਕਿ ਕਥਿਤ ਦੋਸ਼ੀ ਵਲੋਂ ਬਰਾਮਦ ਗੋਲੀਆਂ ਸਬੰਧੀ ਕੋਈ ਪੁਖਤਾ ਦਸਤਾਵੇਜ਼ ਨਾ ਦਿਖਾਏ ਜਾਣ 'ਤੇ ਉਸ ਖ਼ਿਲਾਫ਼ ਥਾਣਾ ਸਿਟੀ-2 ਫ਼ਰੀਦਕੋਟ ਵਿਖੇ ਐਨ.ਡੀ.ਪੀ.ਐਸ. ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ |
Ad Position 22
No active advertisement
ਪਿਛਲੀ ਖ਼ਬਰ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ ਅਗਲੀ ਖ਼ਬਰ ਸ੍ਰੀ ਸਾਲਾਸਰ ਧਾਮ ਲਈ 25ਵੀਂ ਡਾਕ ਝੰਡਾ ਯਾਤਰਾ ਰਵਾਨਾ
Ad Position 24