13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਲੋਂ ਪਰਾਲੀ ਨੂੰ ਅੱਗ ਲਗਾਉਣ 'ਤੇ ਪਾਬੰਦੀ

Ad Position 21
No active advertisement
ਅਜੀਤ ਡੈਸਕ 27-09-2025
ਸ੍ਰੀ ਮੁਕਤਸਰ ਸਾਹਿਬ, 26 ਸਤੰਬਰ (ਰਣਜੀਤ ਸਿੰਘ ਢਿੱਲੋਂ)-ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਮੁਕਤਸਰ ਸਾਹਿਬ ਗੁਰਪ੍ਰੀਤ ਸਿੰਘ ਥਿੰਦ ਨੇ ਭਾਰਤੀਆ ਨਾਗਰਿਕ ਸੁਰੱਖਿਆ ਸਹਿੰਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਹਦੂਦ ਅੰਦਰ ਝੋਨੇ ਦੀ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ 'ਤੇ ਪੂਰਨ ਤੌਰ 'ਤੇ ਪਾਬੰਦੀ ਲਗਾ ਦਿੱਤੀ ਹੈ | ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਦੇ ਹੁਕਮ ਅਨੁਸਾਰ ਪਰਾਲੀ ਨੂੰ ਅੱਗ ਲਗਾਉਣ ਨਾਲ ਨੁਕਸਾਨ ਦੀ ਸੰਭਾਵਨਾ ਬਣੀ ਰਹਿੰਦੀ ਹੈ | ਝੋਨੇ ਦੀ ਕਟਾਈ ਉਪਰੰਤ ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਹਵਾ ਵਿਚ ਧੂੰਏ ਨਾਲ ਬਹੁਤ ਪ੍ਰਦੂਸ਼ਣ ਫ਼ੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ | ਪਰਾਲੀ ਦੀ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਨਾਲ ਜਿੱਥੇ ਜੀਵਕ ਮਾਦਾ ਜੋ ਕਿ ਜ਼ਮੀਨ ਦੀ ਸਿਹਤ ਲਈ ਬਹੁਤ ਲਾਭਦਾਇਕ ਹੈ, ਦਾ ਵੀ ਨੁਕਸਾਨ ਹੁੰਦਾ ਹੈ, ਉੱਥੇ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ | ਜ਼ਮੀਨ ਦੀ ਉਪਰਲੀ ਸਤ੍ਹਾ ਅੱਗ ਨਾਲ ਜਲਨ ਕਾਰਨ ਇਸ ਵਿਚ ਮੌਜੂਦ ਕਈ ਲਾਭਦਾਇਕ ਜੀਵਾਣੂ ਮਰ ਜਾਂਦੇ ਹਨ ਅਤੇ ਅੱਗ ਲਗਾਉਣ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ | ਅੱਗ ਲਗਾਉਣ ਨਾਲ ਵਾਤਾਵਰਨ ਵੀ ਗੰਧਲਾ ਹੁੰਦਾ ਹੈ ਅਤੇ ਆਵਾਜਾਈ ਵਿਚ ਵਿਘਨ ਵੀ ਪੈਦਾ ਹੈ | ਇਹ ਹੁਕਮ 30 ਨਵੰਬਰ ਤੱਕ ਲਾਗੂ ਰਹਿਣਗੇ ਅਤੇ ਹੁਕਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ |
Ad Position 22
No active advertisement
ਪਿਛਲੀ ਖ਼ਬਰ ਪੇਂਡੂ ਪੰਜਾਬ ਦਾ ਆਧਾਰ : ਸੰਪਰਕ ਸੜਕਾਂ ਦੇ ਕੰਢੇ ਕੁਝ ਮਣ ਦਾਣਿਆਂ ਦੇ ਲਾਲਚ ਨੇ ਖਾ ਮੁਕਾਏ ਅਗਲੀ ਖ਼ਬਰ ਪਾਬੰਦੀਸ਼ੁਦਾ ਨਸ਼ੇ ਦੀਆਂ ਗੋਲੀਆਂ ਸਮੇਤ 2 ਵਿਅਕਤੀ ਕਾਬੂ
Ad Position 24