ਫ਼ਰੀਦਕੋਟ, 26 ਸਤੰਬਰ (ਸਤੀਸ਼ ਬਾਗ਼ੀ)-ਸੀਨੀਅਰ ਸਿਟੀਜਨਜ਼ ਵੈੱਲਫੇਅਰ ਐਸੋਸੀਏਸ਼ਨ ਦੇ ਜਨਰਲ ਸਕੱਤਰ ਦਰਸ਼ਨ ਲਾਲ ਚੁੱਘ ਨੇ ਦੱਸਿਆ ਕਿ ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਜੀ ਦਾ ਜਨਮ ਦਿਵਸ 28 ਸਤੰਬਰ ਦਿਨ ਐਤਵਾਰ ਨੂੰ ਸਵੇਰੇ 10 ਵਜੇ ਸਥਾਨਕ ਸ਼ਹੀਦ ਭਗਤ ਸਿੰਘ ਪਾਰਕ, ਨੇੜੇ ਘੰਟਾ ਘਰ ਵਿਖੇ ਉਨ੍ਹਾਂ ਦੇ ਆਦਮ ਕੱਦ ਬੁੱਤ 'ਤੇ ਹਾਰ ਪਾ ਕੇ ਅਤੇ ਲੱਡੂ ਵੰਡ ਕੇ ਮਨਾਇਆ ਜਾਵੇਗਾ |