13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2025

ਨਰੇਗਾ ਨੂੰ ਚਲਾਉਣ ਅਤੇ ਬਚਾਉਣ ਲਈ ਮਜ਼ਦੂਰ ਜਥੇਬੰਦੀਆਂ ਦੇਣਗੀਆਂ ਧਰਨਾ

Ad Position 21
No active advertisement
ਅਜੀਤ ਡੈਸਕ 27-09-2025
ਫ਼ਰੀਦਕੋਟ, 26 ਸਤੰਬਰ (ਸਰਬਜੀਤ ਸਿੰਘ)-ਨਰੇਗਾ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੀ ਸਾਂਝੀ ਮੀਟਿੰਗ ਸਥਾਨਕ ਅਮੋਲਕ ਸਿੰਘ ਭਵਨ ਵਿਖੇ ਦਿਹਾਤੀ ਮਜ਼ਦੂਰ ਸਭਾ ਦੇ ਸੂਬਾ ਆਗੂ ਗੁਰਤੇਜ ਸਿੰਘ ਹਰੀਨੌਂ ਦੀ ਪ੍ਰਧਾਨਗੀ ਹੇਠ ਹੋਈ | ਜਿਸ ਵਿਚ ਪੰਜ ਮਜ਼ਦੂਰ ਜਥੇਬੰਦੀਆਂ ਦੇ ਆਗੂ ਸ਼ਾਮਿਲ ਹੋਏ | ਨਰੇਗਾ ਰੁਜ਼ਗਾਰ ਪ੍ਰਾਪਤ ਮਜ਼ਦੂਰ ਯੂਨੀਅਨ ਵਲੋਂ ਕਾਮਰੇਡ ਗੋਰਾ ਸਿੰਘ ਪਿਪਲੀ, ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਵਲੋਂ ਸਿਕੰਦਰ ਸਿੰਘ ਅਜਿੱਤ ਗਿੱਲ, ਪੰਜਾਬ ਖੇਤ ਮਜ਼ਦੂਰ ਸਭਾ ਵਲੋਂ ਸਰਪੰਚ ਗੁਰਨਾਮ ਸਿੰਘ ਮਾਨੀਵਾਲਾ ਅਤੇ ਮੁਖ਼ਤਿਆਰ ਸਿੰਘ ਭਾਣਾ, ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਵਲੋਂ ਸਿਕੰਦਰ ਸਿੰਘ ਔਲਖ ਆਦਿ ਮਜ਼ਦੂਰ ਆਗੂ ਸ਼ਾਮਿਲ ਹੋਏ | ਮੀਟਿੰਗ 'ਚ ਵਿਚਾਰ ਵਟਾਂਦਰਾ ਕਰਦਿਆਂ ਆਗੂਆਂ ਨੇ ਕਿਹਾ ਕਿ ਕੇਂਦਰ ਅਤੇ ਪੰਜਾਬ ਸਰਕਾਰ ਟੇਡੇ ਢੰਗ ਨਾਲ ਨਰੇਗਾ ਨੂੰ ਖ਼ਤਮ ਕਰਨਾ ਚਾਹੁੰਦੀ ਹੈ | ਕੇਂਦਰ ਸਰਕਾਰ ਨੇ ਇਕ ਚਿੱਠੀ ਕੱਢ ਕੇ ਕੱਚੇ ਕੰਮਾਂ ਦੇ ਪ੍ਰਾਜੈਕਟਾਂ ਨੂੰ ਬੰਦ ਕਰ ਦਿੱਤਾ ਹੈ | ਜਿਸ ਕਾਰਨ ਪਿੰਡਾਂ ਵਿਚ ਨਰੇਗਾ ਦਾ ਕੰਮ ਠੱਪ ਹੋ ਕੇ ਰਹਿ ਗਿਆ ਹੈ | ਬਾਰਿਸ਼ ਦੇ ਮਹੀਨਿਆਂ ਕਾਰਨ ਲੋਕ ਪਹਿਲਾਂ ਹੀ ਬੇਰੁਜ਼ਗਾਰੀ ਦਾ ਸੰਤਾਪ ਭੋਗ ਰਹੇ ਹਨ | ਹੁਣ ਨਰੇਗਾ ਨੂੰ ਬੰਦ ਕਰਕੇ ਮਜ਼ਦੂਰਾਂ ਦੇ ਜ਼ਖ਼ਮਾਂ 'ਤੇ ਲੂਣ ਛਿੜਕਿਆ ਜਾ ਰਿਹਾ ਹੈ | ਜਿਸ ਨੂੰ ਕਿ ਮਜ਼ਦੂਰ ਜਥੇਬੰਦੀਆਂ ਹਰਗਿਜ਼ ਬਰਦਾਸ਼ਿਤ ਨਹੀਂ ਕਰਨਗੀਆਂ | ਆਗੂਆਂ ਨੇ ਕਿਹਾ ਹੜ੍ਹਾਂ ਤੋਂ ਪੀੜਤ ਮਜ਼ਦੂਰਾਂ ਲਈ ਪੰਜਾਬ ਤੇ ਕੇਂਦਰ ਸਰਕਾਰ ਵਲੋਂ ਰਾਹਤ ਦਾ ਕੋਈ ਐਲਾਨ ਨਹੀਂ ਕੀਤਾ ਗਿਆ | ਕੇ.ਵਾਈ.ਸੀ. ਦੇ ਨਾਂਅ 'ਤੇ ਮਜ਼ਦੂਰ ਪਰਿਵਾਰਾਂ ਦਾ ਰਾਸ਼ਨ ਕੱਟਿਆ ਜਾ ਰਿਹਾ ਹੈ | ਉਨ੍ਹਾਂ ਕਿਹਾ ਕਿ ਜੇਕਰ ਕੰਮ ਨਹੀਂ ਤਾਂ ਬੇਰੁਜ਼ਗਾਰੀ ਭੱਤਾ ਦਿੱਤਾ ਜਾਵੇ | ਇਨ੍ਹਾਂ ਮੰਗਾਂ ਨੂੰ ਲੈ ਕੇ ਖੇਤ ਮਜ਼ਦੂਰ ਅਤੇ ਨਰੇਗਾ ਜਥੇਬੰਦੀਆਂ 30 ਸਤੰਬਰ ਨੂੰ ਜ਼ਿਲ੍ਹਾ ਪੱਧਰੀ ਧਰਨਾ ਦੇਣਗੀਆਂ |
Ad Position 22
No active advertisement
ਪਿਛਲੀ ਖ਼ਬਰ ਜੀ.ਐਸ.ਟੀ. ਦਰਾਂ 'ਚ ਕੀਤੀ ਕਟੌਤੀ ਨੂੰ ਲੈ ਕੇ ਭਾਜਪਾ ਵਰਕਰਾਂ ਨੇ ਖ਼ੁਸ਼ੀ ਮਨਾਈ ਅਗਲੀ ਖ਼ਬਰ ਐਨ.ਡੀ.ਡੀ.ਬੀ. ਦੀ ਡਾਇਮੰਡ ਜੁਬਲੀ ਸਮਾਰੋਹ 'ਚ ਮਿਲਕ ਯੂਨੀਅਨ ਸਨਮਾਨਿਤ
Ad Position 24